ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

Panchayat Election- ਨਵੰਬਰ ਦੇ ਪਹਿਲੇ ਹਫ਼ਤੇ ਹੋ ਸਕਦੀਆਂ ਹਨ ਪੰਚਾਇਤੀ ਚੋਣਾਂ, ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੁਕਮ ਜਾਰੀ

Panchayat Election- ਨਵੰਬਰ ਦੇ ਪਹਿਲੇ ਹਫ਼ਤੇ ਹੋ ਸਕਦੀਆਂ ਹਨ ਪੰਚਾਇਤ


Admin / Punjab

ਸਟੇਟ ਡੈਸਕ : ਬੀਤੇ ਦਿਨ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ (Cabinet meeting) ਹੋਈ, ਜਿਸ ਵਿਚ ਪੰਜਾਬ ਵਿਚ ਪੰਚਾਇਤੀ ਚੋਣਾਂ ਸਬੰਧੀ ਕਾਫ਼ੀ ਲੰਬੀ ਚਰਚਾ ਕੀਤੀ ਗਈ। ਜਾਣਕਾਰੀ ਮੁਤਾਬਕ ਨਵੰਬਰ ਦੇ ਪਹਿਲੇ ਹਫ਼ਤੇ ਤੱਕ ਪੰਚਾਇਤੀ ਚੋਣਾਂ ਕਰਵਾਈਆਂ ਜਾ ਸਕਦੀਆਂ ਹਨ। ਚੋਣ ਕਮਿਸ਼ਨ ਨੂੰ ਸਰਕਾਰ ਪ੍ਰਪੋਜ਼ਲ ਭੇਜਣ ਜਾ ਰਹੀ ਹੈ ਅਤੇ ਆਉਣ ਵਾਲੇ ਕੁਝ ਦਿਨਾਂ ਤੱਕ ਤਰੀਕਾਂ ਦਾ ਐਲਾਨ ਹੋਣ ਦੀ ਉਮੀਦ ਹੈ। 


ਪੰਚਾਇਤੀ ਚੋਣਾਂ ਦੀਆਂ ਤਿਆਰੀਆਂ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਪਹਿਲਾਂ ਹੀ ਸ਼ੁਰੂ ਕਰ ਦਿੱਤੀਆਂ ਸੀ। ਦੋ ਦਿਨ ਪਹਿਲਾਂ ਆਮ ਆਦਮੀ ਪਾਰਟੀ (Aam Aadmi Party) ਦੇ ਵਿਧਾਇਕਾਂ ਦੀ CM ਨੇ ਮੀਟਿੰਗ ਵੀ ਲਈ ਸੀ। ਜਿਸ ਵਿਚ ਵਿਧਾਇਕਾਂ ਨੂੰ ਲੋਕਾਂ ਨੂੰ ਆਪਣੇ ਨਾਲ ਜੋੜਨ ਦੇ ਹੁਕਮ ਦਿੱਤੇ ਹਨ। 


ਸੂਤਰਾਂ ਅਨੁਸਾਰ ਪੰਜਾਬ ਸਰਕਾਰ ਨਵੰਬਰ ਮਹੀਨੇ 'ਚ ਹੀ ਨਗਰ ਕੌਂਸਲ ਅਤੇ ਨਗਰ ਨਿਗਮਾਂ (Municipal Councils and Municipal Corporations) ਦੀਆਂ ਚੋਣਾਂ ਕਰਵਾਉਣਾ ਚਾਹੁੰਦੀ ਹੈ।  ਇਸ ਤੋਂ ਇਲਾਵਾ ਜਾਣਕਾਰੀ ਮਿਲੀ ਹੈ ਕਿ ਮੁੱਖ ਮੰਤਰੀ ਨੇ ਨਵੰਬਰ ਮਹੀਨੇ 'ਚ ਹੀ ਸਥਾਨਕ ਸਰਕਾਰਾਂ ਦੀਆਂ ਚੋਣਾਂ ਦਾ ਕੰਮ ਨਿਬੇੜਨ ਲਈ ਕਿਹਾ ਹੈ। ਸੂਬਾ ਸਰਕਾਰ ਉਸ ਤੋਂ ਪਹਿਲਾਂ ਪੇਂਡੂ ਤੇ ਸ਼ਹਿਰੀ ਵਿਕਾਸ ਲਈ ਫ਼ੰਡ ਵੀ ਜਾਰੀ ਕਰੇਗੀ।


ਜਾਣਕਾਰੀ ਅਨੁਸਾਰ ਨਵੰਬਰ ਮਹੀਨੇ ਵਿਚ ਬਲਾਕ ਸਮਿਤੀਆਂ ਅਤੇ ਜ਼ਿਲ੍ਹਾ ਪਰਿਸ਼ਦਾਂ (Block Committees and District Councils) ਦੀ ਮਿਆਦ ਖ਼ਤਮ ਹੋ ਰਹੀ ਹੈ ਜਿਸ ਕਰਕੇ ਸਰਕਾਰ ਨੇ ਚੋਣਾਂ ਲਈ ਇਹ ਮਹੀਨਾ ਹੀ ਚੁਣਿਆ ਹੈ। ਸੂਬਾ ਚੋਣ ਕਮਿਸ਼ਨ (Election Commission)ਨੇ ਪੰਚਾਇਤੀ ਸੰਸਥਾਵਾਂ ਦੀਆਂ ਚੋਣਾਂ ਕਰਾਉਣ ਲਈ ਵੋਟਰ ਸੂਚੀਆਂ 'ਚ ਸੁਧਾਈ ਦੀਆਂ ਤਰੀਕਾਂ ਵੀ ਤੈਅ ਕੀਤੀਆਂ ਹਨ। 

ਦਸਣਯੋਗ ਹੈ ਕਿ ਸੂਬੇ ਵਿਚ 13,241 ਗ੍ਰਾਮ ਪੰਚਾਇਤਾਂ, 150 ਪੰਚਾਇਤ ਸਮਿਤੀਆਂ ਅਤੇ 22 ਜ਼ਿਲ੍ਹਾ ਪਰਿਸ਼ਦ ਹਨ।

Panchayat Elections May Be Held In The First Week Of November


Popular Posts
Just Now