ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

Fazilka Murder - ਖੇਤ 'ਚ ਪਾਣੀ ਦੀ ਵਾਰੀ ਨੂੰ ਲੈ ਕੇ ਪਿਓ-ਪੁੱਤ ਦਾ ਗੋਲੀਆਂ ਤੇ ਕਹੀਆਂ ਮਾਰ ਕੇ ਕਤਲ

Father-And-Son-Were-Killed-By-Bu


Admin / Punjab

ਬਲਜੀਤ ਸਿੰਘ ਮੱਲੀ, ਜਲਾਲਾਬਾਦ : ਫ਼ਾਜ਼ਿਲਕਾ ਦੇ ਪਿੰਡ ਪਾਕਾਂ ਵਿਖੇ ਪਾਣੀ ਦੀ ਵਾਰੀ ਲਗਾ ਰਹੇ ਪਿਓ-ਪੁੱਤਰ ਦਾ ਗੋਲੀਆਂ ਅਤੇ ਕਹੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਜਿਸ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਮਿ੍ਤਕ ਅਤੇ ਹਮਲਾਵਾਰ ਦੋਵੇਂ ਇਕੋ ਹੀ ਪਿੰਡ ਦੇ ਵਾਸੀ ਸਨ। ਜਾਣਕਾਰੀ ਦਿੰਦਿਆਂ ਮਿ੍ਤਕ ਅਤਵਾਰ ਸਿੰਘ (58) ਦੇ ਭਰਾ ਕਾਰਜ ਸਿੰਘ ਨੇ ਦੱਸਿਆ ਕਿ ਮੇਰੇ ਭਰਾ ਅਵਤਾਰ ਸਿੰਘ ਨੇ ਪਿੰਡ ਵਿਚ ਹੀ ਜ਼ਮੀਨ ਠੇਕੇ 'ਤੇ ਲਈ ਹੋਈ ਸੀ। ਉਨ੍ਹਾਂ ਦੱਸਿਆ ਕਿ ਜੋ ਜ਼ਮੀਨ ਅਵਤਾਰ ਸਿੰਘ ਨੇ ਠੇਕੇ 'ਤੇ ਲਈ ਹੋਈ ਸੀ, ਉਸ ਜ਼ਮੀਨ ਨੂੰ ਪਹਿਲਾਂ ਠੇਕੇ 'ਤੇ ਵਾਹੁਣ ਵਾਲੇ ਮੁਲਜ਼ਮ ਉਨ੍ਹਾਂ ਨਾਲ ਖਾਰ ਖਾਂਦੇ ਸਨ। ਉਨ੍ਹਾਂ ਦੱਸਿਆ ਕਿ ਅੱਜ ਮੇਰਾ ਭਰਾ ਅਵਤਾਰ ਸਿੰਘ ਅਤੇ ਉਨ੍ਹਾਂ ਦਾ ਬੇਟਾ ਹਰਮੀਤ ਸਿੰਘ (28) ਉਕਤ ਦੋਸ਼ੀਆਂ ਤੋਂ ਬਾਅਦ ਆਪਣੇ ਠੇਕੇ ਲਏ ਖੇਤ ਵਿਚ ਪਾਣੀ ਵਾਰੀ ਲਗਾ ਰਹੇ ਸਨ। ਇੰਨੇ ਵਿਚ ਉਕਤ ਮੁਲਜ਼ਮ ਮੌਕੇ 'ਤੇ ਆਏ ਅਤੇ ਉਨ੍ਹਾਂ ਨੇ ਵਿਵਾਦ ਸ਼ੁਰੂ ਕਰ ਕੀਤਾ ਅਤੇ ਪਹਿਲਾਂ ਮੇਰੇ ਭਤੀਜੇ ਹਰਮੀਤ ਸਿੰਘ ਦੇ ਰਿਵਾਲਵਰ ਨਾਲ ਗੋਲੀਆਂ ਮਾਰੀਆਂ ਅਤੇ ਉਸ ਤੋਂ ਬਾਅਦ ਮੇਰੇ ਭਰਾ ਅਵਤਾਰ ਸਿੰਘ ਨੂੰ ਵੀ ਗੋਲੀਆਂ ਮਾਰੀਆਂ ਅਤੇ ਕਹੀਆਂ ਨਾਲ ਵਾਰ ਕਰ-ਕਰ ਕੇ ਮੌਕੇ 'ਤੇ ਹੀ ਮਾਰ ਮੁਕਾਇਆ। ਉਨ੍ਹਾਂ ਕਿਹਾ ਕਿ ਪਹਿਲਾਂ ਉਕਤ ਮੁਲਜ਼ਮ ਇਹ ਜ਼ਮੀਨ ਵਾਹੁੰਦੇ ਸਨ, ਪਰ ਹੁਣ ਦੋ ਸਾਲਾਂ ਤੋਂ ਮੇਰਾ ਭਰਾ ਅਵਤਾਰ ਸਿੰਘ ਠੇਕੇ ਲੈ ਕੇ ਵਾਹੀ ਕਰ ਰਿਹਾ ਸੀ। ਇਸੇ ਗੱਲ ਦੀ ਇਹ ਲੋਕ ਰੰਜਿਸ਼ ਰੱਖਦੇ ਸਨ। ਜਿਸ ਦੇ ਚਲਦਿਆਂ ਉਨ੍ਹਾਂ ਇਨ੍ਹਾਂ ਵਾਰਦਾਤ ਨੂੰ ਅੰਜਾਮ ਦਿੰਦਿਆਂ ਮੇਰੇ ਭਰਾ ਅਤੇ ਭਤੀਜੇ ਦਾ ਖੇਤ ਵਿਚ ਹੀ ਕਤਲ ਕਰ ਦਿੱਤਾ। ਪਿਓ ਪੁੱਤਰ ਦੀ ਦਰਦਨਾਕ ਮੌਤ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਮਿ੍ਤਕ ਅਵਤਾਰ ਸਿੰਘ ਦੇ ਦੋ ਬੇਟੇ ਸਨ, ਜਿਨ੍ਹਾਂ ਵਿਚੋਂ ਹਰਮੀਤ ਸਿੰਘ ਦਾ ਪਿਤਾ ਦੇ ਨਾਲ ਹੀ ਕਤਲ ਕਰ ਦਿੱਤਾ ਗਿਆ, ਜਦੋਂ ਕਿ ਦੂਜਾ ਬੇਟਾ ਅਪਾਹਜ ਹੈ। ਮਿ੍ਤਕ ਨੌਜਵਾਨ ਹਰਮੀਤ ਸਿੰਘ ਸ਼ਾਦੀਸ਼ੁਦਾ ਸੀ ਅਤੇ ਉਸ ਦੇ ਕੁੱਝ ਦਿਨ ਪਹਿਲਾਂ ਹੀ ਇਕ ਬੇਟੀ ਤੋਂ ਬਾਅਦ ਬੇਟਾ ਹੋਇਆ ਸੀ। ਪਿਓ-ਪੁੱਤਰਾਂ ਦੇ ਕਤਲ ਨਾਲ ਪੂਰੇ ਦਾ ਪੂਰਾ ਘਰ ਹੀ ਇਕ ਤਰ੍ਹਾਂ ਨਾਲ ਬੈਠ ਗਿਆ ਹੈ। ਉੱਧਰ ਘਟਨਾਂ ਦੀ ਸੂਚਨਾਂ ਮਿਲਣ ਤੋਂ ਬਾਅਦ ਪੁਲਿਸ ਮੌਕੇ 'ਤੇ ਪੁੱਜੀ ਅਤੇ ਉਨ੍ਹਾਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ |


Father And Son Were Killed By Bullets And Nails Over The Turn Of Water In The Field


Popular Posts
Just Now