ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

Darshan Singh Brar - ਸਾਬਕਾ ਮੰਤਰੀ ਦਰਸ਼ਨ ਸਿੰਘ ਬਰਾੜ ਦੀ ਘਰ ਵਾਪਸੀ, ਪੁੱਤਰ ਸਮੇਤ ਕਾਂਗਰਸ ਪਾਰਟੀ 'ਚ ਹੋਏ ਸ਼ਾਮਲ

Darshan Singh Brar - ਸਾਬਕਾ ਮੰਤਰੀ ਦਰਸ਼ਨ ਸਿੰਘ ਬਰਾੜ ਦੀ ਘਰ ਵਾਪਸੀ


Admin / Punjab

ਲਾਈਵ ਪੰਜਾਬੀ ਟੀਵੀ ਬਿਊਰੋ : ਮੋਗਾ ਜ਼ਿਲ੍ਹੇ ਵਿਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਪੰਜਾਬ ਦੇ ਸਾਬਕਾ ਮੰਤਰੀ ਦਰਸ਼ਨ ਸਿੰਘ ਬਰਾੜ ਅਤੇ ਉਨ੍ਹਾਂ ਦੇ ਪੁੱਤਰ ਗੁਰਜੰਟ ਸਿੰਘ ਬਰਾੜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਮੁੜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ।

ਲੋਕ ਸਭਾ ਚੋਣਾਂ ਦੌਰਾਨ ਕੁਝ ਕਾਰਨਾਂ ਕਰਕੇ ਪਾਰਟੀ ਤੋਂ ਦੂਰੀ ਬਣਾ ਚੁੱਕੇ ਸਾਬਕਾ ਮੰਤਰੀ ਦਰਸ਼ਨ ਸਿੰਘ ਬਰਾੜ ਦੇ ਨਾ ਸਿਰਫ਼ ਮੋਗਾ ਬਲਕਿ ਲੁਧਿਆਣਾ ਅਤੇ ਹੋਰ ਜ਼ਿਲ੍ਹਿਆਂ ਵਿੱਚ ਵੀ ਵੱਡੇ ਸਮਰਥਕ ਹਨ। ਉਨ੍ਹਾਂ ਦੀ ਗ਼ੈਰਹਾਜ਼ਰੀ ਕਾਰਨ ਪਾਰਟੀ ਵਰਕਰ ਨਿਰਾਸ਼ ਮਹਿਸੂਸ ਕਰ ਰਹੇ ਸਨ।


ਸਾਬਕਾ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ, ਕੁਲਬੀਰ ਜੀਰਾ, ਗੁਰਕੀਰਤ ਸਿੰਘ ਕੋਟਲੀ, ਸੁਖਪਾਲ ਸਿੰਘ ਭੁੱਲਰ, ਹਰਦਿਆਲ ਸਿੰਘ ਕੰਬੋਜ (ਸਾਰੇ ਸਾਬਕਾ ਵਿਧਾਇਕ) ਅਤੇ ਵਿਧਾਇਕ ਵਰਿੰਦਰਜੀਤ ਸਿੰਘ ਪਾਹੜਾ ਨੇ ਸਾਬਕਾ ਸੰਸਦ ਮੈਂਬਰ ਦੀ ਕਾਂਗਰਸ ਵਿਚ ਵਾਪਸੀ ਵਿਚ ਅਹਿਮ ਭੂਮਿਕਾ ਨਿਭਾਈ ਹੈ।


ਦੂਜੇ ਪਾਸੇ ਕਾਂਗਰਸ ਵਿਚ ਉਨ੍ਹਾਂ ਦੀ ਘਰ ਵਾਪਸੀ ਮੌਕੇ ਹਲਕਾ ਇੰਚਾਰਜ ਨਿਹਾਲ ਸਿੰਘ ਵਾਲਾ ਭੁਪਿੰਦਰ ਸਿੰਘ ਸਾਹੋਕੇ, ਪਰਮਜੀਤ ਸਿੰਘ ਨੰਗਲ, ਭਜਨ ਸਿੰਘ ਜੈਦ, ਡਾ: ਦਵਿੰਦਰ ਸਿੰਘ ਗਿੱਲ, ਪਰਮਜੀਤ ਸਿੰਘ ਸਰਪੰਚ ਮਾੜ੍ਹੇ, ਕਾਲੂ ਗਰਗ ਐਮ.ਸੀ., ਦਰਸ਼ਨ ਸਿੰਗਲਾ, ਪ੍ਰਵੀਨ ਬਾਂਸਲ, ਦੀਪਾ, ਸੁਖਦੇਵ ਸਿੰਘ, ਵਿਜੇ ਨਾਗਰਾ, ਨਿਰਮਲ ਸਿੰਘ ਬੀੜ ਰਾਊਕੇ, ਜੀਵਨ ਰੌਂਤਾ, ਜਗੀਰ ਸਿੰਘ, ਬਲਦੇਵ ਸਿੰਘ ਕੁੱਸਾ, ਸਰਪੰਚ ਆਦਿ ਨੇ ਦਰਸ਼ਨ ਬਰਾੜ ਨੂੰ ਵਧਾਈ ਦਿੱਤੀ ਅਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ।

Former Minister Darshan Singh Brar Returned Home Joined The Congress Party Along With His Son


Popular Posts
Just Now