ਰਾਊਂਡਗਲਾਸ ਪੰਜਾਬ ਹਾਕੀ ਅਕੈਡਮੀ ਨੇ ਰਿਹਾਇਸ਼ੀ ਅਕੈਡਮੀ ਲਈ ਖੁੱਲ੍ਹੇ ਟਰਾਇਲਾਂ ਦਾ ਐਲਾਨ ਕੀਤਾ ਲੰਡਨ ਵਿੱਚ ਭਾਰਤੀ ਡਾਇਸਪੋਰਾ ਨੇ ਪ੍ਰਧਾਨ ਮੰਤਰੀ ਮੋਦੀ ਦੇ ਸਮਰਥਨ ਵਿੱਚ ਰੈਲੀ ਕੀਤੀ ਕੇਂਦਰੀ ਸਿੱਖ ਮਿਊਜ਼ੀਅਮ ਵਿੱਚ ਭਾਈ ਪਰਵਿੰਦਰ ਸਿੰਘ ਝੋਟਾ ਦਾ ਪੋਰਟਰੇਟ ਲਗਾਇਆ ਜਾਵੇਗਾ ਚੋਰਬਾਗਨ ਸਰਬਜਨੀਨ ਦੁਰਗਾ ਪੰਡਾਲ ਭਗਦੜ: 19 ਦੀ ਮੌਤ ਜਲੰਧਰ ਵਿੱਚ ਪਾਰਸ਼ਦ ਪਤੀ 'ਤੇ ਜਾਤੀਸੂਚਕ ਸ਼ਬਦ ਬੋਲਣ ਦੇ ਦੋਸ਼ ਰਾਜਵਿੰਦਰ ਕੌਰ ਥਿਆਰਾ ਨੇ ਦੀਪਕ ਬਾਲੀ ਨੂੰ ਲੈ ਕੇ ਵਾਇਰਲ ਪੋਸਟ ਨੂੰ ਦੱਸਿਆ ਫਰਜ਼ੀ ਐਕਸਪ੍ਰੈਸਵੇਅ ਤੋਂ 15 ਫੁੱਟ ਹੇਠਾਂ ਡਿੱਗਿਆ ਟੈਂਪੋ ਟ੍ਰੈਵਲਰ, 8 ਦੀ ਮੌਤ 5 ਕਰੋੜ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਅਮਰਦੀਪ ਗਰੇਵਾਲ ਗ੍ਰਿਫ਼ਤਾਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 18-10-2026 05:30 AM ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਵਧਾਈਆਂ

Transfers - ਨਾਭਾ ਜੇਲ੍ਹ ਸਮੇਤ ਪੰਜਾਬ ਦੀਆਂ 33 ਜੇਲ੍ਹਾਂ ਦੇ ਸੁਪਰਡੈਂਟਾਂ ਦਾ ਤਬਾਦਲਾ

Transfers - ਨਾਭਾ ਜੇਲ੍ਹ ਸਮੇਤ ਪੰਜਾਬ ਦੀਆਂ 33 ਜੇਲ੍ਹਾਂ ਦੇ ਸੁਪਰਡੈਂ


Admin / Punjab

ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ ਸਰਕਾਰ ਦੇ ਜੇਲ੍ਹ ਵਿਭਾਗ ਨੇ ਸੂਬੇ ਭਰ ਵਿਚ ਜੇਲ੍ਹਾਂ ਦੇ ਸੁਪਰਡੈਂਟ, ਡਿਪਟੀ ਸੁਪਰਡੈਂਟ ਅਤੇ ਵਧੀਕ ਸੁਪਰਡੈਂਟ ਦੇ ਪੱਧਰ 'ਤੇ ਅਧਿਕਾਰੀਆਂ ਦੇ ਵੱਡੇ ਪੱਧਰ 'ਤੇ ਤਬਾਦਲੇ ਕੀਤੇ ਹਨ। ਜੇਲ੍ਹ ਵਿਭਾਗ ਦੇ ਵਧੀਕ ਮੁੱਖ ਸਕੱਤਰ ਆਲੋਕ ਸ਼ੇਖਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਸਮੇਤ 33 ਜੇਲ੍ਹਾਂ ਦੇ ਸੁਪਰਡੈਂਟ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।


ਕੇਂਦਰੀ ਜੇਲ੍ਹ ਫ਼ਰੀਦਕੋਟ ਦੇ ਸੁਪਰਡੈਂਟ ਰਾਜੀਵ ਅਰੋੜਾ ਨੂੰ ਏਆਈਜੀ ਜੇਲ੍ਹ ਪੰਜਾਬ ਦਾ ਚਾਰਜ ਦਿੱਤਾ ਗਿਆ ਹੈ।


ਨਵੇਂ ਜ਼ਿਲ੍ਹਾ ਜੇਲ੍ਹ ਨਾਭਾ ਦੇ ਸੁਪਰਡੈਂਟ ਰਮਨਦੀਪ ਸਿੰਘ ਭੰਗੂ ਨੂੰ ਵਧੀਕ ਸੁਪਰਡੈਂਟ ਕੇਂਦਰੀ ਜੇਲ੍ਹ ਬਠਿੰਡਾ ਦਾ ਚਾਰਜ ਦਿੱਤਾ ਗਿਆ ਹੈ। ਇਸੇ ਤਰ੍ਹਾਂ ਪਟਿਆਲਾ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਮਨਜੀਤ ਸਿੰਘ ਸਿੱਧੂ ਨੂੰ ਕੇਂਦਰੀ ਜੇਲ੍ਹ ਬਠਿੰਡਾ ਦੇ ਸੁਪਰਡੈਂਟ ਦਾ ਚਾਰਜ, ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਜੇਲ੍ਹ ਦੇ ਸੁਪਰਡੈਂਟ ਵਰੁਣ ਸ਼ਰਮਾ ਨੂੰ ਕੇਂਦਰੀ ਜੇਲ੍ਹ ਪਟਿਆਲਾ ਦੇ ਸੁਪਰਡੈਂਟ ਦਾ ਚਾਰਜ ਦਿੱਤਾ ਗਿਆ ਹੈ।

ਜੇਲ੍ਹ ਦੇ ਮੁੱਖ ਦਫ਼ਤਰ ਦੇ ਕੰਟਰੋਲ ਰੂਮ ਦੇ ਡੀਐਸਪੀ ਇਕਬਾਲ ਸਿੰਘ ਧਾਲੀਵਾਲ ਨੂੰ ਫ਼ਰੀਦਕੋਟ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਦਾ ਚਾਰਜ, ਕੇਂਦਰੀ ਜੇਲ੍ਹ ਅੰਮ੍ਰਿਤਸਰ ਦੇ ਵਧੀਕ ਸੁਪਰਡੈਂਟ ਹੇਮੰਤ ਸ਼ਰਮਾ ਨੂੰ ਸੁਪਰਡੈਂਟ ਦਾ ਚਾਰਜ ਦਿੱਤਾ ਗਿਆ ਹੈ। 


ਜੇਲ੍ਹ ਜ਼ਿਲ੍ਹਾ ਜੇਲ੍ਹ ਸੰਗਰੂਰ ਦੇ ਸੁਪਰਡੈਂਟ ਲਲਿਤ ਕੋਹਲੀ ਨੂੰ ਜ਼ਿਲ੍ਹਾ ਜੇਲ੍ਹ ਰੂਪਨਗਰ ਦੇ ਸੁਪਰਡੈਂਟ ਦਾ ਚਾਰਜ, ਕੇਂਦਰੀ ਜੇਲ੍ਹ ਗੁਰਦਾਸਪੁਰ ਦੇ ਸੁਪਰਡੈਂਟ ਨਵਿੰਦਰ ਸਿੰਘ ਨੂੰ ਜ਼ਿਲ੍ਹਾ ਜੇਲ੍ਹ ਸੰਗਰੂਰ ਦੇ ਸੁਪਰਡੈਂਟ ਦਾ ਚਾਰਜ, ਕੇਂਦਰੀ ਜੇਲ੍ਹ ਗੋਇੰਦਵਾਲ ਦੇ ਵਧੀਕ ਸੁਪਰਡੈਂਟ ਰਾਹੁਲ ਰਾਜਾ ਨੂੰ ਕੇਂਦਰੀ ਜੇਲ੍ਹ ਗੁਰਦਾਸਪੁਰ ਦੇ ਸੁਪਰਡੈਂਟ ਦਾ ਕਾਰਜ ਸੌਂਪਿਆ ਗਿਆ ਹੈ।



ਜ਼ਿਲ੍ਹਾ ਜੇਲ੍ਹ ਬਰਨਾਲਾ ਦੇ ਸੁਪਰਡੈਂਟ ਕੁਲਵਿੰਦਰ ਸਿੰਘ ਨੂੰ ਕੇਂਦਰੀ ਜੇਲ੍ਹ ਗੋਇੰਦਵਾਲ ਦੇ ਸੁਪਰਡੈਂਟ ਦਾ ਚਾਰਜ, ਕੇਂਦਰੀ ਜੇਲ੍ਹ ਕਪੂਰਥਲਾ ਦੇ ਡਿਪਟੀ ਸੁਪਰਡੈਂਟ ਆਫ਼ ਸੁਰੱਖਿਆ ਨਵਦੀਪ ਸਿੰਘ ਨੂੰ ਜ਼ਿਲ੍ਹਾ ਜੈ ਸ੍ਰੀ ਮੁਕਤਸਰ ਸਾਹਿਬ ਦੇ ਸੁਪਰਡੈਂਟ ਦਾ ਚਾਰਜ ਦਿੱਤਾ ਗਿਆ ਹੈ। ਕੇਂਦਰੀ ਜੇਲ੍ਹ ਕਪੂਰਥਲਾ ਦੇ ਸੁਪਰਡੈਂਟ ਕੁਲਵੰਤ ਸਿੰਘ ਨੂੰ ਨਾਭਾ ਜੇਲ੍ਹ ਸੁਰੱਖਿਆ ਦੇ ਸੁਪਰਡੈਂਟ ਅਤੇ ਪੰਜਾਬ ਜੇਲ੍ਹ ਟਰੇਨਿੰਗ ਸਕੂਲ, ਪਟਿਆਲਾ ਦੇ ਪ੍ਰਿੰਸੀਪਲ ਦਾ ਚਾਰਜ ਦਿੱਤਾ ਗਿਆ ਹੈ।


ਕੇਂਦਰੀ ਜੇਲ੍ਹ ਬਠਿੰਡਾ ਦੇ ਵਧੀਕ ਸੁਪਰਡੈਂਟ ਇੰਦਰਜੀਤ ਸਿੰਘ ਕਾਹਲੋ ਨੂੰ ਨਵੀਂ ਜੇਲ੍ਹ ਨਾਭਾ ਦੇ ਸੁਪਰਡੈਂਟ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।


ਇਸੇ ਤਰ੍ਹਾਂ ਗੁਰਚਰਨ ਸਿੰਘ ਧਾਲੀਵਾਲ ਨੂੰ ਜ਼ਿਲ੍ਹਾ ਜੇਲ੍ਹ ਬਰਨਾਲਾ ਦਾ ਸੁਪਰਡੈਂਟ, ਸ਼ਿਆਮਲ ਜੋਤੀ ਨੂੰ ਕੇਂਦਰੀ ਜੇਲ੍ਹ ਕਪੂਰਥਲਾ ਦਾ ਸੁਪਰਡੈਂਟ, ਵਿਜੇ ਕੁਮਾਰ ਨੂੰ ਕੇਂਦਰੀ ਜੇਲ੍ਹ ਕਪੂਰਥਲਾ ਦਾ ਵਧੀਕ ਸੁਪਰਡੈਂਟ, ਜਸਪਾਲ ਸਿੰਘ ਨੂੰ ਮਹਿਲਾ ਜੇਲ੍ਹ ਲੁਧਿਆਣਾ ਦਾ ਸੁਪਰਡੈਂਟ, ਜਤਿੰਦਰ ਪਾਲ ਸਿੰਘ ਨੂੰ ਕੇਂਦਰੀ ਜੇਲ੍ਹ ਦਾ ਸੁਪਰਡੈਂਟ ਨਿਯੁਕਤ ਕੀਤਾ ਗਿਆ ਹੈ | ਜੇਲ੍ਹ ਗੋਇੰਦਵਾਲ ਦੇ ਵਧੀਕ ਸੁਪਰਡੈਂਟ ਦਾ ਚਾਰਜ ਦਿੱਤਾ ਗਿਆ ਹੈ।

Transfer Of Superintendents Of 33 Jails In Punjab Including Nabha Jail


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now