ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

Corruption - ਬਿਜਲੀ ਮੰਤਰੀ ਨੇ ਚੱਲ ਰਹੀ ਬੈਠਕ 'ਚ ਪੈਸੇ ਮੰਗਣ ਵਾਲੇ ਜੇਈ ਨੂੰ ਕੀਤਾ suspended, 13 ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ

Corruption - ਬਿਜਲੀ ਮੰਤਰੀ ਨੇ ਚੱਲ ਰਹੀ ਬੈਠਕ 'ਚ ਪੈਸੇ ਮੰਗਣ ਵਾਲੇ ਜ


Admin / Punjab

ਸਟੇਟ ਡੈਸਕ : ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਨੇ ਮੋਗਾ ਵਿਖੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਦੀ ਪ੍ਰਗਤੀ ਸਬੰਧੀ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਇਸ ਦੌਰਾਨ ਮੰਤਰੀ ਨੇ ਪੀਐਸਪੀਸੀਐਲ ਦੇ ਜੇਈ (ਸਬ ਡਵੀਜ਼ਨ ਬਿਲਾਸਪੁਰ) ਨੂੰ suspended ਕਰ ਦਿੱਤਾ, ਜਿਸ ਨੇ ਕੰਮ ਦੇ ਬਦਲੇ ਕਥਿਤ ਤੌਰ ’ਤੇ ਪੈਸੇ ਮੰਗੇ ਸਨ।

ਇਸ ਤੋਂ ਇਲਾਵਾ ਪੀਐਸਪੀਸੀਐਲ ਨਾਲ ਕੰਮ ਕਰਨ ਵਾਲੀ ਇਕ ਕੰਪਨੀ ਦੇ ਕਰਮਚਾਰੀ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਮੌਕੇ 'ਤੇ ਹੀ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ। ਵਿਭਾਗ ਦੇ 13 ਅਧਿਕਾਰੀਆਂ ਨੂੰ ਤੁਰੰਤ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। 


30,000 ਰੁਪਏ ਦੀ ਰਿਸ਼ਵਤ ਦੀ ਕੀਤੀ ਸੀ ਮੰਗ 


ਮੰਤਰੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਪਿੰਡ ਬਿਲਾਸਪੁਰ ਦੇ ਵਸਨੀਕ ਨੇ ਦੋਸ਼ ਲਾਇਆ ਕਿ ਮੁਲਜ਼ਮ ਜੇਈ ਨੇ ਬਿਜਲੀ ਦਾ ਖੰਭਾ ਲਗਾਉਣ ਲਈ ਇੱਕ ਨਿੱਜੀ ਕੰਪਨੀ ਦੇ ਮੁਲਾਜ਼ਮ ਰਾਹੀਂ 30,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ। ਇਸ ਦਾ ਗੰਭੀਰ ਨੋਟਿਸ ਲੈਂਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਜੇਈ ਨੂੰ ਮੌਕੇ 'ਤੇ ਹੀ ਮੁਅੱਤਲ ਕਰਨ ਅਤੇ ਪ੍ਰਾਈਵੇਟ ਕੰਪਨੀ ਦੇ ਮੁਲਾਜ਼ਮ ਨੂੰ ਨੌਕਰੀ ਤੋਂ ਬਰਖਾਸਤ ਕਰਨ ਦੇ ਹੁਕਮ ਦਿੱਤੇ ਹਨ।

Power Minister Sacked JE Who Demanded Money In Ongoing Meeting Issued Show Cause Notice To 13 Officials


Popular Posts
Just Now