ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਟਾਇਰ ਪੈਂਚਰ ਹੋਣ 'ਤੇ ਪੁਲ਼ ਤੋਂ ਡਿੱਗਿਆ ਮੋਟਰਸਾਈਕਲ, ਦੋ ਲੜਕੀਆਂ ਦੀ ਮੌਕੇ 'ਤੇ ਹੀ ਮੌਤ, ਨੌਜਵਾਨ ਜ਼ਖਮੀ

ਟਾਇਰ ਪੈਂਚਰ ਹੋਣ 'ਤੇ ਪੁਲ਼ ਤੋਂ ਡਿੱਗਿਆ ਮੋਟਰਸਾਈਕਲ, ਦੋ ਲੜਕੀਆਂ ਦੀ ਮ


Admin / Punjab

ਸਟੇਟ ਡੈਸਕ : ਬੀਤੀ ਸ਼ਾਮ 5 ਵਜੇ ਦੇ ਕਰੀਬ ਸਮਰਾਲਾ ਨੇੜੇ ਬਾਈਪਾਸ 'ਤੇ ਟਾਇਰ ਪੈਂਚਰ ਹੋਣ ਕਾਰਨ ਮੋਟਰਸਾਈਕਲ ਬੇਕਾਬੂ ਹੋ ਗਿਆ, ਜਿਸ ਕਾਰਨ ਮੋਟਰਸਾਈਕਲ ਸਵਾਰ ਤਿੰਨ ਵਿਅਕਤੀ ਸਮਰਾਲਾ ਦੇ ਬਾਈਪਾਸ 'ਤੇ ਸਥਿਤ ਦਿਆਲਪੁਰਾ ਪੁਲ ਤੋਂ ਹੇਠਾਂ ਡਿੱਗ ਗਏ। ਇਨ੍ਹਾਂ ਵਿਚੋਂ ਮੋਟਰਸਾਈਕਲ ਸਵਾਰ ਦੋ ਲੜਕੀਆਂ ਦੀ ਮੌਤ ਹੋ ਗਈ ਅਤੇ ਇਕ ਲੜਕਾ ਜ਼ਖ਼ਮੀ ਹੋ ਗਿਆ। ਉਸ ਨੂੰ ਗੰਭੀਰ ਹਾਲਤ ਵਿਚ ਲੁਧਿਆਣਾ ਹਸਪਤਾਲ ਰੈਫਰ ਕਰ ਦਿੱਤਾ ਗਿਆ। ਤਿੰਨੋਂ ਮੋਟਰਸਾਈਕਲ ਸਵਾਰ ਲੁਧਿਆਣਾ ਦੇ ਰਹਿਣ ਵਾਲੇ ਦੱਸੇ ਜਾਂਦੇ ਹਨ। ਰਾਹਗੀਰਾਂ ਨੇ ਦੱਸਿਆ ਕਿ ਇਹ ਤਿੰਨੇ ਮੋਟਰਸਾਈਕਲ ਸਵਾਰ ਚੰਡੀਗੜ੍ਹ ਤੋਂ ਆ ਰਹੇ ਸਨ। ਜਦੋਂ ਉਹ ਦਿਆਲਪੁਰਾ ਪੁਲ ’ਤੇ ਪਹੁੰਚੇ ਤਾਂ ਉਸ ਦੇ ਮੋਟਰਸਾਈਕਲ ਦਾ ਟਾਇਰ ਪੈਂਚਰ ਹੋ ਗਿਆ, ਜਿਸ ਕਾਰਨ ਮੋਟਰਸਾਈਕਲ ਆਪਣਾ ਸੰਤੁਲਨ ਗੁਆ ਬੈਠਾ। ਇਸ ਕਾਰਨ ਤਿੰਨੋਂ ਦਿਆਲਪੁਰਾ ਪੁਲ ਤੋਂ ਹੇਠਾਂ ਡਿੱਗ ਗਏ। ਇਸ ਹਾਦਸੇ ਵਿਚ ਦੋਵੇਂ ਲੜਕੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਲੜਕਾ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਰਾਹਗੀਰਾਂ ਦੀ ਮਦਦ ਨਾਲ ਸਮਰਾਲਾ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ। ਲੜਕੇ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਲੁਧਿਆਣਾ ਦੇ ਹਸਪਤਾਲ ਰੈਫਰ ਕਰ ਦਿੱਤਾ ਗਿਆ।

Motorcycle Fell From The Bridge Due To Tire Puncture Two Girls Died On The Spot Youth Injured


Popular Posts
Just Now