ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

Punjab- ਦਵਾਈ ਲੈਣ ਜਾ ਰਹੇ ਪਿਓ-ਪੁੱਤ 'ਤੇ ਹਮਲਾ, ਲੁਟੇਰਿਆਂ ਨੇ ਪਿਓ ਦਾ ਕੀਤਾ ਕਤਲ, ਪੁੱਤਰ ਦੀ ਬੇਰਹਿਮੀ ਨਾਲ ਕੁੱਟਮਾਰ

Punjab- ਦਵਾਈ ਲੈਣ ਜਾ ਰਹੇ ਪਿਓ-ਪੁੱਤ 'ਤੇ ਹਮਲਾ, ਲੁਟੇਰਿਆਂ ਨੇ ਪਿਓ ਦ


Admin / Punjab

ਲਾਈਵ ਪੰਜਾਬੀ ਟੀਵੀ ਬਿਊਰੋ : ਮੁਕਤਸਰ ਦੇ ਮਰਾੜ ਕਲਾਂ ਵਿਚ ਇਕ ਵਿਅਕਤੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਸ਼ੁੱਕਰਵਾਰ ਸਵੇਰੇ 5.30 ਵਜੇ ਆਲਟੋ ਕਾਰ ਵਿਚ ਪੀਜੀਆਈ ਜਾਣ ਲਈ ਨਿਕਲੇ ਪਿਓ-ਪੁੱਤ ਨੂੰ ਲੁੱਟਣ ਤੋਂ ਬਾਅਦ ਮੁਲਜ਼ਮਾਂ ਨੇ ਬਜ਼ੁਰਗ ਵਿਅਕਤੀ ਦਾ ਕਤਲ ਕਰ ਦਿੱਤਾ। ਬੇਟੇ ਦੀ ਬੇਰਹਿਮੀ ਨਾਲ ਹਥਿਆਰਾਂ ਨਾਲ ਕੁੱਟਮਾਰ ਕੀਤੀ ਗਈ।

ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਲੁਟੇਰੇ ਮੌਕੇ ਤੋਂ ਫਰਾਰ ਹੋ ਗਏ। ਘਟਨਾ ਤੋਂ ਬਾਅਦ ਥਾਣਾ ਬਰੀਵਾਲਾ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ ਲਖਬੀਰ ਸਿੰਘ (54) ਪੁੱਤਰ ਦਿਆਲ ਸਿੰਘ ਵਾਸੀ ਮਰਾੜ ਕਲਾਂ ਵਜੋਂ ਹੋਈ ਹੈ।


ਜਾਣਕਾਰੀ ਅਨੁਸਾਰ ਲਖਬੀਰ ਸਿੰਘ ਕਾਲੇ ਪੀਲੀਏ ਤੋਂ ਪੀੜਤ ਸੀ ਅਤੇ ਪੀਜੀਆਈ ਚੰਡੀਗੜ੍ਹ ਤੋਂ ਜ਼ੇਰੇ ਇਲਾਜ ਸੀ। ਸ਼ੁੱਕਰਵਾਰ ਸਵੇਰੇ 5:30 ਵਜੇ ਉਹ ਆਪਣੇ ਬੇਟੇ ਨਾਲ ਆਲਟੋ ਕਾਰ 'ਚ ਘਰੋਂ ਨਿਕਲਿਆ ਸੀ। ਦੋਵੇਂ ਪਿਓ-ਪੁੱਤ ਮਰਾੜ ਕਲਾਂ ਤੋਂ ਖਾਰਾ ਲਿੰਕ ਰੋਡ ਰਾਹੀਂ ਮੁਕਤਸਰ-ਕੋਟਕਪੂਰਾ ਹਾਈਵੇ ਵੱਲ ਜਾ ਰਹੇ ਸਨ। ਜਦੋਂ ਉਹ ਪਿੰਡ ਮਰਾੜ ਕਲਾਂ ਤੋਂ ਥੋੜ੍ਹਾ ਅੱਗੇ ਰੇਲਵੇ ਫਾਟਕ ਨੇੜੇ ਪੁੱਜੇ ਤਾਂ ਲੁਟੇਰਿਆਂ ਨੇ ਕਾਰ ਰੋਕ ਕੇ ਦੋਵਾਂ ਕੋਲੋਂ ਪੈਸੇ ਅਤੇ ਮੋਬਾਈਲ ਫੋਨ ਖੋਹ ਲਏ। ਇਸ ਦੌਰਾਨ ਜਦੋਂ ਉਸ ਨੇ ਵਿਰੋਧ ਕੀਤਾ ਤਾਂ ਲੁਟੇਰਿਆਂ ਨੇ ਉਸ 'ਤੇ ਹਥਿਆਰਾਂ ਨਾਲ ਹਮਲਾ ਕਰਕੇ ਪਿਤਾ ਦਾ ਕਤਲ ਕਰ ਦਿੱਤਾ। ਬੇਟੇ ਦੀ ਵੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ।

Attack On Father And Son Who Were Going To Take Medicine Robbers Killed Father


Popular Posts
Just Now