ਰਾਊਂਡਗਲਾਸ ਪੰਜਾਬ ਹਾਕੀ ਅਕੈਡਮੀ ਨੇ ਰਿਹਾਇਸ਼ੀ ਅਕੈਡਮੀ ਲਈ ਖੁੱਲ੍ਹੇ ਟਰਾਇਲਾਂ ਦਾ ਐਲਾਨ ਕੀਤਾ ਲੰਡਨ ਵਿੱਚ ਭਾਰਤੀ ਡਾਇਸਪੋਰਾ ਨੇ ਪ੍ਰਧਾਨ ਮੰਤਰੀ ਮੋਦੀ ਦੇ ਸਮਰਥਨ ਵਿੱਚ ਰੈਲੀ ਕੀਤੀ ਕੇਂਦਰੀ ਸਿੱਖ ਮਿਊਜ਼ੀਅਮ ਵਿੱਚ ਭਾਈ ਪਰਵਿੰਦਰ ਸਿੰਘ ਝੋਟਾ ਦਾ ਪੋਰਟਰੇਟ ਲਗਾਇਆ ਜਾਵੇਗਾ ਚੋਰਬਾਗਨ ਸਰਬਜਨੀਨ ਦੁਰਗਾ ਪੰਡਾਲ ਭਗਦੜ: 19 ਦੀ ਮੌਤ ਜਲੰਧਰ ਵਿੱਚ ਪਾਰਸ਼ਦ ਪਤੀ 'ਤੇ ਜਾਤੀਸੂਚਕ ਸ਼ਬਦ ਬੋਲਣ ਦੇ ਦੋਸ਼ ਰਾਜਵਿੰਦਰ ਕੌਰ ਥਿਆਰਾ ਨੇ ਦੀਪਕ ਬਾਲੀ ਨੂੰ ਲੈ ਕੇ ਵਾਇਰਲ ਪੋਸਟ ਨੂੰ ਦੱਸਿਆ ਫਰਜ਼ੀ ਐਕਸਪ੍ਰੈਸਵੇਅ ਤੋਂ 15 ਫੁੱਟ ਹੇਠਾਂ ਡਿੱਗਿਆ ਟੈਂਪੋ ਟ੍ਰੈਵਲਰ, 8 ਦੀ ਮੌਤ 5 ਕਰੋੜ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਅਮਰਦੀਪ ਗਰੇਵਾਲ ਗ੍ਰਿਫ਼ਤਾਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 18-10-2026 05:30 AM ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਵਧਾਈਆਂ

ਆਮ ਆਦਮੀ ਨੂੰ ਇਕ ਹੋਰ ਝਟਕਾ, ਸਰਕਾਰ ਨੇ ਲਾਗੂ ਕੀਤਾ Green Tax, ਪੰਜਾਬ 'ਚ ਵਾਹਨ ਚਲਾਉਣਾ ਹੋਵੇਗਾ ਮਹਿੰਗਾ

ਆਮ ਆਦਮੀ ਨੂੰ ਇਕ ਹੋਰ ਝਟਕਾ, ਸਰਕਾਰ ਨੇ ਲਾਗੂ ਕੀਤਾ Green Tax, ਪੰਜਾਬ


Admin / Punjab

ਸਟੇਟ ਡੈਸਕ : ਪੰਜਾਬ ਸਰਕਾਰ ਨੇ ਰਾਜ ਵਿਚ ਪੈਟਰੋਲ ਅਤੇ ਡੀਜ਼ਲ ਵਾਹਨਾਂ 'ਤੇ ਗ੍ਰੀਨ ਟੈਕਸ ਲਾਗੂ ਕਰ ਦਿੱਤਾ ਹੈ। ਪੰਜਾਬ ਸਰਕਾਰ ਦੇ ਇੱਕ ਹੁਕਮ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਮੋਟਰ ਵਹੀਕਲ ਟੈਕਸੇਸ਼ਨ ਐਕਟ ਦੀ ਧਾਰਾ 3 ਦੁਆਰਾ ਪ੍ਰਾਪਤ ਸ਼ਕਤੀਆਂ ਨਾਲ ਰਾਜ ਵਿੱਚ ਪੈਟਰੋਲ ਅਤੇ ਡੀਜ਼ਲ ਵਾਹਨਾਂ 'ਤੇ ਗ੍ਰੀਨ ਟੈਕਸ ਲਗਾਇਆ ਗਿਆ ਹੈ, ਜਿਸ ਨੂੰ ਪੰਜਾਬ ਦੇ ਰਾਜਪਾਲ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ। ਸਰਕਾਰੀ ਹੁਕਮਾਂ 'ਚ ਕਿਹਾ ਗਿਆ ਹੈ ਕਿ ਜੇਕਰ ਵਾਹਨ ਐੱਲਪੀਜੀ, ਸੀਐੱਨਜੀ, ਬੈਟਰੀ ਜਾਂ ਸੂਰਜੀ ਊਰਜਾ ਨਾਲ ਚੱਲਣ ਵਾਲੇ ਹਨ ਤਾਂ ਉਨ੍ਹਾਂ 'ਤੇ ਗ੍ਰੀਨ ਟੈਕਸ ਨਹੀਂ ਲਗਾਇਆ ਜਾਵੇਗਾ। ਪੰਜਾਬ 'ਚ 1 ਸਤੰਬਰ ਤੋਂ ਵਾਹਨਾਂ 'ਤੇ ਗ੍ਰੀਨ ਟੈਕਸ ਲਾਗੂ ਹੋਵੇਗਾ।


ਗ੍ਰੀਨ ਟੈਕਸ ਕੀ ਹੈ?

ਦੱਸਣਯੋਗ ਹੈ ਕਿ ਇਹ ਪੁਰਾਣੇ ਵਾਹਨਾਂ 'ਤੇ ਲਗਾਇਆ ਗਿਆ ਟੈਕਸ ਹੈ ਯਾਨੀ ਕਿ ਗ੍ਰੀਨ ਟੈਕਸ ਉਨ੍ਹਾਂ ਵਾਹਨਾਂ 'ਤੇ ਲਗਾਇਆ ਜਾਂਦਾ ਹੈ ਜਿਨ੍ਹਾਂ ਨੇ ਆਪਣੀ ਮਿਆਦ ਪੂਰੀ ਕਰ ਲਈ ਹੈ ਕਿਉਂਕਿ ਇਹ ਵਾਹਨ ਆਪਣੇ ਪੁਰਾਣੇ ਇੰਜਣਾਂ ਤੋਂ ਨਿਕਲਣ ਵਾਲੇ ਪ੍ਰਦੂਸ਼ਣ ਕਾਰਨ ਪ੍ਰਦੂਸ਼ਣ ਫੈਲਾਉਂਦੇ ਹਨ।

ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ 'ਚ ਕਿਹਾ ਗਿਆ ਹੈ ਕਿ ਪੈਟਰੋਲ 'ਤੇ ਚੱਲਣ ਵਾਲੇ ਗੈਰ-ਵਪਾਰਕ ਦੋਪਹੀਆ ਵਾਹਨਾਂ 'ਤੇ 500 ਰੁਪਏ ਅਤੇ ਡੀਜ਼ਲ 'ਤੇ ਚੱਲਣ ਵਾਲੇ ਦੋਪਹੀਆ ਵਾਹਨਾਂ 'ਤੇ 1000 ਰੁਪਏ ਸਾਲਾਨਾ ਗ੍ਰੀਨ ਟੈਕਸ ਲਗਾਇਆ ਜਾਵੇਗਾ। ਇਸ ਦੇ ਨਾਲ ਹੀ 1500 ਸੀਸੀ ਇੰਜਣ ਵਾਲੇ ਚਾਰ ਪਹੀਆ ਗੈਰ-ਵਪਾਰਕ ਪੈਟਰੋਲ ਵਾਹਨਾਂ 'ਤੇ 3000 ਰੁਪਏ ਅਤੇ ਡੀਜ਼ਲ ਵਾਹਨਾਂ 'ਤੇ 4000 ਰੁਪਏ ਸਾਲਾਨਾ ਗ੍ਰੀਨ ਟੈਕਸ ਲਗਾਇਆ ਗਿਆ ਹੈ। 1500 ਸੀਸੀ ਤੋਂ ਵੱਧ ਪਾਵਰ ਵਾਲੇ ਪੈਟਰੋਲ ਵਾਹਨਾਂ 'ਤੇ 4000 ਰੁਪਏ ਪ੍ਰਤੀ ਸਾਲ ਅਤੇ ਡੀਜ਼ਲ ਵਾਹਨਾਂ 'ਤੇ 6000 ਰੁਪਏ ਪ੍ਰਤੀ ਸਾਲ ਦਾ ਗ੍ਰੀਨ ਟੈਕਸ ਲਗਾਇਆ ਗਿਆ ਹੈ।

ਹਾਲਾਂਕਿ ਪੰਜਾਬ ਸਰਕਾਰ ਨੇ ਕਮਰਸ਼ੀਅਲ ਵਾਹਨਾਂ 'ਤੇ ਗ੍ਰੀਨ ਟੈਕਸ ਲਗਾਉਣ 'ਚ ਕੁਝ ਰਿਆਇਤਾਂ ਦਿੱਤੀਆਂ ਹਨ। ਅੱਠ ਸਾਲ ਤੋਂ ਪੁਰਾਣੇ ਦੋਪਹੀਆ ਵਾਹਨਾਂ 'ਤੇ 250 ਰੁਪਏ ਪ੍ਰਤੀ ਸਾਲ, ਤਿੰਨ ਪਹੀਆ ਵਾਹਨਾਂ 'ਤੇ 300 ਰੁਪਏ ਅਤੇ ਮੋਟਰ ਕੈਬ 'ਤੇ 500 ਰੁਪਏ ਪ੍ਰਤੀ ਸਾਲ ਦੀ ਦਰ ਨਾਲ ਗ੍ਰੀਨ ਟੈਕਸ ਲਗਾਇਆ ਜਾਵੇਗਾ। ਹਲਕੇ ਮਾਲ ਅਤੇ ਯਾਤਰੀ ਵਾਹਨਾਂ 'ਤੇ 1500 ਰੁਪਏ ਪ੍ਰਤੀ ਸਾਲ, ਮੱਧਮ ਮਾਲ ਅਤੇ ਯਾਤਰੀ ਵਾਹਨਾਂ 'ਤੇ 2,000 ਰੁਪਏ ਅਤੇ ਭਾਰੀ ਮਾਲ ਅਤੇ ਯਾਤਰੀ ਵਾਹਨਾਂ 'ਤੇ 2,500 ਰੁਪਏ ਪ੍ਰਤੀ ਸਾਲ ਗ੍ਰੀਨ ਟੈਕਸ ਲਗਾਇਆ ਜਾਵੇਗਾ।


Another Blow To The Common Man The Government Implemented Green Tax


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now