ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਮਾਨਸਾ ਦੀ ਰਹਿਣ ਵਾਲੀ ਔਰਤ ਦਾ ਅੰਮ੍ਰਿਤਸਰ ਦੇ ਹੋਟਲ 'ਚ ਕਤਲ, ਪ੍ਰੇਮੀ ਗ੍ਰਿਫਤਾਰ

ਮਾਨਸਾ ਦੀ ਰਹਿਣ ਵਾਲੀ ਔਰਤ ਦਾ ਅੰਮ੍ਰਿਤਸਰ ਦੇ ਹੋਟਲ 'ਚ ਕਤਲ, ਪ੍ਰੇਮੀ ਗ


Punjab

ਸਟੇਟ ਡੈਸਕ : ਪੰਜਾਬ ਦੇ ਮਾਨਸਾ ਦੀ ਰਹਿਣ ਵਾਲੀ ਇਕ ਵਿਆਹੁਤਾ ਔਰਤ ਦਾ ਉਸ ਦੇ ਪ੍ਰੇਮੀ ਨੇ ਅੰਮ੍ਰਿਤਸਰ ਦੇ ਇਕ ਹੋਟਲ ਵਿਚ ਕਤਲ ਕਰ ਦਿੱਤਾ। ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਸੁਖਚੈਨ ਸਿੰਘ ਵਜੋਂ ਹੋਈ ਹੈ।  ਜ਼ਿਲ੍ਹਾ ਮਾਨਸਾ ਨਿਵਾਸੀ ਨੇ ਪੁਲਿਸ ਨੂੰ ਦੱਸਿਆ ਕਿ ਪਿੰਡ ਧਾਨ ਸਿੰਘ ਨਿਵਾਸੀ ਸੁਖਚੈਨ ਸਿੰਘ ਇਸ ਸਮੇਂ ਨਿਵਾਸੀ ਪਿੰਡ ਸਰਦੂਲਗੜ੍ਹ ਮਾਨਸਾ ਦੀ ਪਤਨੀ ਦੀ ਮੌਤ ਹੋ ਚੁੱਕੀ ਹੈ। ਉਸ ਦੇ ਕੋਲ ਵਰਕਸ਼ਾਪ ਵਿਚ ਇਕ ਸਾਲ ਤੋਂ ਵੈਲਡਿੰਗ ਦਾ ਕੰਮ ਕਰਦਾ ਹੈ ਜਿਸ ਕਾਰਨ ਉਸ ਨੇ ਉਸ ਦੇ ਪਰਿਵਾਰ 'ਤੇ ਵਿਸ਼ਵਾਸ ਬਣਾ ਲਿਆ। 

ਸੁਖਚੈਨ ਨੇ ਉਸ ਦੀ ਪਤਨੀ ਨਾਲ ਨਾਜਾਇਜ਼ ਸਬੰਧ ਬਣਾ ਲਏ। ਜਦੋਂ ਉਸ ਨੂੰ ਇਸ ਗੱਲ ਦਾ ਪਤਾ ਚਲਿਆ ਤਾਂ ਉਸ ਨੇ ਸੁਖਚੈਨ ਸਿੰਘ ਨੂੰ ਕੰਮ ਤੋਂ ਕੱਢ ਦਿੱਤਾ। ਉਸ ਦੀ ਪਤਨੀ ਨੂੰ ਧਮਕੀ ਦਿੱਤੀ ਅਤੇ ਕਿਹਾ ਕਿ ਜੇਕਰ ਉਸ ਨੇ ਉਸ ਨਾਲ ਨਾਜਾਇਜ਼ ਸਬੰਧ ਨਾ ਰੱਖੇ ਤਾਂ ਉਹ ਉਸ ਦੇ ਪੁੱਤਰ ਨੂੰ ਮਾਰ ਦੇਵੇਗਾ। ਉਸ ਦੀ ਪਤਨੀ ਅਕਸਰ ਉਸ ਨੂੰ ਇਸ ਬਾਰੇ ਦੱਸਦੀ ਸੀ।

ਇੱਕ ਹਫ਼ਤਾ ਪਹਿਲਾਂ ਉਸਦੀ ਪਤਨੀ ਧਾਰਮਿਕ ਯਾਤਰਾ 'ਤੇ ਗਈ ਸੀ। 29 ਜੁਲਾਈ ਦੀ ਸਵੇਰ ਨੂੰ ਉਸ ਦੀ ਪਤਨੀ ਨੇ ਆਪਣੇ ਲੜਕੇ ਦੇ ਨੰਬਰ ’ਤੇ ਫੋਨ ਕੀਤਾ। ਉਸਨੇ ਦੱਸਿਆ ਕਿ ਸੁਖਚੈਨ ਸਿੰਘ ਉਸ ਨੂੰ ਆਪਣੇ ਨਾਲ ਲੈ ਕੇ ਆਇਆ ਹੈ। ਇਸ ਸਮੇਂ ਉਸ ਨੂੰ ਅੰਮ੍ਰਿਤਸਰ ਸਥਿਤ ਸ੍ਰੀ ਹਰਿਮੰਦਰ ਸਾਹਿਬ ਲਿਆਂਦਾ ਗਿਆ ਹੈ। ਸੁਖਚੈਨ ਨੇ ਉਸ ਨੂੰ ਧਮਕੀਆਂ ਦੇ ਕੇ ਆਪਣੇ ਨਾਲ ਰਹਿਣ ਲਈ ਮਜਬੂਰ ਕੀਤਾ ਹੈ। ਉਹ ਆਪਣੇ ਰਿਸ਼ਤੇਦਾਰਾਂ ਨਾਲ ਪਤਨੀ ਦੀ ਭਾਲ ਵਿਚ ਅੰਮ੍ਰਿਤਸਰ ਪਹੁੰਚ ਗਿਆ। ਉਥੇ ਉਸ ਨੂੰ ਪਤਾ ਲੱਗਾ ਕਿ ਉਸ ਦੀ ਪਤਨੀ ਦੀ ਲਾਸ਼ ਇਕ ਹੋਟਲ ਵਿਚੋਂ ਮਿਲੀ ਹੈ।

ਥਾਣਾ ਕੋਤਵਾਲੀ ਦੇ ਐਸਐਚਓ ਇੰਸਪੈਕਟਰ ਹਰਸੰਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕਤਲ ਦਾ ਕੇਸ ਦਰਜ ਕਰਕੇ ਮੁਲਜ਼ਮ ਸੁਖਚੈਨ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਅੰਮ੍ਰਿਤਸਰ ਤੋਂ ਫਰਾਰ ਹੋਣ ਦੀ ਤਿਆਰੀ ਕਰ ਰਿਹਾ ਸੀ। ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।

Mansa Resident Woman Murdered In Amritsar Hotel Lover Arrested


Popular Posts
Just Now