ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires

ਕਟੜਾ-ਦਿੱਲੀ ਐਕਸਪ੍ਰੈਸਵੇਅ ਸਮੇਤ 34 ਪ੍ਰਾਜੈਕਟਾਂ ਦੀ ਰਫ਼ਤਾਰ ਮੱਠੀ, 450.53 ਕਿਲੋਮੀਟਰ ਸੜਕ ਨੈੱਟਵਰਕ ਲਈ ਕੱਢੇ ਗਏ ਸੀ ਟੈਂਡਰ

ਕਟੜਾ-ਦਿੱਲੀ ਐਕਸਪ੍ਰੈਸਵੇਅ ਸਮੇਤ 34 ਪ੍ਰਾਜੈਕਟਾਂ ਦੀ ਰਫ਼ਤਾਰ ਮੱਠੀ, 4


Admin / Punjab

ਸਟੇਟ ਡੈਸਕ : ਪੰਜਾਬ ਵਿਚ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐੱਨਐੱਚਏਆਈ) ਦੇ 34 ਪ੍ਰੋਜੈਕਟਾਂ ਦੀ ਰਫ਼ਤਾਰ ਕਾਫੀ ਮੱਠੀ ਪੈ ਗਈ ਹੈ। ਇਨ੍ਹਾਂ ਵਿੱਚ ਕਟੜਾ-ਅੰਮ੍ਰਿਤਸਰ-ਦਿੱਲੀ ਐਕਸਪ੍ਰੈਸ ਵੇਅ ਵੀ ਸ਼ਾਮਲ ਹੈ। ਜ਼ਮੀਨ ਐਕਵਾਇਰ ਵਿਵਾਦ ਕਾਰਨ ਐਨ.ਐਚ.ਏ.ਆਈ. ਦੇ ਅਧਿਕਾਰੀਆਂ ਅਤੇ ਠੇਕੇਦਾਰਾਂ 'ਤੇ ਹਮਲੇ ਅਤੇ ਕਿਸਾਨਾਂ ਅਤੇ ਸਥਾਨਕ ਆਗੂਆਂ ਦਾ ਵਿਰੋਧ ਵੀ ਇਸ ਵਿਚ ਵੱਡਾ ਅੜਿੱਕਾ ਬਣੇ ਹੋਏ ਹਨ।


NHAI ਪ੍ਰੋਜੈਕਟਾਂ ਵਿਚ ਦੇਰੀ


ਪੰਜਾਬ ਵਿਚ ਐੱਨ.ਐੱਚ.ਏ.ਆਈ ਦੇ ਪ੍ਰੋਜੈਕਟਾਂ ਵਿਚ ਦੇਰੀ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਸਾਲ 2023-24 ਵਿਚ ਐੱਨ.ਐੱਚ.ਏ.ਆਈ ਨੇ 84.02 ਕਿਲੋਮੀਟਰ ਸੜਕੀ ਨੈੱਟਵਰਕ ਲਈ ਟੈਂਡਰ ਜਾਰੀ ਕੀਤੇ ਹਨ, ਜੋ ਕਿ ਜੇਕਰ ਸਾਲ 2022-23 ਨਾਲ ਤੁਲਨਾ ਕੀਤੀ ਜਾਵੇ ਤਾਂ ਇਹ ਸਿਰਫ 18 ਫੀਸਦੀ ਹੀ ਹੈ। ਸਾਲ 2022-23 ਵਿਚ, ਅਥਾਰਟੀ ਨੇ 450.53 ਕਿਲੋਮੀਟਰ ਸੜਕ ਨੈੱਟਵਰਕ ਲਈ ਟੈਂਡਰ ਜਾਰੀ ਕੀਤੇ ਸਨ। ਇਸੇ ਤਰ੍ਹਾਂ ਜੇਕਰ ਸਾਲ 2021-22 ਦੀ ਗੱਲ ਕਰੀਏ ਤਾਂ ਉਸ ਸਾਲ ਵੀ 326.07 ਕਿਲੋਮੀਟਰ ਸੜਕੀ ਨੈੱਟਵਰਕ ਲਈ ਟੈਂਡਰ ਜਾਰੀ ਕੀਤੇ ਗਏ ਸਨ। ਇਸ ਤਰ੍ਹਾਂ ਰਾਜ ਵਿਚ ਪਿਛਲੇ ਵਿੱਤੀ ਸਾਲ ਵਿਚ ਦੋ ਸਾਲ ਪਹਿਲਾਂ ਦੇ ਮੁਕਾਬਲੇ ਬਹੁਤ ਘੱਟ ਪ੍ਰਕਿਰਿਆ ਸ਼ੁਰੂ ਹੋ ਸਕੀ ਹੈ।


ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਲੋਕ ਸਭਾ ਵਿਚ ਦੱਸਿਆ ਸੀ ਕਿ ਰਾਸ਼ਟਰੀ ਰਾਜਮਾਰਗਾਂ ਦਾ ਵਿਕਾਸ ਇਕ ਨਿਰੰਤਰ ਪ੍ਰਕਿਰਿਆ ਹੈ। ਇਨ੍ਹਾਂ ਪ੍ਰਾਜੈਕਟਾਂ ਨੂੰ ਲਾਗੂ ਕਰਨ ਵਿਚ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਸਰਕਾਰ ਨੇ ਰਾਸ਼ਟਰੀ ਰਾਜਮਾਰਗ 'ਤੇ ਪ੍ਰੋਜੈਕਟਾਂ ਨੂੰ ਤੇਜ਼ ਕਰਨ ਲਈ ਵੱਖ-ਵੱਖ ਪਹਿਲਕਦਮੀਆਂ ਕੀਤੀਆਂ ਹਨ, ਜਿਨ੍ਹਾਂ ਵਿਚ ਜ਼ਮੀਨ ਪ੍ਰਾਪਤੀ ਨੂੰ ਸੁਚਾਰੂ ਅਤੇ ਤੇਜ਼ ਕਰਨਾ ਅਤੇ ਜੰਗਲਾਂ ਅਤੇ ਵਾਤਾਵਰਣ ਮਨਜ਼ੂਰੀਆਂ ਲਈ ਵਾਤਾਵਰਣ ਪੋਰਟਲ ਨੂੰ ਸਰਲ ਬਣਾਉਣਾ ਸ਼ਾਮਲ ਹੈ। ਇਸ ਤੋਂ ਇਲਾਵਾ ਰਾਜਾਂ ਦੇ ਸਬੰਧਤ ਵਿਭਾਗਾਂ ਅਤੇ ਹਿੱਸੇਦਾਰਾਂ ਨਾਲ ਵੀ ਮੀਟਿੰਗਾਂ ਕੀਤੀਆਂ ਜਾਂਦੀਆਂ ਹਨ। ਇਸ ਸਭ ਦੇ ਬਾਵਜੂਦ ਕਈ ਰਾਜਾਂ ਵਿੱਚ ਪ੍ਰਾਜੈਕਟਾਂ ਵਿੱਚ ਦੇਰੀ ਹੋ ਰਹੀ ਹੈ। ਪੰਜਾਬ ਇਸ ਤੋਂ ਸਭ ਤੋਂ ਵੱਧ ਪ੍ਰਭਾਵਿਤ ਹੈ। ਇਹੀ ਕਾਰਨ ਹੈ ਕਿ NHAI ਪਹਿਲਾਂ ਹੀ 3263 ਕਰੋੜ ਰੁਪਏ ਦੀ ਲਾਗਤ ਵਾਲੇ 104 ਕਿਲੋਮੀਟਰ ਦੇ ਤਿੰਨ ਪ੍ਰੋਜੈਕਟ ਬੰਦ ਕਰ ਚੁੱਕਾ ਹੈ।

Slow Pace Of 34 Projects Including Katra Delhi Expressway Tenders Floated For 450 53 Km Road Network


Popular Posts
Just Now