BREAKING - MP ਅੰਮ੍ਰਿਤਪਾਲ ਸਿੰਘ ਦਾ ਵੱਡਾ ਭਰਾ ਹਰਪ੍ਰੀਤ ਸਿੰਘ ਨਸ਼ੇ ਸਮੇਤ ਗ੍ਰਿਫਤਾਰ
Admin / Punjab
ਸਟੇਟ ਡੈਸਕ : ਜਲੰਧਰ ਦਿਹਾਤੀ ਪੁਲਿਸ ਨੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਵੱਡੇ ਭਰਾ ਹਰਪ੍ਰੀਤ ਸਿੰਘ ਨੂੰ ਜਲੰਧਰ ਤੋਂ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫਤਾਰ ਕੀਤਾ ਹੈ, ਜੋ ਕਿ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਚੀਮਾ ਬਾਠ ਦਾ ਰਹਿਣ ਵਾਲਾ ਹੈ। ਗ੍ਰਿਫਤਾਰ ਕੀਤੇ ਗਏ ਅੰਮ੍ਰਿਤਪਾਲ ਸਿੰਘ ਦੇ ਭਰਾ ਦਾ ਨਾਂ ਹਰਪ੍ਰੀਤ ਸਿੰਘ ਹੈ ਅਤੇ ਉਸ ਦੇ ਨਾਲ ਪਿੰਡ ਚੀਮਾਂ ਬਾਠ ਦੇ ਇਕ ਨੌਜਵਾਨ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਜਲੰਧਰ ਰੇਂਜ ਦੇ ਡੀਆਈਜੀ ਹਰਮਨਬੀਰ ਸਿੰਘ ਗਿੱਲ ਨੇ ਇਸ ਦੀ ਪੁਸ਼ਟੀ ਕੀਤੀ ਹੈ।
MP Amritpal Singh s Elder Brother Harpreet Singh Arrested