ਜਲੰਧਰ 'ਚ ਡੇਂਗੂ ਦੀ ਦਸਤਕ - 2,23,905 ਘਰਾਂ ਦਾ ਕੀਤਾ ਗਿਆ ਸਰਵੇਖਣ, 16 ਥਾਵਾਂ 'ਤੇ ਮਿਲਿਆ ਲਾਰਵਾ
Admin / Punjab
ਸਟੇਟ ਡੈਸਕ : ਜਲੰਧਰ ਦੇ ਲੋਕਾਂ ਲਈ ਚਿੰਤਾਜਨਕ ਖਬਰ ਹੈ। ਦਰਅਸਲ, ਜ਼ਿਲ੍ਹੇ ਵਿਚ ਡੇਂਗੂ ਨੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਸੋਮਵਾਰ ਨੂੰ 2 ਮਰੀਜ਼ਾਂ ਦੀ ਰਿਪੋਰਟ ਪਾਜ਼ੇਟਿਵ ਆਉਣ ਨਾਲ ਜ਼ਿਲ੍ਹੇ ਵਿਚ ਮਰੀਜ਼ਾਂ ਦੀ ਕੁੱਲ ਗਿਣਤੀ 15 ਹੋ ਗਈ ਹੈ ਅਤੇ ਇਨ੍ਹਾਂ ਵਿਚੋਂ 10 ਮਰੀਜ਼ ਸ਼ਹਿਰੀ ਅਤੇ 5 ਪੇਂਡੂ ਖੇਤਰ ਦੇ ਹਨ। ਜ਼ਿਲ੍ਹਾ ਐਪੀਡੀਮੋਲੋਜਿਸਟ ਡਾ: ਅਦਿੱਤਿਆ ਪਾਲ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸੋਮਵਾਰ ਨੂੰ ਡੇਂਗੂ ਦੇ ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਗਏ ਅਤੇ ਇਨ੍ਹਾਂ ਵਿੱਚੋਂ 2 ਕੇਸਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਡੇਂਗੂ ਪਾਜ਼ੇਟਿਵ ਆਈ 18 ਸਾਲਾ ਲੜਕੀ ਮਹਿਤਪੁਰ ਦੀ ਰਹਿਣ ਵਾਲੀ ਹੈ ਅਤੇ ਬੁਖਾਰ ਦੀ ਦਵਾਈ ਲੈਣ ਸਿਵਲ ਹਸਪਤਾਲ ਆਈ ਸੀ। ਪਾਜ਼ੇਟਿਵ ਆਉਣ ਵਾਲਾ ਦੂਜਾ ਮਰੀਜ਼ 22 ਸਾਲਾ ਨੌਜਵਾਨ ਹੈ ਜੋ ਪਿਮਸ ਵਿਚ ਦਵਾਈ ਲੈਣ ਆਇਆ ਸੀ ਅਤੇ ਜੰਡਿਆਲਾ ਦਾ ਵਸਨੀਕ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਐਂਟੀ ਲਾਰਵਾ ਟੀਮਾਂ ਨੇ ਸੋਮਵਾਰ ਨੂੰ ਪੇਂਡੂ ਖੇਤਰ ਦੇ 2295 ਘਰਾਂ ਅਤੇ ਸ਼ਹਿਰੀ ਖੇਤਰਾਂ ਦੇ 730 ਘਰਾਂ ਦਾ ਸਰਵੇਖਣ ਕੀਤਾ ਅਤੇ ਉਨ੍ਹਾਂ ਨੂੰ 16 ਥਾਵਾਂ 'ਤੇ DENGUE ਫੈਲਾਉਣ ਵਾਲੇ ਮੱਛਰਾਂ ਦੇ ਲਾਰਵੇ ਮਿਲੇ। ਇਨ੍ਹਾਂ ਵਿੱਚੋਂ 9 ਥਾਵਾਂ ਸ਼ਹਿਰੀ ਅਤੇ 7 ਪੇਂਡੂ ਖੇਤਰਾਂ ਵਿੱਚ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਦੀਆਂ ਐਂਟੀ ਲਾਰਵਾ ਟੀਮਾਂ ਵੱਲੋਂ ਹੁਣ ਤੱਕ ਜ਼ਿਲ੍ਹੇ ਦੇ 2,23,905 ਘਰਾਂ ਦਾ SURVEY ਕੀਤਾ ਗਿਆ ਹੈ ਅਤੇ ਇਸ ਦੌਰਾਨ ਉਨ੍ਹਾਂ ਨੂੰ 398 ਥਾਵਾਂ 'ਤੇ ਮੱਛਰ ਦਾ ਲਾਰਵਾ ਮਿਲਿਆ, ਜਿਨ੍ਹਾਂ ਨੂੰ ਜ਼ਿਲ੍ਹੇ ਦੀਆਂ ਟੀਮਾਂ ਵੱਲੋਂ ਪੂਰੀ ਤਰ੍ਹਾਂ ਨਸ਼ਟ ਕਰ ਦਿੱਤਾ ਗਿਆ।
ਆਲਾ ਦੁਆਲਾ ਰੱਖੋ ਸਾਫ
ਹਰ ਹਫਤੇ ਕੂਲਰਾਂ, ਗਮਲਿਆਂ ਜਾਂ ਪੌਦੇ ਲਗਾਉਣ ਲਈ ਰੱਖੀਆਂ ਬੋਤਲਾਂ ਆਦਿ ਦਾ ਪਾਣੀ ਵੀ ਹਰ ਹਫ਼ਤੇ ਬਦਲਣਾ ਜ਼ਰੂਰੀ ਹੈ। ਉਨ੍ਹਾਂ ਨੇ ਦੱਸਿਆ ਕਿ ਡੇਂਗੂ ਦਾ ਮੱਛਰ ਆਮ ਮੱਛਰ ਨਾਲੋਂ ਵੱਡਾ ਤੇ ਉਸਦੇ ਸਰੀਰ ’ਤੇ ਧਾਰੀਆਂ ਹੁੰਦੀਆਂ ਹਨ। ਇਹ ਸਵੇਰ ਜਾਂ ਸ਼ਾਮ ਦੇ ਸਮੇਂ ਕੱਟਦਾ ਹੈ ਅਤੇ ਡੰਗ ਵੀ ਤਿੱਖਾ ਮਾਰਦਾ ਹੈ ਇਹ ਆਮ ਤੌਰ ’ਤੇ ਪਰਦਿਆਂ, ਫੋਟੋ ਫਰੇਮਾਂ, ਟੇਬਲ-ਕੁਰਸੀਆਂ ਦੇ ਹੇਠਾਂ ਜਾਂ ਹੋਰ ਠੰਢੀਆਂ ਥਾਵਾਂ ’ਤੇ ਹੁੰਦਾ ਹੈ।
Dengue Outbreak In Jalandhar 2 23 905 Houses Were Surveyed Larvae Were Found In 16 Places