ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

Animal calculation - ਸੂਬੇ 'ਚ ਪਹਿਲੀ ਵਾਰ ਪਸ਼ੂ ਗਣਨਾ 'ਚ ਕੁੱਤੇ ਤੇ ਬਿੱਲੀਆਂ ਦੀ ਹੋਵੇਗੀ ਗਿਣਤੀ, ਟੀਮਾਂ ਤਾਇਨਾਤ

-For-The-First-Time-In-The-State


Admin / Punjab

ਸਟੇਟ ਡੈਸਕ : ਪੰਜਾਬ ਦੇ ਖੇਤੀਬਾੜੀ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਖੇਤੀਬਾੜੀ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ। ਕਿਸਾਨ ਪਸ਼ੂ ਪਾਲਣ ਨੂੰ ਸਹਾਇਕ ਧੰਦੇ ਵਜੋਂ ਅਪਣਾ ਕੇ ਆਪਣੀ ਆਰਥਿਕਤਾ ਨੂੰ ਹੋਰ ਵਧਾ ਸਕਦੇ ਹਨ। ਪੰਜਾਬ ਸਰਕਾਰ ਪਸ਼ੂ ਪਾਲਣ ਨੂੰ ਪਹਿਲ ਦੇ ਤੌਰ 'ਤੇ ਲੈ ਰਹੀ ਹੈ ਅਤੇ ਸਾਡੀ ਕੋਸ਼ਿਸ਼ ਹੈ ਕਿ ਇਸ ਨੂੰ ਹਰ ਕਿਸਾਨ ਦੀ ਆਮਦਨ ਦਾ ਮੁੱਖ ਸਾਧਨ ਬਣਾਇਆ ਜਾਵੇ। ਖੁੱਡੀਆਂ ਮੰਗਲਵਾਰ ਨੂੰ 21ਵੀਂ ਪਸ਼ੂ ਧਨ ਗਣਨਾ ਸਿਖਲਾਈ ਵਿਚ ਭਾਗ ਲੈ ਰਹੇ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਦਿੱਲੀ ਅਤੇ ਚੰਡੀਗੜ੍ਹ ਦੇ ਨੋਡਲ ਅਫ਼ਸਰਾਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ 21ਵੀਂ ਪਸ਼ੂ ਧਨ ਗਣਨਾ ਦੌਰਾਨ ਪਹਿਲੀ ਵਾਰ ਕੁੱਤਿਆਂ ਅਤੇ ਬਿੱਲੀਆਂ ਦੀਆਂ ਨਸਲਾਂ ਦੀ ਵੀ ਗਿਣਤੀ ਕੀਤੀ ਜਾਵੇਗੀ।


ਪੰਜਾਬ ਸਰਕਾਰ ਸ਼ੁਰੂ ਤੋਂ ਹੀ ਪਸ਼ੂ ਪਾਲਣ ਵਿਭਾਗ ਨੂੰ ਪਹਿਲ ਦੇ ਰਹੀ ਹੈ ਅਤੇ ਇਸ ਲਈ ਵਿਭਾਗ ਵਿਚ ਵੈਟਰਨਰੀ ਅਫ਼ਸਰਾਂ ਅਤੇ ਵੈਟਰਨਰੀ ਇੰਸਪੈਕਟਰਾਂ ਦੀ ਵੱਡੇ ਪੱਧਰ ’ਤੇ ਭਰਤੀ ਕੀਤੀ ਗਈ ਹੈ। ਸਰਕਾਰ ਵੱਲੋਂ ਪਸ਼ੂਆਂ ਦਾ ਮੁੱਢਲਾ ਇਲਾਜ ਅਤੇ ਬਿਮਾਰੀਆਂ ਤੋਂ ਬਚਾਅ ਲਈ ਟੀਕਾਕਰਨ ਦੇ ਨਾਲ-ਨਾਲ ਪਸ਼ੂ ਪਾਲਕਾਂ ਨੂੰ ਸਮਾਂਬੱਧ ਤਰੀਕੇ ਨਾਲ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਪਸ਼ੂ ਪਾਲਕਾਂ ਲਈ ਨਰ ਪਸ਼ੂਆਂ ਦਾ ਪ੍ਰਜਨਨ ਇਸ ਧੰਦੇ ਨੂੰ ਘੱਟ ਲਾਭਦਾਇਕ ਹੋ ਜਾਂਦਾ ਸੀ, ਪਰ ਸਾਡੀ ਸਰਕਾਰ ਨੇ ਪਸ਼ੂ ਪਾਲਕਾਂ ਨੂੰ ਘੱਟ ਦਰਾਂ 'ਤੇ ਸੈਕਸਡ ਸੀਮਨ ਪ੍ਰਦਾਨ ਕਰਕੇ ਇਸ ਸਮੱਸਿਆ ਨੂੰ ਹੱਲ ਕਰਨ ਦੀ ਕੋਸ਼ਿਸ਼ ਕੀਤੀ ਹੈ। 21ਵੀਂ ਪਸ਼ੂ ਗਣਨਾ ਲਈ ਲਗਭਗ 1700 ਗਿਣਤੀਕਾਰ, 400 ਨਿਗਰਾਨ ਅਤੇ 23 ਜ਼ਿਲ੍ਹਾ ਨੋਡਲ ਅਫ਼ਸਰ ਨਿਯੁਕਤ ਕੀਤੇ ਗਏ ਹਨ। ਇਸ ਕੰਮ ਦੀ ਜਾਂਚ ਲਈ ਵੱਖ-ਵੱਖ ਟੀਮਾਂ ਵੀ ਨਿਯੁਕਤ ਕੀਤੀਆਂ ਗਈਆਂ ਹਨ।

For The First Time In The State Dogs And Cats Will Be Counted In The Animal Calculation


Popular Posts
Just Now