ਸੁਲਤਾਨਪੁਰ-ਅੰਮ੍ਰਿਤਸਰ ਹਾਈਵੇ 'ਤੇ ਵਾਪਰਿਆ ਭਿਆਨਕ ਹਾਦਸਾ, ਪਿਓ-ਧੀ ਦੀ ਮੌਤ
Admin / Punjab
ਸਟੇਟ ਡੈਸਕ : ਸੁਲਤਾਨਪੁਰ-ਅੰਮ੍ਰਿਤਸਰ ਹਾਈਵੇ 'ਤੇ ਵਾਪਰੇ ਦਰਦਨਾਕ ਹਾਦਸੇ ਵਿਚ ਪਿਓ-ਧੀ ਦੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਇਕ ਤੇਜ਼ ਰਫਤਾਰ ਕਾਰ ਨੇ ਬਾਈਕ ਨੂੰ ਟੱਕਰ ਮਾਰ ਦਿੱਤੀ, ਜਿਸ ਤੋਂ ਬਾਅਦ ਬਾਈਕ ਕਰੀਬ 15 ਫੁੱਟ ਦੂਰ ਜਾ ਡਿੱਗੀ। ਚਸ਼ਮਦੀਦਾਂ ਮੁਤਾਬਕ ਹਾਦਸਾ ਇੰਨਾ ਭਿਆਨਕ ਸੀ ਕਿ ਪਿਉ-ਧੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਸੰਦੀਪ ਅਤੇ ਬੇਟੀ ਕੋਹਿਨੂਰ (6) ਵਜੋਂ ਹੋਈ ਹੈ। ਜਦਕਿ ਮ੍ਰਿਤਕ ਦੀ ਪਤਨੀ ਗਗਨ ਅਤੇ 10 ਸਾਲਾ ਬੇਟੀ ਅਰਲੀਨ ਦਾ ਇਲਾਜ ਚੱਲ ਰਿਹਾ ਹੈ। ਹਾਦਸੇ ਤੋਂ ਬਾਅਦ ਕਾਰ ਚਾਲਕ ਤੁਰੰਤ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਇਸ ਘਟਨਾ ਤੋਂ ਬਾਅਦ ਪਰਿਵਾਰ ਸਮੇਤ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਹੈ।
Terrible Accident On Sultanpur Amritsar Highway Death Of Father And Daughter