Panchayat- ਪੰਜਾਬ ਸਰਕਾਰ ਨੇ ਪੰਚਾਇਤਾਂ ਕੀਤੀਆਂ ਭੰਗ, ਜਲਦ ਹੋ ਸਕਦੀਆਂ ਚੋਣਾਂ, ਹੁਣ ਡੀਡੀਪੀਓ ਦੇਖਣਗੇ ਕੰਮ
Admin / Punjab
ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਪੰਚਾਇਤ ਕਮੇਟੀਆਂ ਭੰਗ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਪੰਜਾਬ ਸਰਕਾਰ ਨੇ ਸੂਬੇ ਦੀਆਂ 76 ਪੰਚਾਇਤ ਕਮੇਟੀਆਂ ਭੰਗ ਕਰ ਦਿੱਤੀਆਂ ਹਨ। ਹੁਣ ਡੀਡੀਪੀਓ ਹਾਲ ਦੀ ਘੜੀ ਪੰਚਾਇਤਾਂ ਦਾ ਕੰਮਕਾਜ ਦੇਖਣਗੇ। ਦੱਸਣਯੋਗ ਹੈ ਕਿ ਪੰਜਾਬ ਵਿਚ 13,000 ਗ੍ਰਾਮ ਪੰਚਾਇਤਾਂ ਪਹਿਲਾਂ ਹੀ ਭੰਗ ਹੋ ਚੁੱਕੀਆਂ ਹਨ। ਬਾਕੀ 153 ਵਿਚੋਂ 76 ਪੰਚਾਇਤ ਸੰਮਤੀਆਂ ਨੂੰ ਸਰਕਾਰ ਨੇ ਭੰਗ ਕਰ ਦਿੱਤਾ ਹੈ।
ਜਲਦੀ ਹੀ ਪੰਚਾਇਤੀ ਚੋਣਾਂ ਹੋਣ ਦੀ ਸੰਭਾਵਨਾ
ਹੁਣ ਜਲਦੀ ਹੀ ਪੰਚਾਇਤੀ ਚੋਣਾਂ ਹੋਣ ਦੀ ਸੰਭਾਵਨਾ ਹੈ। ਜਿਹੜੀਆਂ ਪੰਚਾਇਤ ਕਮੇਟੀਆਂ ਭੰਗ ਕੀਤੀਆਂ ਗਈਆਂ ਹਨ, ਉਨ੍ਹਾਂ ਦਾ ਕਾਰਜਕਾਲ ਅਗਸਤ ਤੋਂ 10 ਸਤੰਬਰ ਤੱਕ ਸੀ। ਇਸ ਲਈ ਹੁਣ ਉਨ੍ਹਾਂ ਦੀਆਂ ਚੋਣਾਂ ਕਰਵਾਉਣ ਜਾਂ ਉਨ੍ਹਾਂ ਦਾ ਕੰਮ ਚਲਾਉਣ ਲਈ ਪ੍ਰਸ਼ਾਸਕ ਨਿਯੁਕਤ ਕਰਨਾ ਜ਼ਰੂਰੀ ਹੋ ਗਿਆ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਜਲਦੀ ਹੀ ਗ੍ਰਾਮ ਪੰਚਾਇਤ ਚੋਣਾਂ ਦੇ ਨਾਲ-ਨਾਲ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵੀ ਕਰਵਾ ਸਕਦੀ ਹੈ। ਇਹ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਵੀ ਪਹੁੰਚ ਗਿਆ ਹੈ।
Punjab Government Has Dissolved Panchayats Now DDPO Will Look After The Work