Rakhi Festival - ਬਾਬਾ ਬਕਾਲਾ ਸਾਹਿਬ ਵਿਖੇ ਲੱਗੀਆਂ ਰੌਣਕਾਂ, ਅਟਾਰੀ ਸਰਹੱਦ 'ਤੇ ਜਵਾਨਾਂ ਨੇ ਵੀ ਮਨਾਇਆ ਰੱਖੜੀ ਦਾ ਤਿਉਹਾਰ
Admin / Punjab
ਸਟੇਟ ਡੈਸਕ : ਰੱਖੜੀ ਦੇ ਪਵਿੱਤਰ ਦਿਹਾੜੇ 'ਤੇ ਦੇਸ਼ਾਂ ਵਿਦੇਸ਼ਾਂ ਤੋਂ ਸੰਗਤਾਂ ਹੋ ਬਾਬਾ ਬਕਾਲਾ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਈਆਂ। ਇਸ ਦੌਰਾਨ ਵੱਖ ਵੱਖ ਸਿਆਸੀ ਪਾਰਟੀਆਂ ਵੱਲੋਂ ਸਟੇਜਾਂ ਲਾਈਆਂ ਗਈਆਂ। ਇਸ ਦੌਰਾਨ ਭਾਈ ਅੰਮ੍ਰਿਤ ਪਾਲ ਸਿੰਘ ਤੇ ਸੰਸਦ ਮੈਂਬਰ ਸਰਬਜੀਤ ਸਿੰਘ ਵੱਲੋਂ ਵੀ ਆਪਣੀ ਵੱਖਰੀ ਸਟੇਜ ਲਗਾਈ ਗਈ। ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਮੁੱਦਾ ਚੁੱਕਿਆ ਗਿਆ। ਰੱਖਣ ਪੁੰਨਿਆਂ ਦੇ ਮੇਲੇ 'ਤੇ ਇਸ ਮੌਕੇ ਭਾਈ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਿਕ ਮੈਂਬਰ ਵਿਸ਼ੇਸ਼ ਤੌਰ 'ਤੇ ਪੁੱਜੇ। ਉੱਥੇ ਹੀ ਸਿੱਖ ਜਥੇਬੰਦੀਆਂ ਅਤੇ ਧਾਰਮਿਕ ਜਥੇਬੰਦੀਆਂ ਨੇ ਵੀ ਸ਼ਿਰਕਤ ਕੀਤੀ। ਰੱਖੜੀ ਦੇ ਪਵਿੱਤਰ ਤਿਉਹਾਰ 'ਤੇ ਸਾਬਕਾ ਮੰਤਰੀ ਲਕਸ਼ਮੀ ਕਾਂਤ ਚਾਵਲਾ ਅੰਮ੍ਰਿਤਸਰ ਅਟਾਰੀ ਸਰਹੱਦ 'ਤੇ ਪਹੁੰਚੇ। ਰੱਖੜੀ ਦੇ ਤਿਉਹਾਰ ਦਾ ਜਵਾਨਾਂ ਵਿਚ ਕਾਫੀ ਉਤਸ਼ਾਹਾ ਦਿਸਿਆ। ਭੈਣਾਂ ਨੇ ਬੀਐੱਸਐੱਫ ਦੇ ਜਵਾਨਾਂ ਨੂੰ ਰੱਖੜੀਆਂ ਬੰਨ੍ਹੀਆਂ।
Celebrations At Baba Bakala Sahib Jawans Also Celebrated Rakhi Festival