ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

Bloody war over water- ਬਟਾਲਾ 'ਚ ਦੋ ਧਿਰਾਂ 'ਚ ਅੰਨ੍ਹੇਵਾਹ ਗੋਲੀਬਾਰੀ, 4 ਲੋਕ ਹਲਾਕ, 7 ਜ਼ਖਮੀ

Indiscriminate-Firing-In-Batala-


Admin / Punjab

ਸਟੇਟ ਡੈਸਕ : ਬਟਾਲਾ ਦੇ ਥਾਣਾ ਸ੍ਰੀ ਹਰਗੋਬਿੰਦਪੁਰ ਅਧੀਨ ਪੈਂਦੇ ਲਾਈਟਾਂ ਵਾਲਾ ਚੌਕ ਨੇੜੇ ਬੀਤੀ ਰਾਤ ਪਾਣੀ ਦੇ ਮੁੱਦੇ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਖੂਨੀ ਝੜਪ ਹੋ ਗਈ। ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋਈ, ਜਿਸ ਵਿਚ ਗੋਲੀ ਲੱਗਣ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ 7 ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਦਾ ਵੱਖ-ਵੱਖ ਹਸਪਤਾਲਾਂ ਵਿਚ ਇਲਾਜ ਚੱਲ ਰਿਹਾ ਹੈ।

ਸਰਕਾਰੀ ਪਾਣੀਆਂ ਦੇ ਮੁੱਦੇ ਨੂੰ ਲੈ ਕੇ ਦੋਵਾਂ ਧਿਰਾਂ ਵਿਚ ਪੁਰਾਣੀ ਰੰਜਿਸ਼ ਚੱਲ ਰਹੀ ਸੀ। ਇਸ ਨੂੰ ਲੈ ਕੇ ਐਤਵਾਰ ਰਾਤ ਨੂੰ ਦੋਵੇਂ ਗੁੱਟਾਂ ਵਿਚਾਲੇ ਝੜਪ ਹੋ ਗਈ। ਸੂਚਨਾ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਪਿੰਡ ਵਿਠਵਾ ਵਿਖੇ ਰਹਿਣ ਵਾਲੀਆਂ ਦੋ ਧਿਰਾਂ ਵਿਚਕਾਰ ਸਰਕਾਰੀ ਖਾਲ ਨੂੰ ਲੈ ਕੇ ਰੰਜਿਸ਼ ਚੱਲ ਰਹੀ ਸੀ। ਇਸ ਰੰਜਿਸ਼ ਕਾਰਨ ਐਤਵਾਰ ਰਾਤ ਨੂੰ ਦੋ ਗੁੱਟਾਂ ਵਿਚਾਲੇ ਅੰਨ੍ਹੇਵਾਹ ਗੋਲੀਬਾਰੀ ਹੋ ਗਈ। ਦੋਵਾਂ ਪਾਸਿਆਂ ਤੋਂ ਕਰੀਬ 50 ਰਾਊਂਡ ਫਾਇਰ ਕੀਤੇ ਗਏ।

ਗੋਲੀਬਾਰੀ ਵਿਚ ਗੋਲੀਆਂ ਲੱਗਣ ਕਾਰਨ ਪਿੰਡ ਵਿਠਵਾ ਦੇ ਵਸਨੀਕ ਸ਼ਮਸ਼ੇਰ ਸਿੰਘ ਅਤੇ ਬਲਜੀਤ ਸਿੰਘ ਨੂੰ ਬਟਾਲਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਥਾਣਾ ਸ੍ਰੀ ਹਰਗੋਵਿੰਦਪੁਰ ਦੇ ਐਸਐਚਓ ਸਤਪਾਲ ਸਿੰਘ ਅਨੁਸਾਰ ਦੂਜੀ ਧਿਰ ਦੇ ਨਿਰਮਲ ਸਿੰਘ ਅਤੇ ਬਲਰਾਜ ਸਿੰਘ ਨੂੰ ਅੰਮ੍ਰਿਤਸਰ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਦੋਵਾਂ ਦੀ ਵੀ ਮੌਤ ਹੋ ਗਈ। ਐਸਐਚਓ ਸਤਪਾਲ ਸਿੰਘ ਨੇ ਦੱਸਿਆ ਕਿ ਦੋਵਾਂ ਗੁੱਟਾਂ ਵਿਚ ਲੜਾਈ ਦਾ ਕਾਰਨ ਪੁਰਾਣੀ ਦੁਸ਼ਮਣੀ ਸੀ, ਜਿਸ ਵਿਚ ਗੋਲੀ ਚੱਲਣ ਕਾਰਨ ਚਾਰ ਵਿਅਕਤੀਆਂ ਦੀ ਮੌਤ ਹੋ ਗਈ।

Indiscriminate Firing In Batala 4 People Killed 7 Injured


Popular Posts
Just Now