ਨਸ਼ਾ ਵਿਰੋਧੀ ਕਾਰਕੁਨ ਦੀ ਮੌਤ ਲਈ ਪੰਜਾਬ ਸਰਕਾਰ ਜ਼ਿੰਮੇਵਾਰ: ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਪੰਜਾਬ ਨੂੰ ਬਦਨਾਮ ਕੀਤਾ ਜਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਭਾਜਪਾ ਦੀ ਸੂਬਾਈ ਕਾਰਜਕਾਰੀ ਕਮੇਟੀ ਨੇ ਸੰਗਰੂਰ ਵਿੱਚ ਸੰਗਠਨਾਤਮਕ ਅਤੇ ਭਵਿੱਖ ਦੀ ਰਣਨੀਤੀ ਬਣਾਈ ਸਾਬਕਾ ਮੰਤਰੀ ਸੰਜੀਵ ਅਰੋੜਾ ਨੂੰ ਝਟਕਾ, ਹਾਈਕੋਰਟ ਨੇ ਨਿਯਮਿਤ ਜ਼ਮਾਨਤ ਯਾਚਿਕਾ ਖਾਰਜ ਕੀਤੀ ਗਿੱਲ ਰੋਡ ₹10 ਕਰੋੜੀ ਸੀਮੈਂਟ ਸੜਕ ਘੋਟਾਲੇ ਨੂੰ ਦਬਾਉਣ ਦੀ ਕੋਸ਼ਿਸ਼ ਸ਼ੁਰੂ ਪੰਜਾਬ ਵਿੱਚ ਸਟੇਸ਼ਨ 'ਤੇ ਡਿਰੇਲ ਹੋਈ ਟਰੇਨ ਪਰਵਿੰਦਰ ਝੋਟਾ ਕਤਲ: ਅਮਿਤ ਸ਼ਾਹ ਦਾ ਮੁੱਖ ਮੰਤਰੀ ਭਗਵੰਤ ਮਾਨ 'ਤੇ ਹਮਲਾ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 17-10-2026 05:15 AM ਅਕਾਲ ਤਖ਼ਤ ਨੇ ਆਪ ਵਿਧਾਇਕ ਗਿਆਸਪੁਰਾ ਨੂੰ 'ਤਨਖਾਹੀਆ' ਐਲਾਨਿਆ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਪਿਓ-ਪੁੱਤ ਸਮੇਤ ਪੰਜ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਕੈਨੇਡਾ ਤੇ ਅਮਰੀਕਾ ‘ਚ ਭਿਆਨਕ ਗਰਮੀ ਨੇ ਤੋੜਿਆ 84 ਸਾਲਾਂ ਦਾ ਰਿਕਾਰਡ

ਕੈਨੇਡਾ ਤੇ ਅਮਰੀਕਾ ‘ਚ ਭਿਆਨਕ ਗਰਮੀ ਨੇ ਤੋੜਿਆ 84 ਸਾਲਾਂ ਦਾ ਰਿਕਾਰਡ


LPTV / Chandigarh

ਦੱਖਣੀ ਬ੍ਰਿਟਿਸ਼ ਕੋਲੰਬੀਆ ਵਿੱਚ ਗਰਮੀ ਦਾ ਕਹਿਰ ਜਾਰੀ ਹੈ । ਇਸ ਰਿਕਾਰਡ ਤੋੜ ਗਰਮੀ ਦੇ ਕਹਿਰ ਵਿਚਾਲੇ ਦੱਖਣੀ ਬ੍ਰਿਟਿਸ਼ ਕੋਲੰਬੀਆ ਦੇ ਲਿਟਨ ਦੇ ਪਿੰਡ ਵਿੱਚ ਐਤਵਾਰ ਨੂੰ ਤਾਪਮਾਨ ਵੱਧ ਕੇ 46.1 ਡਿਗਰੀ ਸੈਲੀਸਅਸ ਤੱਕ ਪਹੁੰਚ ਗਿਆ ਹੈ । ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਾਲ 1937 ਵਿੱਚ ਸਸਕੈਚੇਵਾਨ ਵਿੱਚ 45 ਡਿਗਰੀ ਸੈਲਸੀਅਸ ਤਾਪਮਾਨ ਰਿਕਾਰਡ ਕੀਤਾ ਗਿਆ ਸੀ ।

ਇਸ ਤੋਂ ਇਲਾਵਾ ਪੱਛਮੀ ਕੈਨੇਡਾ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਵੀ ਗ਼ਰਮੀ ਦਾ ਕਹਿਰ ਜਾਰੀ ਹੈ । ਇਸੇ ਵਿਚਾਲੇ ਮੌਸਮ ਵਿਭਾਗ ਵੱਲੋਂ ਹੋਰ ਵੀ ਗਰਮੀ ਪੈਣ ਦੀ ਚੇਤਾਵਨੀ ਦਿੱਤੀ ਗਈ ਹੈ । ਮੌਸਮ ਏਜੰਸੀ ਦਾ ਕਹਿਣਾ ਹੈ ਕਿ ਬ੍ਰਿਟਿਸ਼ ਕੋਲੰਬੀਆ ਵਿੱਚ ਤਾਪਮਾਨ ਦੇ ਕਈ ਰਿਕਾਰਡ ਟੁੱਟ ਗਏ ਹਨ ।ਉੱਥੇ ਹੀ ਦੂਜੇ ਪਾਸੇ ਕੈਨੇਡਾ ਦੇ ਵੈਨਕੂਵਰ ਵਿੱਚ ਵੀ ਐਤਵਾਰ ਨੂੰ ਤਾਪਮਾਨ 31 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਇਸ ਬਾਰੇ ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਭਿਆਨਕ ਗਰਮੀ ਵਿਚਾਲੇ ਲੋਕ ਪਾਰਕਾਂ ਵਿੱਚ ਛਾਂ ਦੀ ਤਲਾਸ਼ ਕਰ ਰਹੇ ਹਨ ।

ਦੱਸ ਦੇਈਏ ਕਿ ਅਮਰੀਕਾ ਵਿੱਚ ਵੀ ਰਿਕਾਰਡ ਤੋੜ ਗਰਮੀ ਪੈਣ ਕਾਰਨ ਲੋਕਾਂ ਦੀ ਹਾਲਤ ਬੁਰੀ ਹੋ ਗਈ ਹੈ । ਅਮਰੀਕਾ ਵਿੱਚ ਕੁਝ ਥਾਵਾਂ ਅਜਿਹੀਆਂ ਹਨ ਜਿੱਥੇ ਤਾਪਮਾਨ ਵਿੱਚ ਰਿਕਾਰਡ ਵਾਧਾ ਦੇਖਣ ਨੂੰ ਮਿਲਿਆ ਹੈ। ਮੌਸਮ ਵਿਭਾਗ ਦੇ ਅਨੁਮਾਨ ਅਨੁਸਾਰ ਲੋਕਾਂ ਨੂੰ ਆਉਣ ਵਾਲੇ ਦਿਨਾਂ ਵਿੱਚ ਇਸ ਤੋਂ ਜ਼ਿਆਦਾ ਗਰਮ ਦਿਨਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

Terrible summer in Canada and America broke the record of 84 years


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now