ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

ਹਰਿਦੁਆਰ ਤੋਂ ਜੰਮੂ ਜਾ ਰਹੀ Bus ਨਾਲ ਵਾਪਰਿਆ ਹਾਦਸਾ, ਟਰਾਲੇ ਨੇ ਮਾਰੀ ਟੱਕਰ, ਇਕ ਹਲਾਕ, 35 ਜ਼ਖ਼ਮੀ

ਹਰਿਦੁਆਰ ਤੋਂ ਜੰਮੂ ਜਾ ਰਹੀ Bus ਨਾਲ ਵਾਪਰਿਆ ਹਾਦਸਾ, ਟਰਾਲੇ ਨੇ ਮਾਰੀ


Admin / Punjab

ਲਾਈਵ ਪੰਜਾਬੀ ਟੀਵੀ ਬਿਊਰੋ : ਲੁਧਿਆਣਾ ਦੇ ਜਲੰਧਰ ਬਾਈਪਾਸ ਨੇੜੇ ਹਰਿਦੁਆਰ ਤੋਂ Jammu ਜਾ ਰਹੀ Bus ਨੂੰ ਟਰਾਲੀ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ 35 ਲੋਕ ਜ਼ਖਮੀ ਹੋ ਗਏ। ਮੰਗਲਵਾਰ ਸਵੇਰੇ ਕਰੀਬ 3 ਵਜੇ ਜਲੰਧਰ ਬਾਈਪਾਸ ਨੇੜੇ ਬੱਸ ਪੰਕਚਰ ਹੋ ਗਈ। ਡਰਾਈਵਰ ਬੱਸ ਦਾ ਟਾਇਰ ਬਦਲ ਰਿਹਾ ਸੀ। ਇਸ ਦੌਰਾਨ ਪਿੱਛੇ ਤੋਂ ਆ ਰਹੀ ਟਰਾਲੀ ਨੇ ਬੱਸ ਨੂੰ ਸਿੱਧੀ ਟੱਕਰ ਮਾਰ ਦਿੱਤੀ।


ਹਾਦਸੇ ਦੀ ਸੂਚਨਾ ਮਿਲਦੇ ਹੀ ਥਾਣਾ ਸਲੇਮ ਟਾਬਰੀ ਦੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਐਂਬੂਲੈਂਸ ਦੀ ਮਦਦ ਨਾਲ ਸਾਰੇ ਜ਼ਖਮੀਆਂ ਨੂੰ ਸਿਵਲ ਹਸਪਤਾਲ ਪਹੁੰਚਾਇਆ। ਉਥੋਂ 10 ਜਣਿਆਂ ਨੂੰ ਚੰਡੀਗੜ੍ਹ ਸੈਕਟਰ 32 ਹਸਪਤਾਲ ਤੇ ਪੰਜ ਜ਼ਖ਼ਮੀਆਂ ਨੂੰ ਪ੍ਰਾਈਵੇਟ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ ਹੈ। ਬਾਕੀ ਯਾਤਰੀਆਂ ਨੂੰ ਇਕ ਹੋਰ ਬੱਸ ਵਿਚ ਜੰਮੂ ਭੇਜ ਦਿੱਤਾ ਗਿਆ।


ਟਰਾਲਾ ਚਾਲਕ ਵਾਹਨ ਛੱਡ ਕੇ ਮੌਕੇ ਤੋਂ ਫਰਾਰ 


ਜਾਣਕਾਰੀ ਮੁਤਾਬਕ ਜੰਮੂ ਤੋਂ ਇਕ ਬੱਸ ਸਵਾਰੀਆਂ ਨੂੰ ਲੈ ਕੇ ਹਰਿਦੁਆਰ ਤੋਂ ਇਸ਼ਨਾਨ ਕਰਵਾ ਕੇ ਵਾਪਸ ਜੰਮੂ ਜਾ ਰਹੀ ਸੀ। ਮੰਗਲਵਾਰ ਸਵੇਰੇ ਕਰੀਬ 3 ਵਜੇ ਬੱਸ ਜਦੋਂ ਜਲੰਧਰ ਬਾਈਪਾਸ 'ਤੇ ਪਹੁੰਚੀ ਤਾਂ ਟਾਇਰ ਪੰਕਚਰ ਹੋ ਗਿਆ। ਬੱਸ ਡਰਾਈਵਰ ਨੇ ਬੱਸ ਸਾਈਡ 'ਤੇ ਖੜ੍ਹੀ ਕਰ ਦਿੱਤੀ ਅਤੇ ਟਾਇਰ ਬਦਲਣ ਲੱਗਾ। ਬੱਸ ਵਿੱਚ ਕਰੀਬ 43 ਯਾਤਰੀ ਸਵਾਰ ਸਨ। ਇਸੇ ਦੌਰਾਨ ਦੋਰਾਹਾ ਤੋਂ ਆ ਰਹੇ ਇੱਕ ਤੇਜ਼ ਰਫ਼ਤਾਰ ਟਰਾਲੇ ਨੇ ਬੱਸ ਨੂੰ ਟੱਕਰ ਮਾਰ ਦਿੱਤੀ।

ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ 'ਚ ਸਵਾਰ ਯਾਤਰੀ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਉਸ ਦੇ ਰੌਲਾ ਪਾਉਣ 'ਤੇ ਲੋਕ ਇਕੱਠੇ ਹੋ ਗਏ ਅਤੇ ਤੁਰੰਤ ਪੁਲਿਸ ਕੰਟਰੋਲ ਰੂਮ ਨੂੰ ਸੂਚਨਾ ਦਿੱਤੀ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ 'ਤੇ ਪਹੁੰਚੀ ਅਤੇ ਐਂਬੂਲੈਂਸ ਨੂੰ ਬੁਲਾਇਆ ਗਿਆ। ਟਰਾਲਾ ਚਾਲਕ ਆਪਣਾ ਵਾਹਨ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ। ਸਲੇਮ ਟਾਬਰੀ ਥਾਣਾ ਪੁਲਸ ਨੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ।

An Accident Occurred With A Bus Going From Haridwar To Jammu A Trolley Collided One Killed 35 Injured

ਹਰਿਦੁਆਰ ਤੋਂ ਜੰਮੂ ਜਾ ਰਹੀ Bus ਨਾਲ ਵਾਪਰਿਆ ਹਾਦਸਾ, ਟਰਾਲੇ ਨੇ ਮਾਰੀ


Popular Posts
Just Now