ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

Sukhbir Singh Badal News- ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੁਖਬੀਰ ਬਾਦਲ ਹੋਏ ਨਤਮਸਤਕ, ਜਥੇਦਾਰ ਨੂੰ ਬੰਦ ਲਿਫਾਫੇ 'ਚ ਸੌਂਪਿਆ ਸਪੱਸ਼ਟੀਕਰਨ

Sukhbir-Badal-Submitted-The-Expl


Admin / Punjab

ਸਟੇਟ ਡੈਸਕ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਹਰਿਮੰਦਰ ਸਾਹਿਬ ਦੀ ਹਦੂਦ ਵਿਚ ਸਥਿਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਿਆ। ਇੱਥੇ ਉਨ੍ਹਾਂ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਲਾਏ ਦੋਸ਼ਾਂ ਦਾ ਬੰਦ ਲਿਫ਼ਾਫ਼ੇ ਵਿਚ ਜਵਾਬ ਦਿੱਤਾ ਹੈ। ਇਹ ਸਪੱਸ਼ਟੀਕਰਨ ਪੰਜ ਤਖ਼ਤਾਂ ਦੇ ਸਿੰਘ ਸਾਹਿਬਾਨ ਅੱਗੇ ਖੋਲ੍ਹਿਆ ਜਾਵੇਗਾ। ਜ਼ਿਕਰਯੋਗ ਹੈ ਕਿ 15 ਜੁਲਾਈ ਨੂੰ ਪੰਜ ਤਖ਼ਤਾਂ ਦੇ ਸਿੰਘ ਸਾਹਿਬਾਨ ਨੇ ਸੁਖਬੀਰ ਨੂੰ 15 ਦਿਨਾਂ ਦੇ ਅੰਦਰ ਅਕਾਲ ਤਖ਼ਤ 'ਤੇ ਨਿੱਜੀ ਤੌਰ 'ਤੇ ਜਾ ਕੇ ਸਪੱਸ਼ਟੀਕਰਨ ਦੇਣ ਦੇ ਹੁਕਮ ਜਾਰੀ ਕੀਤੇ ਸਨ। ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਦੀ ਅਗਵਾਈ ਹੇਠ ਬਾਗੀ ਧੜਾ 1 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ ਸੀ। ਜਿੱਥੇ ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮੁਆਫ਼ੀ ਪੱਤਰ ਸੌਂਪਿਆ। ਇਸ ਮੁਆਫ਼ੀਨਾਮੇ ਵਿਚ ਬਾਗੀ ਧੜੇ ਨੇ ਅਕਾਲੀ ਦਲ ਦੇ ਕਾਰਜਕਾਲ ਦੌਰਾਨ ਹੋਈਆਂ ਗ਼ਲਤੀਆਂ ਦਾ ਸਮਰਥਨ ਕਰਨ ਲਈ ਮੁਆਫ਼ੀ ਮੰਗੀ ਅਤੇ ਦੋਸ਼ ਲਾਇਆ ਕਿ ਸੁਖਬੀਰ ਬਾਦਲ ਨੇ ਸੱਤਾ ਦਾ ਆਨੰਦ ਮਾਣਦਿਆਂ ਆਪਣੇ ਪ੍ਰਭਾਵ ਅਤੇ ਸ਼ਕਤੀਆਂ ਦੀ ਦੁਰਵਰਤੋਂ ਕੀਤੀ ਹੈ। ਬੀਤੇ ਦਿਨ ਹੀ ਉਨ੍ਹਾਂ ਅਕਾਲੀ ਦਲ ਦੀ ਕੋਰ ਕਮੇਟੀ ਭੰਗ ਕਰ ਦਿੱਤੀ ਸੀ। ਜਿਸ ਵਿੱਚ ਬਾਗੀ ਧੜੇ ਦੇ ਆਗੂ ਵੀ ਸ਼ਾਮਲ ਹਨ।

Sukhbir Badal Submitted The Explanation To Jathedar In A Closed Envelope


Popular Posts
Just Now