ਪੰਜਾਬ ਸਰਕਾਰ ਵੱਲੋਂ ਨਵੀਆਂ ਗਾਈਡਲਾਈਨਜ ਜਾਰੀ, ਖੁੱਲ੍ਹ ਸਕਣਗੀਆਂ ਯੂਨਿਵਰਸਿਟੀ
LPTV / Chandigarh
ਪੰਜਾਬ 'ਚ ਕੋਰੋਨਾ ਦੇ ਚੱਲਦਿਆਂ ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਇਨ੍ਹਾਂ ਨਿਰਦੇਸ਼ਾਂ ਤਹਿਤ ਡੈਲਟਾ ਪਲੱਸ ਵੈਰੀਐਂਟ ਦੇ ਕੇਸਾਂ ਨੂੰ ਧਿਆਨ 'ਚ ਰੱਖਦਿਆਂ ਕੋਰੋਨਾ ਸਬੰਧੀ ਲਾਈਆਂ ਗਈਆਂ ਪਾਬੰਦੀਆਂ ਨੂੰ 10 ਜੁਲਾਈ ਤੱਕ ਵਧਾ ਦਿੱਤਾ ਗਿਆ ਹੈ।ਇਸ ਦੇ ਨਾਲ ਹੀ ਕੋਰੋਨਾ ਕਾਰਨ ਲੱਗੀਆਂ ਪਾਬੰਦੀਆਂ 'ਚ ਕੁੱਝ ਰਾਹਤ ਦਿੰਦੇ ਹੋਏ ਬਾਰ, ਪੱਬਾਂ ਅਤੇ ਅਹਾਤਿਆਂ ਨੂੰ 50 ਫ਼ੀਸਦੀ ਸਮਰੱਥਾ ਨਾਲ ਖੋਲ੍ਹਣ ਦੀ ਮਨਜ਼ੂਰੀ ਦਿੱਤੀ ਗਈ ਹੈ।
ਇਸ ਦੇ ਨਾਲ ਹੀ ਹੁਨਰ ਵਿਕਾਸ ਕੇਂਦਰਾਂ ਅਤੇ ਯੂਨੀਵਰਸਿਟੀਆਂ ਨੂੰ ਖੋਲ੍ਹਣ ਦੀ ਮਨਜ਼ੂਰੀ ਦਿੱਤੀ ਗਈ ਹੈ ਪਰ ਇੱਥੇ ਆਉਣ ਵਾਲੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਘੱਟ-ਘੱਟ ਵੈਕਸੀਨ ਦੀ ਇਕ ਲਈ ਜਾਣੀ ਜ਼ਰੂਰੀ ਕੀਤੀ ਗਈ ਹੈ, ਜਦੋਂ ਕਿ ਆਈਲੈੱਟਸ ਸੈਂਟਰਾਂ ਨੂੰ ਪਹਿਲਾਂ ਤੋਂ ਹੀ ਖੋਲ੍ਹਣ ਦੀ ਇਜਾਜ਼ਤ ਦਿੱਤੀ ਜਾ ਚੁੱਕੀ ਹੈ
The Punjab government will issue new guidelines to open universities