ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

Panchayati Elections - ਸਰਕਾਰ ਦਾ ਅਹਿਮ ਫ਼ੈਸਲਾ, ਪੰਜਾਬ 'ਚ ਪਾਰਟੀਆਂ ਦੇ ਚੋਣ ਨਿਸ਼ਾਨ 'ਤੇ ਨਹੀਂ ਹੋਣਗੀਆਂ ਪੰਚਾਇਤੀ ਚੋਣਾਂ

-Panchayat-Elections-Will-Not-Be


Admin / Punjab

ਲਾਈਵ ਪੰਜਾਬੀ ਟੀਵੀ ਬਿਊਰੋ : ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਕੈਬਨਿਟ ਨੇ ਵੀਰਵਾਰ ਨੂੰ ਪੰਜਾਬ Panchayat ਚੋਣ ਨਿਯਮ, 1994 ਦੇ ਨਿਯਮ 12 ਵਿਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨਾਲ ਹੁਣ ਉਮੀਦਵਾਰ ਸਿਆਸੀ ਪਾਰਟੀਆਂ ਦੇ ਚੋਣ ਨਿਸ਼ਾਨ 'ਤੇ ਪੰਚਾਇਤੀ ਰਾਜ ਸੰਸਥਾਵਾਂ ਦੀਆਂ ਚੋਣਾਂ ਨਹੀਂ ਲੜ ਸਕਣਗੇ। 



ਅਮਨ-ਕਾਨੂੰਨ ਦੀ ਸਮੱਸਿਆ ਹੁੰਦੀ ਹੈ ਪੈਦਾ 


ਮੰਤਰੀ ਮੰਡਲ ਦੀ ਮੀਟਿੰਗ ਵਿਚ ਲਏ ਗਏ ਫੈਸਲੇ ਬਾਰੇ ਬੁਲਾਰੇ ਨੇ ਕਿਹਾ ਕਿ ਪਾਰਟੀਆਂ ਦੇ ਚੋਣ ਨਿਸ਼ਾਨ ’ਤੇ ਚੋਣਾਂ ਲੜਨ ਨਾਲ ਅਣਸੁਖਾਵੀਂ ਘਟਨਾਵਾਂ ਵਾਪਰਦੀਆਂ ਹਨ। ਇਸ ਨਾਲ ਪੰਚਾਇਤਾਂ ਵਿਚ ਸਿਆਸੀ ਧੜੇਬੰਦੀ ਵਧਦੀ ਹੈ, ਜਿਸ ਕਾਰਨ ਫੰਡ ਅਤੇ ਗਰਾਂਟਾਂ ਅਣਵਰਤੀਆਂ ਰਹਿੰਦੀਆਂ ਹਨ। ਸਿਆਸੀ ਧੜੇਬੰਦੀ ਪੰਚਾਇਤਾਂ ਵਿਚ ਝਗੜਿਆਂ ਨੂੰ ਜਨਮ ਦਿੰਦੀ ਹੈ, ਜਿਸ ਕਾਰਨ ਕੋਰਮ ਅਧੂਰਾ ਰਹਿ ਜਾਂਦਾ ਹੈ। ਪੰਚਾਇਤ ਮੈਂਬਰਾਂ ਦੇ ਸਿਆਸੀ ਧਰੁਵੀਕਰਨ ਕਾਰਨ ਪਿੰਡਾਂ ਵਿਚ ਚੋਣਾਂ ਦੌਰਾਨ ਵੱਖ-ਵੱਖ ਸਿਆਸੀ ਧੜਿਆਂ ਦਰਮਿਆਨ ਹਿੰਸਕ ਝੜਪਾਂ ਵੀ ਹੁੰਦੀਆਂ ਰਹਿੰਦੀਆਂ ਹਨ, ਜਿਸ ਕਾਰਨ ਅਮਨ-ਕਾਨੂੰਨ ਦੀ ਸਮੱਸਿਆ ਪੈਦਾ ਹੁੰਦੀ ਹੈ।


ਇਸ ਦੌਰਾਨ, ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਅਤੇ ਪ੍ਰਸ਼ਾਸਨਿਕ ਕੁਸ਼ਲਤਾ ਵਧਾਉਣ ਦੇ ਉਦੇਸ਼ ਨਾਲ ਪੰਜਾਬ ਮੰਤਰੀ ਮੰਡਲ ਨੇ ਅੱਜ ਪੰਜਾਬ ਸਿਵਲ ਸੇਵਾਵਾਂ (ਕਾਰਜਕਾਰੀ ਸ਼ਾਖਾ) ਕੇਡਰ ਦੀ ਮੌਜੂਦਾ 310 ਅਸਾਮੀਆਂ ਤੋਂ ਵਧਾ ਕੇ 369 ਕਰਨ ਲਈ ਸਹਿਮਤੀ ਦੇ ਦਿੱਤੀ ਹੈ। ਇਹ ਫੈਸਲਾ ਨਵੇਂ ਜ਼ਿਲ੍ਹਿਆਂ ਅਤੇ ਨਵੀਆਂ ਸਬ-ਡਵੀਜ਼ਨਾਂ ਦੇ ਗਠਨ ਅਤੇ ਪ੍ਰਸ਼ਾਸਨਿਕ ਲੋੜਾਂ ਨੂੰ ਧਿਆਨ ਵਿਚ ਰੱਖਦਿਆਂ ਲਿਆ ਗਿਆ ਹੈ। 


ਵਰਨਣਯੋਗ ਹੈ ਕਿ ਇਹ ਸਮੀਖਿਆ ਅੱਠ ਸਾਲਾਂ ਬਾਅਦ ਕੀਤੀ ਗਈ ਹੈ ਅਤੇ ਇਸ ਦੇ ਨਾਲ ਹੀ ਪੰਜਾਬ ਸਿਵਲ ਸਕੱਤਰੇਤ ਵਿਚ ਸੰਯੁਕਤ ਸਕੱਤਰ, ਮੁੱਖ ਮੰਤਰੀ ਦੇ ਫੀਲਡ ਅਫਸਰ (ਪਹਿਲਾਂ ਏਸੀ ਸ਼ਿਕਾਇਤਾਂ), ਉਪ ਮੰਡਲ ਮੈਜਿਸਟਰੇਟ, ਈ.ਐਮ.-ਕਮ-ਪ੍ਰੋਟੋਕਾਲ ਅਫਸਰ, ਏਡੀਸੀ ਇਹ ਖੇਤਰ ਵਿਚ (ਯੂਡੀ), ਡਾਇਰੈਕਟਰਾਂ, ਮਿਸ਼ਨ ਡਾਇਰੈਕਟਰਾਂ ਅਤੇ ਹੋਰ ਅਸਾਮੀਆਂ ਦੀ ਗਿਣਤੀ ਵਧਾਉਣ ਦਾ ਰਾਹ ਪੱਧਰਾ ਕਰੇਗਾ।

Panchayat Elections Will Not Be Held On Party Symbols In Punjab


Popular Posts
Just Now