ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

200 ਕਰੋੜ ਦੇ ਅੰਤਰਰਾਸ਼ਟਰੀ ਡਰੱਗ ਰੈਕੇਟ ਕੇਸ - ਰਾਜਾ ਕੰਦੋਲਾ ਤੇ ਪਤਨੀ ਦੋਸ਼ੀ ਕਰਾਰ, ਦੋਵਾਂ ਨੂੰ ਇੰਨੇ ਸਾਲ ਦੀ ਹੋਈ ਸਜ਼ਾ

200-Crores-International-Drug-Ra


Admin / Punjab

ਸਟੇਟ ਡੈਸਕ : 200 ਕਰੋੜ ਰੁਪਏ ਦੇ ਅੰਤਰਰਾਸ਼ਟਰੀ ਡਰੱਗ ਰੈਕੇਟ ਮਾਮਲੇ ਵਿਚ ਅਦਾਲਤ ਦਾ ਵੱਡਾ ਫੈਸਲਾ ਆਇਆ ਹੈ। ਸਰਗਨਾ ਰਣਜੀਤ ਸਿੰਘ ਰਾਜਾ ਕੰਦੋਲਾ ਅਤੇ ਉਸ ਦੀ ਪਤਨੀ ਰਾਜਵੰਤ ਕੌਰ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ। ਜਲੰਧਰ ਦੀ ਅਦਾਲਤ ਨੇ ਉਸ ਨੂੰ 9 ਸਾਲ ਦੀ ਸਜ਼ਾ ਸੁਣਾਈ ਹੈ। ਇਸ ਮਾਮਲੇ ਦੀ ਸੁਣਵਾਈ ਸੈਸ਼ਨ ਜੱਜ ਨਿਰਭੈ ਸਿੰਘ ਗਿੱਲ ਦੀ ਅਦਾਲਤ ਵਿਚ ਹੋਈ, ਜਿੱਥੇ ਰਾਜਾ ਕੰਦੋਲਾ ਅਤੇ ਉਸ ਦੀ ਪਤਨੀ ਰਾਜਵੰਤ ਕੌਰ ਨੂੰ ਦੋਸ਼ੀ ਪਾਇਆ ਗਿਆ। ਅਦਾਲਤ ਨੇ ਰਾਜਾ ਕੰਦੋਲਾ ਨੂੰ 9 ਸਾਲ ਅਤੇ ਉਸ ਦੀ ਪਤਨੀ ਨੂੰ 3 ਸਾਲ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਰਾਜਾ ਕੰਦੋਲਾ ਨੂੰ 1 ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।


2012 ਤੋਂ ਚੱਲ ਰਹੀ ਹੈ ਮਾਮਲੇ ਦੀ ਜਾਂਚ 

ਇਸ ਦੇ ਨਾਲ ਹੀ ਜੁਰਮਾਨਾ ਅਦਾ ਨਾ ਕਰਨ 'ਤੇ 6 ਮਹੀਨੇ ਦੀ ਵਾਧੂ ਕੈਦ ਦੀ ਸਜ਼ਾ ਸੁਣਾਈ ਗਈ, ਜਦਕਿ ਰਾਜਾ ਕੰਦੋਲਾ ਦੀ ਪਤਨੀ ਰਾਜਵੰਤ ਕੌਰ ਨੂੰ 25 ਹਜ਼ਾਰ ਰੁਪਏ ਜੁਰਮਾਨਾ ਕੀਤਾ ਗਿਆ | ਜੁਰਮਾਨਾ ਅਦਾ ਨਾ ਕਰਨ 'ਤੇ ਉਸ ਨੂੰ 3 ਮਹੀਨੇ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਈਡੀ ਦੀ ਤਰਫ਼ੋਂ ਸਾਬਕਾ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਖ਼ੁਦ ਅਦਾਲਤ ਵਿੱਚ ਹਾਜ਼ਰ ਸਨ। ਦੂਜੇ ਪਾਸੇ ਰਾਜਾ ਕੰਦੋਲਾ ਵੱਲੋਂ ਸੀਨੀਅਰ ਵਕੀਲ ਮਨਦੀਪ ਸਚਦੇਵਾ ਪੇਸ਼ ਹੋਏ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਵਕੀਲ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ 2012 ਤੋਂ ਚੱਲ ਰਹੀ ਸੀ, ਜਿਸ ਤੋਂ ਬਾਅਦ 2015 'ਚ ਚਾਰਜਸ਼ੀਟ ਦਾਇਰ ਕੀਤੀ ਗਈ ਸੀ, ਜਿਸ ਤੋਂ ਬਾਅਦ ਅੱਜ ਅਦਾਲਤ 'ਚ ਕੇਸ ਦਾ ਫੈਸਲਾ ਆਇਆ ਹੈ।


Raja Kandola ਨੂੰ ਨਸ਼ੀਲੇ ਪਦਾਰਥਾਂ ਸਮੇਤ ਕੀਤਾ ਗਿਆ ਸੀ ਗ੍ਰਿਫਤਾਰ

ਉਨ੍ਹਾਂ ਦੱਸਿਆ ਕਿ ਕਰੀਬ 8 ਤੋਂ 9 ਕਰੋੜ ਰੁਪਏ ਦੀਆਂ ਜਾਇਦਾਦਾਂ 'ਤੇ ਕਾਰਵਾਈ ਕੀਤੀ ਗਈ ਹੈ। ਵਕੀਲ ਨੇ ਦੱਸਿਆ ਕਿ ਮੁਲਜ਼ਮਾਂ ਦੀਆਂ ਪੰਜਾਬ ਸਮੇਤ ਦਿੱਲੀ ਵਿੱਚ ਕਈ ਜਾਇਦਾਦਾਂ ਹਨ। ਦੱਸਣਯੋਗ ਕਿ ਕਰੀਬ ਡੇਢ ਦਹਾਕਾ ਪਹਿਲਾਂ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਡੀਲਰ ਰਣਜੀਤ ਸਿੰਘ ਰਾਜਾ ਕੰਦੋਲਾ ਨੂੰ ਕਰੋੜਾਂ ਦੇ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਸੀ। ਨਸ਼ੀਲੇ ਪਦਾਰਥਾਂ ਦੇ ਕਾਰੋਬਾਰ ਵਿਚ ਵਿਦੇਸ਼ੀ ਸਬੰਧਾਂ ਦੇ ਸਾਹਮਣੇ ਆਉਣ ਤੋਂ ਬਾਅਦ ਈਡੀ ਨੇ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਕੀਤੀ ਸੀ। ਜਾਂਚ ਦੌਰਾਨ ਕਰੋੜਾਂ ਰੁਪਏ ਦੇ ਅੰਤਰਰਾਸ਼ਟਰੀ ਡਰੱਗ ਮਨੀ ਦੇ ਲੈਣ-ਦੇਣ ਦੇ ਕਈ ਲਿੰਕ ਵੀ ਸਾਹਮਣੇ ਆਏ।

200 Crores International Drug Racket Case Raja Kandola And Wife Convicted


Popular Posts
Just Now