ਚਰਨਜੀਤ ਸਿੰਘ ਚੰਨੀ ਦੇ ਸੰਸਦ ਮੈਂਬਰ ਦੇ ਅਹੁਦੇ ਨੂੰ ਚੁਣੌਤੀ ; ਪੰਜਾਬ-ਹਰਿਆਣਾ ਹਾਈਕੋਰਟ 'ਚ ਸੁਣਵਾਈ ਅੱਜ
Admin / Punjab
ਸਟੇਟ ਡੈਸਕ : ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚੁਣੇ ਗਏ ਕਾਂਗਰਸੀ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਉਮੀਦਵਾਰੀ ਨੂੰ ਚੁਣੌਤੀ ਦਿੱਤੀ ਗਈ ਹੈ। ਇਸ ਪਟੀਸ਼ਨ 'ਤੇ ਅੱਜ ਪੰਜਾਬ-ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਵੇਗੀ। ਦੱਸਣਯੋਗ ਹੈ ਕਿ ਗੌਰਵ ਲੂਥਰਾ ਨੇ ਐਡਵੋਕੇਟ ਮਨਿਤ ਮਲਹੋਤਰਾ ਰਾਹੀਂ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨਰ ਨੇ ਚਰਨਜੀਤ ਸਿੰਘ ਚੰਨੀ 'ਤੇ ਨਾਮਜ਼ਦਗੀ ਪੱਤਰਾਂ ਵਿਚ ਕਈ ਜਾਣਕਾਰੀਆਂ ਛੁਪਾਉਣ ਦਾ ਦੋਸ਼ ਲਾਇਆ ਹੈ। ਜਿਸ ਸਬੰਧੀ ਅੱਜ ਸੁਣਵਾਈ ਹੋਣੀ ਹੈ। ਇੰਨਾ ਹੀ ਨਹੀਂ ਉਨ੍ਹਾਂ 'ਤੇ ਚੋਣ ਖਰਚੇ ਦਾ ਸਹੀ ਵੇਰਵਾ ਕਮਿਸ਼ਨ ਨੂੰ ਨਾ ਦੇਣ ਦਾ ਵੀ ਦੋਸ਼ ਹੈ।
Challenging Charanjit Singh Channi s Position As Member Of Parliament Hearing In High Court Today