ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

Sidhu Moosewala Murder Case- ਕੋਰਟ 'ਚ ਪੇਸ਼ ਹੋਏ ਗਵਾਹ ਨੇ ਮੂਸੇਵਾਲਾ ਕਤਲ ਕੇਸ ਦੇ ਮੁਲਜ਼ਮਾਂ ਦੀ ਕੀਤੀ ਪਛਾਣ, ਅਗਲੀ ਸੁਣਵਾਈ 13 ਨੂੰ

Sidhu Moosewala Murder Case- ਕੋਰਟ 'ਚ ਪੇਸ਼ ਹੋਏ ਗਵਾਹ ਨੇ ਮੂਸੇਵਾਲ


Admin / Punjab

ਲਾਈਵ ਪੰਜਾਬੀ ਟੀਵੀ ਬਿਊਰੋ : ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਨਾਮਜ਼ਦ ਮੁਲਜ਼ਮ ਮਾਨਸਾ ਦੀ ਮਾਣਯੋਗ ਅਦਾਲਤ ਵਿਚ ਪੇਸ਼ ਹੋਏ। ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਸ਼ੁੱਕਰਵਾਰ ਨੂੰ 4 ਸ਼ੂਟਰਾਂ ਅਤੇ ਹੋਰ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਨ੍ਹਾਂ ਨੂੰ ਗਵਾਹਾਂ ਨੇ ਪਛਾਣ ਲਿਆ। ਇਸ ਦੇ ਲਈ ਅਦਾਲਤ ਨੇ ਮੁਲਜ਼ਮਾਂ ਦੀ ਅਗਲੀ ਪੇਸ਼ੀ 13 ਸਤੰਬਰ ਲਈ ਤੈਅ ਕੀਤੀ ਹੈ।


29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਚ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਦੌਰਾਨ ਉਕਤ ਨੌਜਵਾਨ ਮੂਸੇਵਾਲਾ ਦੇ ਨਾਲ ਥਾਰ ਵਿਚ ਵੀ ਸਵਾਰ ਸੀ ਅਤੇ ਉਸ ਨੂੰ ਵੀ ਗੋਲੀ ਮਾਰ ਦਿੱਤੀ ਗਈ। ਇਨ੍ਹਾਂ ਨੌਜਵਾਨਾਂ ਨੇ ਅਦਾਲਤ ਵਿਚ 6 ਸ਼ੂਟਰਾਂ ਦੀ ਪਛਾਣ ਕੀਤੀ ਹੈ। ਇਸ ਮਾਮਲੇ ਵਿੱਚ ਲਾਰੈਂਸ ਬਿਸ਼ਨੋਈ ਸਮੇਤ ਕਰੀਬ 27 ਮੁਲਜ਼ਮ ਸ਼ਾਮਲ ਸਨ।


ਸ਼ੁੱਕਰਵਾਰ ਨੂੰ ਸ਼ੂਟਰ ਕੁਲਦੀਪ, ਦੀਪਕ ਮੁੰਡੀ, ਅੰਕਿਤ ਸੇਰਸਾ, ਪ੍ਰਿਅਵਰਤ ਫੌਜੀ ਤੋਂ ਇਲਾਵਾ ਤਿੰਨ ਹੋਰ ਵਿਅਕਤੀਆਂ ਮਨਪ੍ਰੀਤ ਮਾਨੀ ਰਾਏ, ਸੰਦੀਪ ਕੇਕੜਾ, ਕੇਸ਼ਵ ਕੁਮਾਰ ਨੂੰ ਮਾਨਸਾ ਅਦਾਲਤ ਵਿਚ ਪੇਸ਼ ਕੀਤਾ ਗਿਆ ਅਤੇ ਗਵਾਹਾਂ ਨੇ ਉਨ੍ਹਾਂ ਦੀ ਪਛਾਣ ਕੀਤੀ। ਅਦਾਲਤ ਨੇ ਇਸ ਘਟਨਾ ਦੌਰਾਨ ਵਰਤੀ ਗਈ ਪਿਸਤੌਲ, ਵਾਹਨ ਆਦਿ ਨੂੰ ਅਗਲੀ ਸੁਣਵਾਈ 'ਤੇ ਪੇਸ਼ ਕਰਨ ਦੇ ਹੁਕਮ ਵੀ ਦਿੱਤੇ ਹਨ। ਮੁਲਜ਼ਮਾਂ ਦੀ ਅਗਲੀ ਪੇਸ਼ੀ 13 ਸਤੰਬਰ ਨੂੰ ਹੋਵੇਗੀ।

The Witness Who Appeared In The Court Identified The Accused In The Moosewala Murder Case


Popular Posts
Just Now