ਭਾਰਤ ਨੇ ਅਕਤੂਬਰ ਵਿੱਚ 90 ਅਰਬ ਡਾਲਰ ਦੇ ਨਿਰਯਾਤ ਦਾ ਉੱਚ ਰਿਕਾਰਡ ਬਣਾਇਆ ਭਾਜਪਾ ਪੰਜਾਬ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਖਾਲਸਾ ਰਾਜ ਨੂੰ ਬਹਾਲ ਕਰਨ ਦੇ ਸੁਪਨੇ ਦੇਖਦੀ ਹੈ: ਕੇਵਲ ਢਿੱਲੋਂ ਵਿਦੇਸ਼ ਮੰਤਰਾਲੇ ਨੇ ਪੰਜਾਬ ਸੀਐਮ ਭਗਵੰਤ ਮਾਨ ਦੇ ਪਾਕਿਸਤਾਨ ਸੱਦੇ 'ਤੇ ਕਿਹਾ ਅੰਮ੍ਰਿਤਸਰ ਵਿੱਚ ਏਐਸਆਈ ਦੀ ਗੋਲੀ ਲੱਗਣ ਨਾਲ ਮੌਤ ਟਿਕਟ ਕੱਟਣ ਦੀਆਂ ਅਟਕਲਾਂ 'ਤੇ ਆਪ ਵਿਧਾਇਕ ਅਨਮੋਲ ਗਗਨ ਮਾਨ ਨੇ ਤੋੜੀ ਚੁੱਪੀ ਐਕਟਿਵਾ ਨੂੰ ਸਾਈਡ ਮਾਰਨ ਕਾਰਨ ਸੜਕ 'ਤੇ ਡਿੱਗੀਆਂ ਮਾਂ-ਧੀ, ਭੁੱਲਰ ਰਿਸ਼ਵਤ ਕੇਸ - ਗਵਾਹ ਦੇ ਪਰਿਵਾਰ ਨੂੰ ਮਿਲੀ ਧਮਕੀ: ਸੀਬੀਆਈ ਅਦਾਲਤ ਵਿੱਚ ਗਵਾਹ ਘਬਰਾਇਆ ਅਸਾਮ ਵਿੱਚ ਭਿਆਨਕ ਹਾਦਸਾ, ਮਿਨੀ ਬੱਸ ਅਤੇ ਕੰਟੇਨਰ ਦੀ ਟੱਕਰ ਵਿੱਚ 23 ਦੀ ਮੌਤ ਰਾਮਾਇਣ ਬਾਕਸ ਆਫਿਸ ਕਲੇਕਸ਼ਨ ਦਿਨ 9 ਅਨੁਮਾਨ: ਦੁਨੀਆ ਭਰ ਵਿੱਚ ₹1000 ਕਰੋੜ ਤੋਂ ਵੱਧ ਕਮਾਈ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 14-11-2026 05:30 AM

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੂਨ, 2021)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੂਨ, 2021)


LPTV / Chandigarh

ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥

ਬੁੱਧਵਾਰ, ੧੬ ਹਾੜ (ਸੰਮਤ ੫੫੩ ਨਾਨਕਸ਼ਾਹੀ)    (ਅੰਗ: ੬੭੦)

ਧਨਾਸਰੀ ਮਹਲਾ ੪ ॥ ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ । ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ । ਕੋਈ ਹੋਰ ਕੀ ਜਾਣ ਸਕਦਾ ਹੈ? ।ਰਹਾਉ। ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ । ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ) । ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ ।੧। ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ । ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ । ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ ।੨। ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ । ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ ।੩। ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ । ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ । ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ ।੪।੭।੧੩।

Todays edict from Sri Darbar Sahib (30 June 2021)


📢

Reach thousands of targeted visitors daily.

Punajb News advertisement banner Punajb News advertisement banner ad banner image ad banner image
Popular Posts
Just Now