ਨਾਭਾ ਪੁਲਿਸ ਨੇ ਜਿਸਮਫਿਰੋਸ਼ੀ ਦੇ ਧੰਦੇ ਦਾ ਕੀਤਾ ਪਰਦਾਫਾਸ਼, 9 ਔਰਤਾਂ ਸਮੇਤ 11 ਗ੍ਰਿਫਤਾਰ, ਕਿਰਾਏ ਦੇ ਮਕਾਨ 'ਚ ਕਰ ਰਹੇ ਸੀ ਗੰਦਾ ਕੰਮ
Admin / Punjab
ਸਟੇਟ ਡੈਸਕ : ਥਾਣਾ ਕੋਤਵਾਲੀ ਨਾਭਾ ਦੀ ਪੁਲਿਸ ਨੇ ਦੇਹ ਵਪਾਰ ਦਾ ਧੰਦਾ ਕਰਨ ਵਾਲੀਆਂ 9 ਔਰਤਾਂ ਤੇ ਦੋ ਪੁਰਸ਼ਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਥਾਣਾ ਕੋਤਵਾਲੀ ਨਾਭਾ ਦੀ ਪੁਲਿਸ ਨੇ ਨਾਭਾ ਦੇ ਥਥੇਰਾ ਇਲਾਕੇ ਵਿਚ ਚੱਲ ਰਹੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼ ਕੀਤਾ ਹੈ। ਥਾਣਾ ਕੋਤਵਾਲੀ ਨਾਭਾ ਦੀ ਪੁਲਿਸ ਨੇ 9 ਔਰਤਾਂ ਅਤੇ 2 ਪੁਰਸ਼ਾਂ ਨੂੰ ਉਨ੍ਹਾਂ ਦੇ ਘਰੋਂ ਕਾਬੂ ਕੀਤਾ ਹੈ ਜੋ ਕਿਰਾਏ 'ਤੇ ਮਕਾਨ ਲੈ ਕੇ ਇਹ ਧੰਦਾ ਚਲਾ ਰਹੇ ਸੀ। ਪੁਲਿਸ ਨੇ ਇਹ ਕਾਰਵਾਈ ਗੁਪਤ ਸੂਚਨਾ ਮਿਲਣ ਤੋਂ ਬਾਅਦ ਕੀਤੀ ਹੈ।ਪੁਲਿਸ ਥਾਣਾ ਕੋਤਵਾਲੀ ਨਾਭਾ ਨੇ ਉਕਤ ਸਾਰਿਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਇਸ ਦੇ ਨਾਲ ਹੀ ਇਲਾਕੇ ਦੇ ਲੋਕਾਂ ਨੇ ਵੀ ਸੁੱਖ ਦਾ ਸਾਹ ਲਿਆ ਹੈ। ਲੋਕਾਂ ਨੇ ਪੁਲਿਸ ਦੀ ਇਸ ਕਾਰਵਾਈ ਦੀ ਸ਼ਲਾਘਾ ਕੀਤੀ ਹੈ ਕਿਉਂਕਿ ਇਸ ਦਾ ਉਨ੍ਹਾਂ ਦੇ ਬੱਚਿਆਂ ’ਤੇ ਮਾੜਾ ਅਸਰ ਪੈ ਰਿਹਾ ਹੈ।
ਇਸ ਸਬੰਧੀ ਥਾਣਾ ਸਦਰ ਨਾਭਾ ਦੇ ਐਸਐਚਓ ਰੌਣੀ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਥਾਣਾ ਠਠੇਰਾ ਵਾਲੇ ਮੁਹੱਲੇ ਵਿਚ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਹੈ। ਉਪਰੋਕਤ ਸੂਚਨਾ ਦੀ ਪੁਸ਼ਟੀ ਤੋਂ ਬਾਅਦ ਪੁਲਿਸ ਨੇ ਛਾਪੇਮਾਰੀ ਕੀਤੀ, ਜਿੱਥੇ 9 ਔਰਤਾਂ ਅਤੇ 2 ਪੁਰਸ਼ ਮਿਲੇ | ਇਸ ਰੈਕੇਟ ਦੀ ਆਗੂ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਸ ਖਿਲਾਫ ਪਹਿਲਾਂ ਵੀ ਅਜਿਹਾ ਹੀ ਮਾਮਲਾ ਦਰਜ ਕੀਤਾ ਗਿਆ ਸੀ। ਪੁਲਿਸ ਗ੍ਰਿਫ਼ਤਾਰ ਮੁਲਜ਼ਮਾਂ ਤੋਂ ਰੈਕੇਟ ਬਾਰੇ ਹੋਰ ਜਾਣਕਾਰੀ ਇਕੱਠੀ ਕਰੇਗੀ।
Nabha Police Busted Prostitution Business Arrested 11 Including 9 Women