Ravneet Bittu- ਭਾਜਪਾ ਨੇ ਰਾਜਸਥਾਨ ਤੋਂ ਰਵਨੀਤ ਬਿੱਟੂ ਨੂੰ ਰਾਜ ਸਭਾ ਉਮੀਦਵਾਰ ਐਲਾਨਿਆ, ਅੱਜ ਭਰਨਗੇ ਨਾਮਜ਼ਦਗੀ ਪੱਤਰ
Admin / Punjab
ਸਟੇਟ ਡੈਸਕ : ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਇਕ ਹੋਰ ਅਹਿਮ ਜ਼ਿੰਮੇਵਾਰੀ ਮਿਲਣ ਜਾ ਰਹੀ ਹੈ। ਰਵਨੀਤ ਬਿੱਟੂ ਰਾਜਸਥਾਨ ਤੋਂ ਰਾਜ ਸਭਾ ਮੈਂਬਰ ਹੋਣਗੇ। ਰਾਜ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 21 ਅਗਸਤ ਹੈ।
ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਰਾਜ ਸਭਾ ਵਿਚ ਭੇਜਣ ਦੀਆਂ ਤਿਆਰੀਆਂ ਵੀ ਤੇਜ਼ ਹੋ ਗਈਆਂ ਹਨ। ਦੱਸਣਯੋਗ ਕਿ ਲੁਧਿਆਣਾ ਤੋਂ ਦੋ ਵਾਰ ਸਾਂਸਦ ਰਹਿ ਚੁੱਕੇ ਰਵਨੀਤ ਬਿੱਟੂ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋ ਗਏ ਸੀ।
ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਪਾਰਟੀ ਨੇ ਉਨ੍ਹਾਂ ਨੂੰ ਲੁਧਿਆਣਾ ਤੋਂ ਟਿਕਟ ਦਿੱਤੀ ਪਰ ਉਹ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਹਾਰ ਗਏ। ਮੋਦੀ 3.0 ਵਿੱਚ ਭਾਜਪਾ ਨੇ ਰਵਨੀਤ ਸਿੰਘ ਬਿੱਟੂ ਨੂੰ ਕੇਂਦਰੀ ਰਾਜ ਮੰਤਰੀ ਬਣਾਇਆ ਹੈ।
BJP Announced Ravneet Bittu As Rajya Sabha Candidate From Rajasthan