ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਨਾਬਾਲਗ ਬਾਈਕ-ਸਕੂਟਰ, ਕਾਰ ਚਲਾਉਂਦੇ ਫੜੇ ਗਏ ਤਾਂ ਮਾਂ-ਬਾਪ ਨੂੰ ਹੋਵੇਗੀ ਜੇਲ੍ਹ, 3 ਸਾਲ ਦੀ ਕੈਦ ਤੇ 25 ਹਜ਼ਾਰ ਜੁਰਮਾਨਾ

If-A-Minor-Is-Caught-Driving-A-B


Admin / Punjab

ਸਟੇਟ ਡੈਸਕ : ਪੰਜਾਬ ਵਿਚ ਨਾਬਾਲਗ ਵਾਹਨ ਚਾਲਕਾਂ ਨੂੰ ਨੱਥ ਪਾਉਣ ਲਈ ਟ੍ਰੈਫਿਕ ਪੁਲਿਸ ਪਹਿਲੀ ਅਗਸਤ ਤੋਂ ਸਖ਼ਤ ਕਾਰਵਾਈ ਕਰਨ ਜਾ ਰਹੀ ਹੈ। ਸੂਬੇ ਵਿਚ ਜੇਕਰ ਕੋਈ ਨਾਬਾਲਗ ਬੱਚਾ ਦੋਪਹੀਆ ਵਾਹਨ ਜਾਂ ਚਾਰ ਪਹੀਆ ਵਾਹਨ ਚਲਾਉਂਦਾ ਫੜਿਆ ਜਾਂਦਾ ਹੈ ਤਾਂ ਉਸ ਦੇ ਮਾਪਿਆਂ ਨੂੰ ਜੇਲ੍ਹ ਦੀ ਹਵਾ ਖਾਣੀ ਪੈ ਸਕਦੀ ਹੈ। ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਟਰੈਫ਼ਿਕ ਅਤੇ ਸੜਕ ਸੁਰੱਖਿਆ) ਨੇ ਇਸ ਸਬੰਧੀ ਸਾਰੇ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ। ਇਸ ਤਹਿਤ ਟਰੈਫਿਕ ਐਜੂਕੇਸ਼ਨ ਸੈੱਲ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਉਹ 31 ਜੁਲਾਈ ਤੱਕ ਸਕੂਲਾਂ ਵਿੱਚ ਜਾ ਕੇ ਬੱਚਿਆਂ ਨੂੰ ਮੋਟਰ ਵਹੀਕਲ ਐਕਟ-2019 ਬਾਰੇ ਜਾਗਰੂਕ ਕਰਨ। ਹਦਾਇਤਾਂ ਵਿਚ ਕਿਹਾ ਗਿਆ ਹੈ ਕਿ ਇਸ ਤੋਂ ਬਾਅਦ ਜੇਕਰ ਕੋਈ ਨਾਬਾਲਗ ਵਾਹਨ ਚਲਾਉਂਦਾ ਪਾਇਆ ਗਿਆ ਤਾਂ ਉਸ ਦੇ ਮਾਪਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਦਿਆਂ ਉਸ ਨੂੰ 3 ਸਾਲ ਦੀ ਕੈਦ ਅਤੇ 25 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਹੋ ਸਕਦੀ ਹੈ। ਇਸ ਤੋਂ ਇਲਾਵਾ ਜੇਕਰ ਕੋਈ ਨਾਬਾਲਗ ਮੰਗਣ 'ਤੇ ਕਿਸੇ ਦਾ ਵਾਹਨ ਚਲਾਉਂਦਾ ਹੈ ਤਾਂ ਉਸ ਵਾਹਨ ਮਾਲਕ ਵਿਰੁੱਧ ਵੀ ਕਾਰਵਾਈ ਕੀਤੀ ਜਾਵੇਗੀ। ਮੋਟਰ ਵਹੀਕਲ ਐਕਟ ਦੇ ਅਨੁਸਾਰ, ਕਿਸੇ ਦੁਰਘਟਨਾ ਜਾਂ ਅਪਰਾਧ ਵਿੱਚ ਸ਼ਾਮਲ ਨਾਬਾਲਗਾਂ ਦੁਆਰਾ ਵਰਤੇ ਗਏ ਵਾਹਨਾਂ ਦੀ ਰਜਿਸਟ੍ਰੇਸ਼ਨ ਨੂੰ ਵੀ ਇਕ ਸਾਲ ਲਈ ਰੱਦ ਕਰ ਦਿੱਤਾ ਜਾਵੇਗਾ।

If A Minor Is Caught Driving A Bike scooter The Parents Will Be Jailed


Popular Posts
Just Now