ਪੰਜਾਬ ਦੀ ਲੜਕੀ ਨਾਲ ਬਿਹਾਰ 'ਚ ਸਮੂਹਿਕ ਜਬਰ ਜਨਾਹ, ਸ਼ਰਾਬ ਪਿਲਾ ਕੇ 6 ਨੌਜਵਾਨਾਂ ਨੇ ਦਿੱਤਾ ਘਟਨਾ ਨੂੰ ਅੰਜਾਮ, ਦੋ ਜਣੇ ਹਿਰਾਸਤ 'ਚ
Admin / Punjab
ਸਟੇਟ ਡੈਸਕ : ਬਿਹਾਰ ਵਿਚ ਪੰਜਾਬ ਦੀ ਇਕ ਲੜਕੀ ਨਾਲ ਸਮੂਹਿਕ ਜਬਰ ਜਨਾਹ ਦੀ ਖਬਰ ਸਾਹਮਣੇ ਆਈ ਹੈ। ਇਹ ਘਟਨਾ ਬਿਹਾਰ ਦੇ ਪਟਨਾ ਦੀ ਹੈ, ਜਿੱਥੇ 6 ਲੜਕਿਆਂ ਨੇ ਲੜਕੀ ਨੂੰ ਗੈਸਟ ਹਾਊਸ ਬੁਲਾ ਕੇ ਗੈਂਗਰੇਪ ਕੀਤਾ। ਜਾਣਕਾਰੀ ਮੁਤਾਬਕ ਲੁਧਿਆਣਾ ਦੀ ਰਹਿਣ ਵਾਲੀ ਲੜਕੀ ਇਕ ਆਰਕੈਸਟਰਾ ਡਾਂਸਰ ਹੈ, ਜੋ ਕਿ ਪਟਨਾ ਵਿਚ ਕਿਰਾਏ ਦੇ ਮਕਾਨ ਵਿਚ ਰਹਿੰਦੀ ਸੀ। ਪੀੜਤਾ ਅਨੁਸਾਰ ਛੇ ਲੜਕਿਆਂ ਨੇ ਉਸ ਨੂੰ ਇੱਕ ਪ੍ਰੋਗਰਾਮ ਲਈ ਗੈਸਟ ਹਾਊਸ ਵਿੱਚ ਬੁਲਾਇਆ, ਜਿੱਥੇ ਉਸ ਨਾਲ ਸਮੂਹਿਕ ਜਬਰ ਜਨਾਹ ਕੀਤਾ ਗਿਆ। ਇੰਨਾ ਹੀ ਨਹੀਂ ਉਨ੍ਹਾਂ ਨੇ ਉਸ ਨੂੰ ਜ਼ਬਰਦਸਤੀ ਸ਼ਰਾਬ ਪਿਲਾਉਣ ਦੀ ਕੋਸ਼ਿਸ਼ ਵੀ ਕੀਤੀ ਅਤੇ ਜਦੋਂ ਉਸ ਨੇ ਵਿਰੋਧ ਕੀਤਾ ਤਾਂ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ।
ਇਸ ਘਟਨਾ ਤੋਂ ਬਾਅਦ ਉਸ ਨੇ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਿੱਤੀ, ਜਿਸ ਦੇ ਆਧਾਰ 'ਤੇ ਦੋ ਨੌਜਵਾਨਾਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ। ਮੁਲਜ਼ਮਾਂ ਦਾ ਕਹਿਣਾ ਹੈ ਕਿ ਲੜਕੀ ਪਹਿਲਾਂ ਹੀ ਸ਼ਰਾਬ ਦੇ ਨਸ਼ੇ ਵਿੱਚ ਸੀ ਅਤੇ ਪੈਸੇ ਲੈਣ ਦੇਣ ਨੂੰ ਲੈ ਕੇ ਬਹਿਸ ਹੋਈ ਸੀ, ਇਸ ਤੋਂ ਇਲਾਵਾ ਹੋਰ ਕੁਝ ਨਹੀਂ ਹੋਇਆ। ਫਿਲਹਾਲ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
Gang Rape Of A Girl From Punjab In Bihar Two People In Custody