ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

Encounter - ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਠਭੇੜ, ਫਾਇਰਿੰਗ ਦੌਰਾਨ ਇਕ ਜ਼ਖ਼ਮੀ, ਦੂਜਾ ਗ੍ਰਿਫ਼ਤਾਰ

Encounter - ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਠਭੇੜ, ਫਾਇਰਿੰਗ ਦੌਰਾਨ ਇ


Admin / Punjab

ਸਟੇਟ ਡੈਸਕ : ਸਮਰਾਲਾ ਤੋਂ ਪੁਲਿਸ ਮੁਲਾਜ਼ਮ ਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇੱਥੇ ਸਰਹਿੰਦ ਨਹਿਰ ਦੇ ਗੜ੍ਹੀ ਪੁਲ ਤੋਂ ਨੀਲੋਂ ਪੁਲ ਨੂੰ ਜਾਂਦੀ ਸੜਕ ’ਤੇ ਪਿੰਡ ਪਾਲ ਮਾਜਰਾ ਨੇੜੇ ਖੰਨਾ ਪੁਲਿਸ ਦੇ ਬਦਮਾਸ਼ਾਂ ਨਾਲ ਹੋਏ ਮੁਕਾਬਲੇ ਵਿਚ ਕ੍ਰਿਸ਼ਨ ਸਾਹਨੀ ਨਾਂ ਦਾ ਇਕ ਅਪਰਾਧੀ ਜ਼ਖ਼ਮੀ ਹੋ ਗਿਆ, ਜਦੋਂ ਕਿ ਉਸ ਦੇ ਇਕ ਹੋਰ ਸਾਥੀ ਜਤਿਨ ਮੂੰਗਾ ਨੂੰ ਪੁਲਿਸ ਨੇ ਕਾਬੂ ਕਰ ਲਿਆ। ਪੁਲਿਸ ਜ਼ਿਲ੍ਹਾ ਖੰਨਾ ਦੇ ਐਸੱਐੱਸਪੀ ਨੇ ਸ਼ਰਾਰਤੀ ਅਨਸਰਾਂ ਨਾਲ ਹੋਏ ਮੁਕਾਬਲੇ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁਝ ਦਿਨ ਪਹਿਲਾਂ ਸ਼ਰਾਰਤੀ ਅਨਸਰਾਂ ਨੇ ਏਐਸ ਕਾਲਜ ਖੰਨਾ ਵਿਖੇ ਗੋਲੀਆਂ ਚਲਾਈਆਂ ਸਨ, ਜਿਸ ਵਿਚ ਇਕ ਵਿਅਕਤੀ ਜ਼ਖ਼ਮੀ ਹੋ ਗਿਆ ਸੀ ਅਤੇ ਫਿਰ ਇਨ੍ਹਾਂ ਬਦਮਾਸ਼ਾਂ ਨੇ ਪੈਟਰੋਲ ਪੰਪ ਨੂੰ ਲੁੱਟ ਲਿਆ ਸੀ।


ਪੁਲਿਸ ਨੇ ਇਸ ਗਿਰੋਹ ਦੇ ਇਕ ਵਿਅਕਤੀ ਅਜੈ ਰਾਠੀ ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ ਸੀ ਜਦਕਿ ਬਾਕੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਅੱਜ ਇਨ੍ਹਾਂ ਬਦਮਾਸ਼ਾਂ ਨੂੰ ਫੜਨ ਲਈ ਸੀਆਈਏ ਸਟਾਫ਼ ਖੰਨਾ ਦੀ ਟੀਮ ਨੇ ਸਰਹਿੰਦ ਨਹਿਰ ਦੇ ਕੰਢੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਪੁਲੀਸ ਨੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਰੋਕਿਆ, ਪਰ ਦੋਵੇਂ ਮੋਟਰਸਾਈਕਲ ਸੜਕ ਕਿਨਾਰੇ ਛੱਡ ਕੇ ਨਹਿਰ ਨੇੜੇ ਜੰਗਲੀ ਖੇਤਰ ਵਿੱਚ ਭੱਜ ਗਏ। ਜਦੋਂ ਪੁਲਿਸ ਟੀਮ ਨੇ ਉਨ੍ਹਾਂ ਦਾ ਪਿੱਛਾ ਕੀਤਾ ਤਾਂ ਦੋਵਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ ਅਤੇ ਇੱਕ ਗੋਲੀ ਪੁਲਿਸ ਦੀ ਕਾਰ ਨੂੰ ਲੱਗ ਗਈ।


ਐਸਐਸਪੀ ਕੌਂਡਲ ਨੇ ਦੱਸਿਆ ਕਿ ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਇਨ੍ਹਾਂ ਗੈਂਗਸਟਰਾਂ ’ਤੇ ਫਾਇਰਿੰਗ ਕੀਤੀ, ਜਿਸ ਵਿੱਚ ਇੱਕ ਗੋਲੀ ਕ੍ਰਿਸ਼ਨਾ ਸਾਹਨੀ ਦੀ ਲੱਤ ਵਿੱਚ ਲੱਗੀ ਅਤੇ ਉਹ ਹੇਠਾਂ ਡਿੱਗ ਪਿਆ। ਜਿਸ ਤੋਂ ਬਾਅਦ ਪੁਲਸ ਟੀਮ ਨੇ ਦੋਵਾਂ ਨੂੰ ਤੁਰੰਤ ਗ੍ਰਿਫਤਾਰ ਕਰ ਲਿਆ। ਇਨ੍ਹਾਂ ਦੀ ਪਛਾਣ ਕ੍ਰਿਸ਼ਨ ਸਾਹਨੀ ਅਤੇ ਜਤਿਨ ਮੰਗਾ ਵਾਸੀ ਲੁਧਿਆਣਾ ਵਜੋਂ ਹੋਈ ਹੈ। ਜ਼ਖਮੀ ਕ੍ਰਿਸ਼ਨਾ ਸਾਹਨੀ ਨੂੰ ਸਿਵਲ ਹਸਪਤਾਲ ਸਮਰਾਲਾ ਵਿਖੇ ਦਾਖਲ ਕਰਵਾਇਆ ਗਿਆ ਹੈ ਜਦਕਿ ਜਤਿਨ ਮੌਾਗਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਦੋਵਾਂ ਕੋਲੋਂ ਦੋ ਨਾਜਾਇਜ਼ ਪਿਸਤੌਲ ਵੀ ਬਰਾਮਦ ਹੋਏ ਹਨ।


ਐਸਐਸਪੀ ਅਵਨੀਤ ਕੌਂਡਲ ਨੇ ਦੱਸਿਆ ਕਿ ਗ੍ਰਿਫ਼ਤਾਰ ਗੈਂਗਸਟਰ ਕ੍ਰਿਸ਼ਨਾ ਸਾਹਨੀ ਖ਼ਿਲਾਫ਼ ਨਸ਼ਾ ਤਸਕਰੀ ਅਤੇ ਕਾਤਲਾਨਾ ਹਮਲੇ ਸਮੇਤ ਛੇ ਅਪਰਾਧਿਕ ਮਾਮਲੇ ਦਰਜ ਹਨ। ਇਕ ਹੋਰ ਗ੍ਰਿਫਤਾਰ ਗੈਂਗਸਟਰ ਜਤਿਨ ਮੌੰਗਾ 'ਤੇ ਨਸ਼ਾ ਤਸਕਰੀ, ਲੁੱਟ-ਖੋਹ ਅਤੇ ਹੋਰ ਕਈ ਤਰ੍ਹਾਂ ਦੇ ਅਪਰਾਧਾਂ ਦੇ 4 ਕੇਸ ਦਰਜ ਹਨ। ਦੋਵਾਂ ਦਾ ਪਿਛੋਕੜ ਅਪਰਾਧਿਕ ਹੈ। ਇਹ ਦੋਵੇਂ ਏਐਸ ਖੰਨਾ ਕਾਲਜ ਗੋਲੀਬਾਰੀ ਦਾ ਮੁੱਖ ਦੋਸ਼ੀ ਸੀ ਅਤੇ ਲੜਕਿਆਂ ਦੇ ਇੱਕ ਸਮੂਹ ਵਿੱਚ ਝਗੜਾ ਹੋ ਗਿਆ ਅਤੇ ਗੋਲੀਬਾਰੀ ਹੋ ਗਈ।

Encounter Between Police And Miscreants One Injured During Firing The Other Arrested


Popular Posts
Just Now