ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

Attack on NRI in Amritsar - ਹੱਥ ਜੋੜਦੇ ਰਹੇ ਮਾਸੂਮ ਪਰ ਬਦਮਾਸ਼ਾਂ ਨੂੰ ਆਇਆ ਤਰਸ, ਮਾਂ ਤੇ ਬੱਚਿਆਂ ਸਾਹਮਣੇ NRI 'ਤੇ ਚਲਾਈਆਂ ਗੋਲੀਆਂ

Attack-On-NRI-In-Amritsar-Shot-A


Admin / Punjab

ਸਟੇਟ ਡੈਸਕ : ਅੰਮ੍ਰਿਤਸਰ ਦੇ ਪਿੰਡ ਦਬੁਰਜੀ ਵਿਚ ਇਕ NRI 'ਤੇ ਜਾਨਲੇਵਾ ਹਮਲਾ ਹੋਣ ਦੀ ਖਬਰ ਮਿਲੀ ਹੈ। ਸ਼ਨੀਵਾਰ ਸਵੇਰੇ 7 ਵਜੇ ਦੋ ਦੋਸ਼ੀਆਂ ਨੇ ਘਰ 'ਚ ਦਾਖਲ ਹੋ ਕੇ ਪ੍ਰਵਾਸੀ ਭਾਰਤੀ ਸੁਖਚੈਨ ਸਿੰਘ 'ਤੇ ਉਸ ਦੀ ਬਜ਼ੁਰਗ ਮਾਂ ਅਤੇ ਬੱਚਿਆਂ ਦੇ ਸਾਹਮਣੇ ਗੋਲੀਆਂ ਚਲਾ ਦਿੱਤੀਆਂ। ਸੁਖਚੈਨ ਨੂੰ ਦੋ ਗੋਲੀਆਂ ਲੱਗੀਆਂ ਹਨ ਅਤੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਇਸ ਦੌਰਾਨ ਮਾਸੂਮ ਬੱਚੇ ਹਮਲਾਵਰਾਂ ਦੇ ਸਾਹਮਣੇ ਹੱਥ ਜੋੜਦੇ ਰਹੇ। ਸਾਰੀ ਘਟਨਾ ਸੀਸੀਟੀਵੀ ਵਿਚ ਕੈਦ ਹੋ ਗਈ ਹੈ। ਜ਼ਖ਼ਮੀ ਐਨਆਰਆਈ ਇੱਕ ਮਹੀਨਾ ਪਹਿਲਾਂ ਹੀ ਅਮਰੀਕਾ ਤੋਂ ਵਾਪਸ ਆਇਆ ਸੀ।


ਮੁਲਜ਼ਮ ਕਾਰ ਦੇ ਦਸਤਾਵੇਜ਼ ਮੰਗ ਰਹੇ ਸੀ ਮੁਲਜ਼ਮ


ਜਾਣਕਾਰੀ ਅਨੁਸਾਰ ਐਨਆਰਆਈ ਸੁਖਚੈਨ ਸਿੰਘ ਸ਼ਨੀਵਾਰ ਸਵੇਰੇ ਆਪਣੇ ਘਰ ਸੀ। ਦੋਸ਼ੀ ਬਾਈਕ 'ਤੇ ਆਏ ਸੀ। ਉਨ੍ਹਾਂ ਨੇ ਸੁਖਚੈਨ ਸਿੰਘ ਨੂੰ ਕਾਰ ਦੇ ਦਸਤਾਵੇਜ਼ ਦਿਖਾਉਣ ਲਈ ਕਿਹਾ, ਜਿਸ ’ਤੇ ਉਸ ਨੇ ਇਤਰਾਜ਼ ਕੀਤਾ। ਇਸ ਤੋਂ ਬਾਅਦ ਦੋਸ਼ੀਆਂ ਨੇ ਪਿਸਤੌਲ ਕੱਢ ਕੇ ਉਸ 'ਤੇ ਗੋਲੀ ਚਲਾ ਦਿੱਤੀ।


ਪਰਿਵਾਰਕ ਮੈਂਬਰਾਂ ਨੇ ਜ਼ਖਮੀ ਸੁਖਚੈਨ ਸਿੰਘ ਨੂੰ ਹਸਪਤਾਲ ਪਹੁੰਚਾਇਆ ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਏਡੀਸੀਪੀ ਹਰਪਾਲ ਸਿੰਘ ਮੌਕੇ 'ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ। ਘਰ ਦੇ ਬਾਹਰ ਲੱਗੇ ਸੀਸੀਟੀਵੀ ਵਿਚ ਮੁਲਜ਼ਮਾਂ ਦੇ ਚਿਹਰੇ ਸਾਫ਼ ਦਿਖਾਈ ਦੇ ਰਹੇ ਹਨ।


ਪਹਿਲੀ ਪਤਨੀ ਨੇ ਕੀਤੀ ਸੀ ਖੁਦਕੁਸ਼ੀ 


ਏਡੀਸੀਪੀ ਹਰਪਾਲ ਸਿੰਘ ਨੇ ਦੱਸਿਆ ਕਿ ਸੁਖਚੈਨ ਸਿੰਘ ਦੀ ਪਤਨੀ ਨੇ ਖੁਦਕੁਸ਼ੀ ਕਰ ਲਈ ਸੀ। ਇਸ ਗੱਲ ਨੂੰ ਲੈ ਕੇ ਉਸ ਦਾ ਆਪਣੇ ਸਹੁਰਿਆਂ ਨਾਲ ਝਗੜਾ ਚੱਲ ਰਿਹਾ ਹੈ। ਕਰੀਬ ਪੰਜ ਮਹੀਨੇ ਪਹਿਲਾਂ ਸੁਖਚੈਨ ਸਿੰਘ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਮਿਲੀਆਂ ਸਨ।

Attack On NRI In Amritsar Shot At NRI In Front Of Mother And Children


Popular Posts
Just Now