ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

AAP ਆਗੂ ਦੇ ਭਰਾ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼, ਕਤਲ ਦਾ ਸ਼ੱਕ, ਇਲਾਕੇ 'ਚ ਦਹਿਸ਼ਤ

AAP ਆਗੂ ਦੇ ਭਰਾ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼, ਕਤਲ ਦਾ ਸ਼ੱਕ, ਇਲਾ


Admin / Punjab

ਸਟੇਟ ਡੈਸਕ : ਹੁਸ਼ਿਆਰਪੁਰ ਦੇ ਸਿੰਗਾੜੀਵਾਲ ਬਾਈਪਾਸ ਨੇੜੇ ਸਿੰਗਾੜੀਵਾਲ ਰੇਲਵੇ ਫਾਟਕ ਦੇ ਕੋਲ ਇਕ ਖੋਖੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਕੌਂਸਲਰ ਜਸਵੰਤ ਰਾਏ ਕਾਲਾ ਦੇ ਭਰਾ ਦੀ ਲਾਸ਼ ਸ਼ੱਕੀ ਹਾਲਾਤਾਂ ਵਿਚ ਮਿਲੀ ਹੈ। ਘਟਨਾ ਦੀ ਸੂਚਨਾ ਮਿਲਣ ਦੇ ਬਾਅਦ ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਵੀ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੌਰਚਰੀ 'ਚ ਰਖਵਾਇਆ। ਮ੍ਰਿਤਕ ਦੀ ਪਛਾਣ ਗੁਰਨਾਮ ਲਾਲ ਪੁੱਤਰ ਪ੍ਰਕਾਸ਼ ਚੰਦ ਵਾਸੀ ਮੁਹੱਲਾ ਆਦਰਸ਼ ਨਗਰ ਪਿੱਪਲਾਂਵਾਲਾ ਵਜੋਂ ਹੋਈ ਹੈ, ਜਿਸ ਦੀ ਉਮਰ ਕਰੀਬ 52 ਸਾਲ ਦੱਸੀ ਜਾ ਰਹੀ ਹੈ।

ਜਾਣਕਾਰੀ ਦਿੰਦਿਆਂ ਮ੍ਰਿਤਕ ਗੁਰਨਾਮ ਲਾਲ ਗਾਮਾ ਦੇ ਭਰਾ ਜਸਵੰਤ ਰਾਏ ਕਾਲਾ ਨੇ ਦੱਸਿਆ ਕਿ ਉਸ ਦਾ ਭਰਾ ਸਿੰਗੜੀਵਾਲ ਰੇਲਵੇ ਫਾਟਕ ਨੇੜੇ ਚਾਹ-ਰੋਟੀ ਦਾ ਖੋਖਾ ਚਲਾਉਂਦਾ ਸੀ ਅਤੇ ਆਪਣੇ ਸਾਮਾਨ ਦੀ ਰਖਵਾਲੀ ਲਈ ਖੋਖੇ ਵਿਚ ਹੀ ਰਾਤ ਨੂੰ ਰਹਿੰਦਾ ਸੀ। ਉਸ ਨੇ ਦੱਸਿਆ ਕਿ ਅੱਜ ਸਵੇਰੇ ਉਸ ਨੂੰ ਸੂਚਨਾ ਮਿਲੀ ਕਿ ਉਸ ਦੇ ਭਰਾ ਦੀ ਮੌਤ ਹੋ ਗਈ ਹੈ ਅਤੇ ਜਦੋਂ ਉਹ ਮੌਕੇ 'ਤੇ ਪਹੁੰਚੇ ਤਾਂ ਉਸ ਦੀ ਲਾਸ਼ ਬਿਸਤਰ ਹੇਠਾਂ ਪਈ ਸੀ। ਉਸ ਦੀ ਐਕਟਿਵਾ ਅਤੇ ਪਰਸ ਵਿੱਚੋਂ ਪੈਸੇ ਵੀ ਗਾਇਬ ਸਨ। ਇਸ ਘਟਨਾ ਤੋਂ ਬਾਅਦ ਇਲਾਕੇ 'ਚ ਸਨਸਨੀ ਫੈਲ ਗਈ। ਪਰਿਵਾਰ ਵੱਲੋਂ ਕਤਲ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਦੂਜੇ ਪਾਸੇ ਪੁਲਿਸ ਅਧਿਕਾਰੀ ਗੁਰਦੀਪ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਕਤਲ ਬਾਰੇ ਕੁਝ ਕਿਹਾ ਜਾ ਸਕਦਾ ਹੈ।


AAP Leader s Brother s Body Found In Suspicious Circumstances


Popular Posts
Just Now