ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

Accident on Pathankot-Jalandhar highway - ਬੋਲੈਰੋ ਕਾਰ ਨੇ ਫੁੱਟਪਾਥ 'ਤੇ ਬੈਠੇ ਚਾਰ ਲੋਕਾਂ ਨੂੰ ਕੁਚਲਿਆ, ਦੋ ਦੀ ਮੌਤ

Accident on Pathankot-Jalandhar highway - ਬੋਲੈਰੋ ਕਾਰ ਨੇ ਫੁੱਟ


Admin / Punjab

ਸਟੇਟ ਡੈਸਕ : ਸ਼ੁੱਕਰਵਾਰ ਦੇਰ ਰਾਤ ਕਰੀਬ 11.30 ਵਜੇ ਜਲੰਧਰ ਦੇ ਪਠਾਨਕੋਟ ਬਾਈਪਾਸ ਚੌਕ 'ਤੇ ਇਕ ਤੇਜ਼ ਰਫਤਾਰ ਬੋਲੈਰੋ ਕਾਰ ਨੇ ਫੁੱਟਪਾਥ 'ਤੇ ਬੈਠੇ 4 ਲੋਕਾਂ ਨੂੰ ਕੁਚਲ ਦਿੱਤਾ। ਇਸ ਹਾਦਸੇ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਜਦਕਿ ਦੋ ਲੋਕ ਗੰਭੀਰ ਰੂਪ ਵਿਚ ਜ਼ਖਮੀ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ।

ਜਾਣਕਾਰੀ ਮੁਤਾਬਕ ਸ਼ੁੱਕਰਵਾਰ ਰਾਤ ਜਲੰਧਰ ਦੇ ਪਠਾਨਕੋਟ ਬਾਈਪਾਸ 'ਤੇ ਖਾਣਾ ਖਾ ਰਹੇ ਦੋ ਨੌਜਵਾਨਾਂ ਨੂੰ ਤੇਜ਼ ਰਫਤਾਰ ਬੋਲੈਰੋ ਪਿਕਅੱਪ ਨੇ ਕੁਚਲ ਦਿੱਤਾ। ਉਸ ਦੇ ਕੋਲ ਬੈਠੇ ਦੋ ਨੌਜਵਾਨ ਜ਼ਖ਼ਮੀ ਹੋ ਗਏ। ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਫੁੱਟਪਾਥ 'ਤੇ ਖਾਣਾ ਖਾਣ ਲੱਗਾ ਸੀ। ਪਰ ਬੁਰਕੀ ਉਸਦੀ ਕਿਸਮਤ ਵਿੱਚ ਨਹੀਂ ਸੀ। ਕਾਰ ਦੀ ਰਫਤਾਰ ਇੰਨੀ ਜ਼ਿਆਦਾ ਸੀ ਕਿ ਟੱਕਰ ਤੋਂ ਬਾਅਦ ਇਕ ਨੌਜਵਾਨ ਕਈ ਫੁੱਟ ਦੂਰ ਜਾ ਡਿੱਗਿਆ।

ਹਾਦਸੇ ਦੀ ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਬਲ ਮੌਕੇ 'ਤੇ ਪਹੁੰਚ ਗਏ। ਥਾਣਾ ਡਿਵੀਜ਼ਨ ਨੰਬਰ 8 ਦੀ ਪੁਲਿਸ ਘਟਨਾ ਵਾਲੀ ਥਾਂ ’ਤੇ ਪਹੁੰਚ ਗਈ। ਪੁਲਿਸ ਨੇ ਬੋਲੈਰੋ ਚਾਲਕ ਸ਼ੁਭਮ ਵਾਸੀ ਹਰਿਆਣਾ ਨੂੰ ਹਿਰਾਸਤ ਵਿਚ ਲੈ ਲਿਆ ਹੈ। ਪੁਲਿਸ ਨੂੰ ਨੌਜਵਾਨ ਕੋਲੋਂ ਕੋਈ ਪਛਾਣ ਪੱਤਰ ਨਹੀਂ ਮਿਲਿਆ, ਜਿਸ ਕਾਰਨ ਉਸ ਦੀ ਪਛਾਣ ਨਹੀਂ ਹੋ ਸਕੀ।


ਇੰਸਪੈਕਟਰ ਬਲਜੀਤ ਸਿੰਘ ਨੇ ਦੱਸਿਆ ਕਿ ਬੋਲੈਰੋ ਚਾਲਕ ਪਠਾਨਕੋਟ ਵਿਚ ਸਾਮਾਨ ਛੱਡ ਕੇ ਵਾਪਸ ਆ ਰਿਹਾ ਸੀ। ਉਸ ਨੂੰ ਜਲੰਧਰ ਦੇ ਵਰਕਸ਼ਾਪ ਚੌਕ ਨੇੜੇ ਟੈਗੋਰ ਹਸਪਤਾਲ ਜਾਣਾ ਪਿਆ। ਹਾਦਸੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਲਾਸ਼ਾਂ ਨੂੰ ਪਛਾਣ ਲਈ ਸਿਵਲ ਹਸਪਤਾਲ ਵਿਚ ਰਖਵਾਇਆ ਗਿਆ ਹੈ। ਦੋਵੇਂ ਮ੍ਰਿਤਕ ਨੌਜਵਾਨ ਮਜ਼ਦੂਰ ਸਨ। ਹਾਦਸਾ ਇੰਨਾ ਭਿਆਨਕ ਸੀ ਕਿ ਲੋਕਾਂ ਨੂੰ ਟੱਕਰ ਮਾਰਨ ਤੋਂ ਬਾਅਦ ਬੋਲੈਰੋ ਨੇ ਦੋ ਵਾਹਨਾਂ ਨੂੰ ਵੀ ਟੱਕਰ ਮਾਰ ਦਿੱਤੀ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਕਾਰ ਚਾਲਕ ਨੇ ਦੱਸਿਆ ਕਿ ਸਟੇਅਰਿੰਗ ਅਸੰਤੁਲਿਤ ਹੋ ਗਈ ਸੀ। ਪੁਲਿਸ ਨੇ ਨਵੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।

Bolero Car Crushed Four People Sitting On The Footpath Two Died


Popular Posts
Just Now