ਰਾਊਂਡਗਲਾਸ ਪੰਜਾਬ ਹਾਕੀ ਅਕੈਡਮੀ ਨੇ ਰਿਹਾਇਸ਼ੀ ਅਕੈਡਮੀ ਲਈ ਖੁੱਲ੍ਹੇ ਟਰਾਇਲਾਂ ਦਾ ਐਲਾਨ ਕੀਤਾ ਲੰਡਨ ਵਿੱਚ ਭਾਰਤੀ ਡਾਇਸਪੋਰਾ ਨੇ ਪ੍ਰਧਾਨ ਮੰਤਰੀ ਮੋਦੀ ਦੇ ਸਮਰਥਨ ਵਿੱਚ ਰੈਲੀ ਕੀਤੀ ਕੇਂਦਰੀ ਸਿੱਖ ਮਿਊਜ਼ੀਅਮ ਵਿੱਚ ਭਾਈ ਪਰਵਿੰਦਰ ਸਿੰਘ ਝੋਟਾ ਦਾ ਪੋਰਟਰੇਟ ਲਗਾਇਆ ਜਾਵੇਗਾ ਚੋਰਬਾਗਨ ਸਰਬਜਨੀਨ ਦੁਰਗਾ ਪੰਡਾਲ ਭਗਦੜ: 19 ਦੀ ਮੌਤ ਜਲੰਧਰ ਵਿੱਚ ਪਾਰਸ਼ਦ ਪਤੀ 'ਤੇ ਜਾਤੀਸੂਚਕ ਸ਼ਬਦ ਬੋਲਣ ਦੇ ਦੋਸ਼ ਰਾਜਵਿੰਦਰ ਕੌਰ ਥਿਆਰਾ ਨੇ ਦੀਪਕ ਬਾਲੀ ਨੂੰ ਲੈ ਕੇ ਵਾਇਰਲ ਪੋਸਟ ਨੂੰ ਦੱਸਿਆ ਫਰਜ਼ੀ ਐਕਸਪ੍ਰੈਸਵੇਅ ਤੋਂ 15 ਫੁੱਟ ਹੇਠਾਂ ਡਿੱਗਿਆ ਟੈਂਪੋ ਟ੍ਰੈਵਲਰ, 8 ਦੀ ਮੌਤ 5 ਕਰੋੜ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਅਮਰਦੀਪ ਗਰੇਵਾਲ ਗ੍ਰਿਫ਼ਤਾਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 18-10-2026 05:30 AM ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਵਧਾਈਆਂ

ਚੋਣ ਲੜਨ ਲਈ ਘੱਟੋ-ਘੱਟ ਉਮਰ 21 ਸਾਲ ਹੋਣੀ ਚਾਹੀਦੀ ਹੈ, 'ਆਪ' ਸੰਸਦੀ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ 'ਚ ਕੀਤੀ ਮੰਗ

ਚੋਣ ਲੜਨ ਲਈ ਘੱਟੋ-ਘੱਟ ਉਮਰ 21 ਸਾਲ ਹੋਣੀ ਚਾਹੀਦੀ ਹੈ, 'ਆਪ' ਸੰਸਦੀ ਮੈ


Admin / Punjab

ਸਟੇਟ ਡੈਸਕ : ਵੀਰਵਾਰ ਨੂੰ ਰਾਜ ਸਭਾ ਵਿਚ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਲੜਨ ਲਈ ਉਮੀਦਵਾਰਾਂ ਦੀ ਘੱਟੋ-ਘੱਟ ਉਮਰ ਹੱਦ 21 ਸਾਲ ਕਰਨ ਦੀ ਮੰਗ ਕੀਤੀ ਗਈ। ਵਰਤਮਾਨ ਵਿਚ ਇਹ 25 ਸਾਲ ਹੈ। ਉਪਰਲੇ ਸਦਨ ਵਿਚ ਸਿਫਰ ਕਾਲ ਦੌਰਾਨ ਆਮ ਆਦਮੀ ਪਾਰਟੀ (ਆਪ) ਦੇ ਰਾਘਵ ਚੱਢਾ ਨੇ ਇਹ ਮੁੱਦਾ ਉਠਾਉਂਦੇ ਹੋਏ ਕਿਹਾ ਕਿ ਭਾਰਤ ਇੱਕ ਨੌਜਵਾਨ ਦੇਸ਼ ਹੈ ਪਰ ਇਸ ਅਨੁਪਾਤ ਵਿਚ ਨੌਜਵਾਨ ਰਾਜਨੀਤੀ ਵਿਚ ਨਹੀਂ ਹਨ।

ਉਨ੍ਹਾਂ ਕਿਹਾ ਕਿ ਭਾਰਤ ਸਭ ਤੋਂ ਨੌਜਵਾਨ ਦੇਸ਼ਾਂ ਵਿਚੋਂ ਇਕ ਹੈ। ਸਾਡੇ ਦੇਸ਼ ਦੀ ਔਸਤ ਉਮਰ 29 ਸਾਲ ਹੈ। ਦੇਸ਼ ਦੀ 65 ਫੀਸਦੀ ਆਬਾਦੀ 35 ਸਾਲ ਤੋਂ ਘੱਟ ਉਮਰ ਦੀ ਹੈ। ਸਾਡੀ ਅੱਧੀ ਆਬਾਦੀ 25 ਸਾਲ ਤੋਂ ਘੱਟ ਉਮਰ ਦੀ ਹੈ। ਪਰ ਕੀ ਸਾਡੇ ਚੁਣੇ ਹੋਏ ਨੁਮਾਇੰਦੇ ਵੀ ਇੰਨੇ ਨੌਜਵਾਨ ਹਨ?


ਚੱਢਾ ਨੇ ਕਿਹਾ ਕਿ ਪਹਿਲੀ ਲੋਕ ਸਭਾ ਵਿਚ ਚੁਣੇ ਗਏ 26 ਫੀਸਦੀ ਲੋਕ 40 ਸਾਲ ਤੋਂ ਘੱਟ ਉਮਰ ਦੇ ਸਨ, ਜਦੋਂ ਕਿ 17ਵੀਂ ਲੋਕ ਸਭਾ ਵਿਚ ਸਿਰਫ 12 ਫੀਸਦੀ ਸੰਸਦ ਮੈਂਬਰ 40 ਸਾਲ ਤੋਂ ਘੱਟ ਉਮਰ ਦੇ ਸਨ। ਉਨ੍ਹਾਂ ਕਿਹਾ ਕਿ ਜਿਵੇਂ-ਜਿਵੇਂ ਦੇਸ਼ ਨੌਜਵਾਨ ਹੁੰਦਾ ਜਾ ਰਿਹਾ ਹੈ, ਸਾਡੇ ਚੁਣੇ ਹੋਏ ਨੁਮਾਇੰਦੇ ਉਨ੍ਹਾਂ ਨੌਜਵਾਨਾਂ ਤੋਂ ਦੂਰ ਹੁੰਦੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਨੌਜਵਾਨ ਦੇਸ਼ ਹਾਂ ਅਤੇ ਸਿਆਸਤਦਾਨਾਂ ਨੂੰ ਵੀ ਨੌਜਵਾਨ ਹੋਣਾ ਚਾਹੀਦਾ ਹੈ।


‘ਆਪ’ ਮੈਂਬਰ ਨੇ ਕਿਹਾ ਕਿ ਅਜਿਹਾ ਇਸ ਲਈ ਹੋ ਰਿਹਾ ਹੈ ਕਿਉਂਕਿ ਕੋਈ ਵੀ ਆਪਣੇ ਬੱਚੇ ਨੂੰ ਨੇਤਾ ਨਹੀਂ ਬਣਾਉਣਾ ਚਾਹੁੰਦਾ। ਉਨ੍ਹਾਂ ਕਿਹਾ ਕਿ ਅੱਜ ਸਾਨੂੰ ਨੌਜਵਾਨਾਂ ਨੂੰ ਉਤਸ਼ਾਹਿਤ ਕਰਨ ਦੀ ਲੋੜ ਹੈ ਤਾਂ ਜੋ ਨੌਜਵਾਨ ਭਾਰਤ ਦੀ ਮੁੱਖ ਧਾਰਾ ਦੀ ਰਾਜਨੀਤੀ ਵਿਚ ਆ ਸਕਣ। ਇਸ ਦੇਸ਼ ਵਿਚ ਚੋਣ ਲੜਨ ਦੀ ਉਮਰ 25 ਸਾਲ ਹੈ। ਲੋਕ ਸਭਾ ਚੋਣਾਂ ਹੋਵੇ ਜਾਂ ਵਿਧਾਨ ਸਭਾ ਚੋਣਾਂ। ਚੋਣ ਲੜਨ ਲਈ ਘੱਟੋ-ਘੱਟ ਉਮਰ 25 ਸਾਲ ਹੈ। ਇਸ ਨੂੰ 25 ਤੋਂ ਘਟਾ ਕੇ 21 ਸਾਲ ਕਰਨਾ ਚਾਹੀਦਾ ਹੈ।

ਚੱਢਾ ਨੇ ਦਲੀਲ ਦਿੱਤੀ ਕਿ ਜੇਕਰ ਕੋਈ 21 ਸਾਲਾ ਨੌਜਵਾਨ ਮੁੱਖ ਧਾਰਾ ਦੀ ਰਾਜਨੀਤੀ ਵਿੱਚ ਆਉਣਾ ਚਾਹੁੰਦਾ ਹੈ ਅਤੇ ਚੋਣਾਂ ਲੜਨਾ ਚਾਹੁੰਦਾ ਹੈ ਤਾਂ ਉਸ ਨੂੰ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ, ''ਜਦੋਂ ਦੇਸ਼ ਦੇ ਨੌਜਵਾਨ 18 ਸਾਲ ਦੀ ਉਮਰ 'ਚ ਵੋਟ ਪਾ ਕੇ ਆਪਣੀ ਸਰਕਾਰ ਚੁਣ ਸਕਦੇ ਹਨ ਅਤੇ ਦੇਸ਼ ਦਾ ਭਵਿੱਖ ਚੁਣ ਸਕਦੇ ਹਨ ਤਾਂ 21 ਸਾਲ ਦੀ ਉਮਰ 'ਚ ਉਹ ਯਕੀਨੀ ਤੌਰ 'ਤੇ ਚੋਣ ਲੜ ਸਕਦੇ ਹਨ।


The Minimum Age To Contest Elections Should Be 21 Years AAP MP Raghav Chadha


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now