ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਓਮਾਨ 'ਚ ਹਾਦਸਾਗ੍ਰਸਤ ਹੋਏ ਸਮੁੰਦਰੀ ਜਹਾਜ਼ 'ਚ ਪਠਾਨਕੋਟ ਦਾ ਚੀਫ ਅਫਸਰ ਅਜੇ ਵੀ ਲਾਪਤਾ, ਪਰਿਵਾਰ 7 ਦਿਨਾਂ ਤੋਂ ਪਰੇਸ਼ਾਨ, ਸਰਕਾਰ ਤੋਂ ਮਦਦ ਦੀ ਕੀਤੀ ਅਪੀਲ

Chief-Officer-Of-Pathankot-Is-St


Admin / Punjab

ਇੰਟਰਨੈਸ਼ਨਲ ਡੈਸਕ : ਕੁਝ ਦਿਨ ਪਹਿਲਾਂ ਇਕ ਸ਼ੀਪ ਯੂਏਈ ਤੋਂ ਯਮਨ ਦੇ ਲਈ ਰਵਾਨਾ ਹੋਇਆ ਸੀ ਜੋ ਕਿ ਓਮਾਨ ਦੇ ਸਮੁੰਦਰਾਂ ਵਿਚ ਦੁਰਘਟਨਾ ਗ੍ਰਸਤ ਹੋ ਗਿਆ ਸੀ ਜਿਸਦੇ ਚਲਦੇ 16 ਕਰੂ ਮੈਂਬਰ ਲਾਪਤਾ ਹੋਏ ਸੀ ਜਿਨਾਂ ਵਿਚੋਂ 6 ਕਰੂ ਮੈਂਬਰ ਅਜੇ ਵੀ ਲਾਪਤਾ ਦੱਸੇ ਜਾ ਰਹੇ ਹਨ। ਜਿਹਨਾਂ ਵਿੱਚੋਂ ਚਾਰ ਭਾਰਤੀ ਮੂਲ ਦੇ ਕਰੂ ਮੈਂਬਰ ਹਨ ਅਤੇ ਇਨ੍ਹਾਂ ਚਾਰਾਂ ਵਿੱਚੋਂ ਇੱਕ ਪਠਾਨਕੋਟ ਦਾ ਵਸਨੀਕ ਹੈ ਜਿਸਦਾ ਨਾਮ ਰਜਿੰਦਰ ਸਿੰਘ ਦੱਸਿਆ ਜਾ ਰਿਹਾ ਹੈ। ਰਾਜਿੰਦਰ ਸਿੰਘ ਇਸ ਸ਼ਿਪ ਵਿਚ ਬਤੌਰ ਚੀਫ ਅਫਸਰ ਤਾਇਨਾਤ ਸੀ ਜਿਸ ਦਾ ਅਜੇ ਤੱਕ ਕੋਈ ਵੀ ਪਤਾ ਨਹੀਂ ਚੱਲ ਸਕਿਆ ਹੈ ਇਸ ਦੇ ਚਲਦੇ ਪਰਿਵਾਰ ਦੇ ਵਿਚ ਸ਼ੋਕ ਦੀ ਲਹਿਰ ਹੈ ਅਤੇ ਪਰਿਵਾਰ ਵਾਲੇ ਸਦਮੇ ਵਿਚ ਹਨ। ਇਸ ਸਬੰਧੀ ਜਦ ਪਰਿਵਾਰ ਦੇ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਅਕਸਰ ਰਾਜਿੰਦਰ ਵੱਲੋਂ ਆਪਣੇ ਕਰੂ ਮੈਂਬਰਾਂ ਦੇ ਨਾਲ ਫੋਟੋਆਂ ਅਤੇ ਸ਼ਿਪ ਦੀ ਵੀਡੀਓ ਉਨ੍ਹਾਂ ਨਾਲ ਸਾਂਝੀਆਂ ਕੀਤੀਆਂ ਜਾਂਦੀਆਂ ਸੀ ਪਰ ਪਿਛਲੇ ਸੱਤ ਦਿਨ ਤੋਂ ਉਨ੍ਹਾਂ ਦਾ ਨਾ ਕੋਈ ਫੋਨ ਆਇਆ ਅਤੇ ਨਾ ਹੀ ਕੋਈ ਫੋਟੋ ਸ਼ੇਅਰ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕੰਪਨੀ ਵੱਲੋਂ ਉਨ੍ਹਾਂ ਨੂੰ ਫੋਨ ਆਇਆ ਸੀ ਕਿ ਉਨ੍ਹਾਂ ਦਾ ਜਹਾਜ਼ ਹਾਦਸਾ ਗ੍ਰਸਤ ਹੋ ਚੁੱਕਿਆ ਹੈ ਅਤੇ ਉਨ੍ਹਾਂ ਦੀ ਭਾਲ ਜਾਰੀ ਹੈ। ਇਸ ਮੌਕੇ ਪੀੜਤ ਦੀ ਪਤਨੀ ਨਿਰਮਲ ਮਨਹਾਸ, ਪੁੱਤਰ ਨਿਸ਼ਾਂਤ ਤੇ ਦੀਪਕ ਨੇ ਸਰਕਾਰਾਂ ਅੱਗੇ ਅਪੀਲ ਕਰਦੇ ਹੋਏ ਕਿਹਾ ਕਿ ਜਦ ਤੱਕ ਰਾਜਿੰਦਰ ਸਿੰਘ ਦਾ ਕੋਈ ਪਤਾ ਨਹੀਂ ਚਲਦਾ ਇਹ ਸੱਚ ਆਪਰੇਸ਼ਨ ਇਸੇ ਤਰ੍ਹਾਂ ਜਾਰੀ ਰੱਖਿਆ ਜਾਵੇ।


Chief Officer Of Pathankot Is Still Missing In The Ship That Crashed In Oman


Popular Posts
Just Now