ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

High Court - ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਐਨਡੀਪੀਐਸ ਮਾਮਲੇ 'ਚ ਮਿਲੀ ਵੱਡੀ ਰਾਹਤ, ਜਾਣੋ ਕੀ ਹੈ ਪੂਰਾ ਮਾਮਲਾ

Akali-Leader-Bikram-Majithia-Got


Admin / Punjab

ਸਟੇਟ ਡੈਸਕ :  ਐਨਡੀਪੀਐਸ ਮਾਮਲੇ ਵਿਚ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਵੱਡੀ ਰਾਹਤ ਮਿਲੀ ਹੈ। ਸਿਟ ਵੱਲੋਂ ਮਜੀਠੀਆ ਨੂੰ ਭੇਜੇ ਸੰਮਨ ਵਾਪਸ ਲੈ ਲਏ ਗਏ ਹਨ। ਐਸਆਈਟੀ ਨੇ ਇਸ ਮਾਮਲੇ ਵਿਚ ਮਜੀਠੀਆ ਨੂੰ ਜਾਂਚ ਵਿਚ ਸ਼ਾਮਲ ਹੋਣ ਲਈ ਸੰਮਨ ਭੇਜੇ ਸੀ। ਸੰਮਨ ਨੂੰ ਗੈਰ-ਕਾਨੂੰਨੀ ਦੱਸਦਿਆਂ ਮਜੀਠੀਆ ਨੇ ਸੰਮਨ ਦੇ ਹੁਕਮਾਂ ਨੂੰ ਹਾਈ ਕੋਰਟ ਵਿਚ ਚੁਣੌਤੀ ਦਿੱਤੀ ਸੀ।

ਮਜੀਠੀਆ ਦੀ ਤਰਫੋਂ ਸੀਨੀਅਰ ਵਕੀਲ ਆਰਐੱਸ ਚੀਮਾ ਨੇ ਹਾਈਕੋਰਟ ਨੂੰ ਕਿਹਾ ਸੀ ਕਿ ਉਨ੍ਹਾਂ ਨੂੰ ਭੇਜੇ ਗਏ ਸੰਮਨ ਪੂਰੀ ਤਰ੍ਹਾਂ ਨਾਲ ਗਲਤ ਹਨ, ਉਨ੍ਹਾਂ ਨੂੰ ਵਾਰ-ਵਾਰ ਬੇਲੋੜਾ ਬੁਲਾਇਆ ਜਾ ਰਿਹਾ ਹੈ, ਐੱਸਆਈਟੀ ਨੂੰ ਹੁਣ ਤੱਕ ਦੀ ਜਾਂਚ ਵਿਚ ਕੁਝ ਨਹੀਂ ਮਿਲਿਆ ਅਤੇ ਇਹ ਸੰਮਨ ਗੈਰ-ਕਾਨੂੰਨੀ ਹਨ। ਇਸ ਲਈ ਇਸ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ। ਸੋਮਵਾਰ ਨੂੰ ਜਿਵੇਂ ਹੀ ਸੁਣਵਾਈ ਸ਼ੁਰੂ ਹੋਈ ਤਾਂ ਪੰਜਾਬ ਸਰਕਾਰ ਦੇ ਸਰਕਾਰੀ ਵਕੀਲ ਨੇ ਹਾਈ ਕੋਰਟ ਨੂੰ ਦੱਸਿਆ ਕਿ ਸੰਮਨ ਨੋਟਿਸ ਵਾਪਸ ਲਿਆ ਜਾ ਰਿਹਾ ਹੈ। ਇਸ ਤੋਂ ਬਾਅਦ ਹਾਈਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ।

ਐਸਆਈਟੀ ਨੇ ਮਜੀਠੀਆ ਨੂੰ 25 ਜੂਨ ਨੂੰ ਜਾਂਚ ਵਿਚ ਸ਼ਾਮਲ ਹੋਣ ਦਾ ਨੋਟਿਸ ਦਿੱਤਾ ਸੀ। ਜਿਸ ਨੂੰ ਮਜੀਠੀਆ ਨੇ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਸੀ। ਉਦੋਂ ਸਰਕਾਰ ਨੇ ਕਿਹਾ ਸੀ ਕਿ ਉਸ ਨੂੰ 8 ਜੁਲਾਈ ਤੱਕ ਪੇਸ਼ ਹੋਣ ਦੀ ਲੋੜ ਨਹੀਂ ਹੈ। ਇਸ ਤੋਂ ਬਾਅਦ ਹਾਈਕੋਰਟ ਨੇ ਸੁਣਵਾਈ 8 ਜੁਲਾਈ ਤੱਕ ਮੁਲਤਵੀ ਕਰ ਦਿੱਤੀ।

Akali Leader Bikram Majithia Got A Big Relief In NDPS Case


Popular Posts
Just Now