Punjab 'ਚ ਨਸ਼ਾ ਤਸਕਰੀ 'ਚ ਸ਼ਾਮਲ ਡਰੱਗ ਇੰਸਪੈਕਟਰ ਗ੍ਰਿਫਤਾਰ, ਜੇਲ੍ਹਾਂ 'ਚ ਬੰਦ ਤਸਕਰਾਂ ਨਾਲ ਸੀ ਸਬੰਧ, ਕਰੋੜਾਂ ਦੀ ਜਾਇਦਾਦ ਜ਼ਬਤ
Admin / Punjab
ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ਵਿਚ ਸ਼ਾਮਲ ਡਰੱਗ ਇੰਸਪੈਕਟਰ ਸ਼ਿਸ਼ਨ ਮਿੱਤਲ ਨੂੰ ਗ੍ਰਿਫਤਾਰ ਕੀਤਾ ਹੈ। ਐਂਟੀ ਨਾਰਕੋਟਿਕਸ ਟਾਸਕ ਫੋਰਸ ਨੇ ਉਸ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।
ਇਸ ਸਬੰਧੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਪੋਸਟ ਕਰਕੇ ਜਾਣਕਾਰੀ ਦਿੱਤੀ ਹੈ। ਦੋਸ਼ੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀਆਂ ਕਾਰਵਾਈਆਂ ਨੂੰ ਅੰਜਾਮ ਦੇ ਰਿਹਾ ਸੀ ਜਿਸ ਵਿੱਚ ਗੈਰ-ਕਾਨੂੰਨੀ ਦਵਾਈਆਂ, ਮੈਡੀਕਲ ਸਟੋਰ ਅਤੇ ਡਰੱਗ ਮਨੀ ਲਾਂਡਰਿੰਗ ਸ਼ਾਮਲ ਸੀ, ਦੋਸ਼ੀ ਜੇਲ੍ਹ ਦੇ ਅੰਦਰ ਬੰਦ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਸੀ ਅਤੇ ਬਾਹਰ ਆਪਣੇ ਡਰੱਗ ਨੈਟਵਰਕ ਚਲਾ ਰਿਹਾ ਸੀ।
7.09 ਕਰੋੜ ਜ਼ਬਤ
ਇਸ ਮਾਮਲੇ ਦੀ ਜਾਂਚ 'ਚ ANTF ਨੇ ਦੋਸ਼ੀਆਂ ਦੇ 24 ਬੈਂਕ ਖਾਤਿਆਂ ਦੀ ਪਛਾਣ ਕੀਤੀ ਹੈ। ਜਿਸ ਵਿਚ 7.09 ਕਰੋੜ ਰੁਪਏ ਪ੍ਰਾਪਤ ਹੋਏ ਹਨ। ਸਾਰੇ ਬੈਂਕ ਖਾਤੇ ਫ੍ਰੀਜ਼ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਦੋ ਬੈਂਕ ਲਾਕਰ ਵੀ ਜ਼ਬਤ ਕੀਤੇ ਗਏ ਹਨ। ANTF ਨੇ 1.49 ਕਰੋੜ ਰੁਪਏ ਨਕਦ, 260 ਗ੍ਰਾਮ ਸੋਨਾ ਅਤੇ ਵਿਦੇਸ਼ੀ ਕਰੰਸੀ ਬਰਾਮਦ ਕੀਤੀ।
A Drug Inspector Involved In Drug Trafficking In Punjab Was Arrested Assets Worth Crores Were Seized