ਰਾਊਂਡਗਲਾਸ ਪੰਜਾਬ ਹਾਕੀ ਅਕੈਡਮੀ ਨੇ ਰਿਹਾਇਸ਼ੀ ਅਕੈਡਮੀ ਲਈ ਖੁੱਲ੍ਹੇ ਟਰਾਇਲਾਂ ਦਾ ਐਲਾਨ ਕੀਤਾ ਲੰਡਨ ਵਿੱਚ ਭਾਰਤੀ ਡਾਇਸਪੋਰਾ ਨੇ ਪ੍ਰਧਾਨ ਮੰਤਰੀ ਮੋਦੀ ਦੇ ਸਮਰਥਨ ਵਿੱਚ ਰੈਲੀ ਕੀਤੀ ਕੇਂਦਰੀ ਸਿੱਖ ਮਿਊਜ਼ੀਅਮ ਵਿੱਚ ਭਾਈ ਪਰਵਿੰਦਰ ਸਿੰਘ ਝੋਟਾ ਦਾ ਪੋਰਟਰੇਟ ਲਗਾਇਆ ਜਾਵੇਗਾ ਚੋਰਬਾਗਨ ਸਰਬਜਨੀਨ ਦੁਰਗਾ ਪੰਡਾਲ ਭਗਦੜ: 19 ਦੀ ਮੌਤ ਜਲੰਧਰ ਵਿੱਚ ਪਾਰਸ਼ਦ ਪਤੀ 'ਤੇ ਜਾਤੀਸੂਚਕ ਸ਼ਬਦ ਬੋਲਣ ਦੇ ਦੋਸ਼ ਰਾਜਵਿੰਦਰ ਕੌਰ ਥਿਆਰਾ ਨੇ ਦੀਪਕ ਬਾਲੀ ਨੂੰ ਲੈ ਕੇ ਵਾਇਰਲ ਪੋਸਟ ਨੂੰ ਦੱਸਿਆ ਫਰਜ਼ੀ ਐਕਸਪ੍ਰੈਸਵੇਅ ਤੋਂ 15 ਫੁੱਟ ਹੇਠਾਂ ਡਿੱਗਿਆ ਟੈਂਪੋ ਟ੍ਰੈਵਲਰ, 8 ਦੀ ਮੌਤ 5 ਕਰੋੜ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਅਮਰਦੀਪ ਗਰੇਵਾਲ ਗ੍ਰਿਫ਼ਤਾਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 18-10-2026 05:30 AM ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਵਧਾਈਆਂ

487 ਕਿਲੋ ਕੋਕੀਨ ਤਸਕਰੀ ਮਾਮਲੇ ਦਾ ਮੁੱਖ ਸਰਗਨਾ ਗ੍ਰਿਫ਼ਤਾਰ, ਵਿਦੇਸ਼ 'ਚ ਵੀ Wanted ਸੀ ਅੰਤਰਰਾਸ਼ਟਰੀ ਨਸ਼ਾ ਤਸਕਰ ਸਿਮਰਨਜੋਤ ਸੰਧੂ

487 ਕਿਲੋ ਕੋਕੀਨ ਤਸਕਰੀ ਮਾਮਲੇ ਦਾ ਮੁੱਖ ਸਰਗਨਾ ਗ੍ਰਿਫ਼ਤਾਰ, ਵਿਦੇਸ਼ 'ਚ


Admin / International

ਸਟੇਟ ਡੈਸਕ : ਪੰਜਾਬ ਪੁਲਿਸ ਨੇ ਵਿਦੇਸ਼ ਤੋਂ ਭਾਰਤ ਵਿਚ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਸਰਗਨਾ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਫੜਿਆ ਗਿਆ ਸਮੱਗਲਰ (smuggler) ਭਾਰਤ ਹੀ ਨਹੀਂ ਵਿਦੇਸ਼ਾਂ ਵਿਚ ਵੀ ਲੋੜੀਂਦਾ ਸੀ। ਪੰਜਾਬ ਪੁਲਿਸ ਨੇ ਅੱਜ ਕੇਂਦਰੀ ਏਜੰਸੀਆਂ ਨਾਲ ਸਾਂਝੀ ਕਾਰਵਾਈ ਕਰ ਕੇ ਤਸਕਰ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਜਲਦ ਹੀ ਡੀਜੀਪੀ ਪੰਜਾਬ ਦੋਸ਼ੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕਰਨਗੇ।

ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਨੇ ਇਕ ਕੇਂਦਰੀ ਏਜੰਸੀ ਨਾਲ ਸਾਂਝੇ ਆਪਰੇਸ਼ਨ ਵਿਚ Simranjot Sandhu ਨੂੰ ਗ੍ਰਿਫ਼ਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਹ ਇੰਡੀਅਨ ਓਵਰਸੀਜ਼ ਸਿਟੀਜ਼ਨ ਆਫ਼ ਇੰਡੀਆ (OCI) ਦੀ ਮਦਦ ਨਾਲ ਜਰਮਨੀ ਤੋਂ ਭਾਰਤ ਆਇਆ ਸੀ। ਪਰ ਸੁਰੱਖਿਆ ਏਜੰਸੀਆਂ ਨੇ ਉਸ ਨੂੰ ਫੜ ਕੇ ਪੰਜਾਬ ਪੁਲਿਸ ਦੇ ਹਵਾਲੇ ਕਰ ਦਿੱਤਾ। ਉਸ ਕੋਲ ਜਰਮਨ ਪਾਸਪੋਰਟ ਵੀ ਹੈ।

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਉਹ ਜਰਮਨੀ ਵਿਚ 487 ਕਿਲੋ ਕੋਕੀਨ ਤਸਕਰੀ ਮਾਮਲੇ (2020) ਦਾ ਮੁੱਖ ਸਰਗਨਾ ਹੈ। ਉਹ ਇਕ ਅੰਤਰਰਾਸ਼ਟਰੀ ਡਰੱਗ ਕਾਰਟੇਲ ਦਾ ਮੁਖੀ ਹੈ ਅਤੇ ਜਰਮਨੀ ਵਿਚ ਡਰੱਗ ਅਪਰਾਧ ਲਈ ਲੋੜੀਂਦਾ ਹੈ।

ਸਿਮਰਨਜੋਤ ਸੰਧੂ ਦੀ ਗੱਲ ਕਰੀਏ ਤਾਂ ਉਸਦਾ ਨੈੱਟਵਰਕ ਜਰਮਨੀ ਤੋਂ ਇਲਾਵਾ ਕਈ ਦੇਸ਼ਾਂ ਵਿਚ ਫੈਲਿਆ ਹੋਇਆ ਹੈ। ਉਹ ਭਾਰਤ ਵਿਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਚ ਵੀ ਸ਼ਾਮਲ ਹੈ। ਇਸ ਤੋਂ ਇਲਾਵਾ ਯੂਰਪ ਦੇ ਹੋਰਨਾਂ ਮੁਲਕਾਂ ਵਿਚ ਨਸ਼ਿਆਂ ਦੀ ਤਸਕਰੀ ਵਿਚ ਵੀ ਇਸ ਦੀ ਵੱਡੀ ਭੂਮਿਕਾ ਹੈ। ਫਿਲਹਾਲ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜਲਦੀ ਹੀ DGP Punjab Gaurav Yadav ਸਿਮਰਨਜੀਤ ਸੰਧੂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕਰਨਗੇ।

International Drug Smuggler Simranjot Sandhu Arrested


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now