ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

America ਲੈ ਕੇ ਜਾ ਰਿਹਾ ਸੀ 9 ਐੱਮਐੱਮ ਦੇ 15 ਰੌਂਦ, ਅੰਮਿ੍ਤਸਰ ਏਅਰਪੋਰਟ 'ਤੇ CISF ਨੇ NRI ਨੂੰ ਕੀਤਾ ਗਿ੍ਫਤਾਰ, ਪੜ੍ਹੋ ਪੂਰੀ ਖਬਰ

America-Was-Carrying-15-Rounds-O


Admin / Punjab


ਲਾਈਵ ਪੰਜਾਬੀ ਟੀਵੀ ਬਿਊਰੋ : ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਇਕ ਐਨ.ਆਰ.ਆਈ. ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਏਅਰਪੋਰਟ 'ਤੇ ਜਦੋਂ ਐਨ.ਆਰ.ਆਈ. ਦੇ ਸਾਮਾਨ ਦੀ ਤਲਾਸ਼ੀ ਲਈ ਤਾਂ ਸੀਆਈਐਸਐਫ ਨੇ ਬੈਗ ਵਿਚੋਂ 9 ਐਮ.ਐਮ. ਦੀਆਂ 15 ਗੋਲੀਆਂ ਬਰਾਮਦ ਕੀਤੀਆਂ, ਜਿਸ ਤੋਂ ਬਾਅਧ 'ਚੋਂ ਐਨ.ਆਰ.ਆਈ. ਗ੍ਰਿਫਤਾਰ ਕੀਤਾ ਗਿਆ। ਜਾਣਕਾਰੀ ਅਨੁਸਾਰ ਐਨ.ਆਰ.ਆਈ ਆਪਣੇ ਪਿੰਡ ਗੁਰਦਾਸਪੁਰ ਆਇਆ ਸੀ।


ਪੁਲਿਸ ਜਾਂਚ 'ਚ ਜੁਟੀ


ਐਨ.ਆਰ.ਆਈ ਦੀ ਪਛਾਣ ਅਮਰਦੀਪ ਸਿੰਘ ਪੁੱਤਰ ਸਰਬਜੀਤ ਸਿੰਘ ਵਾਸੀ ਨਿਊਜਰਸੀ ਵਜੋਂ ਹੋਈ ਹੈ। ਐਨ.ਆਰ.ਆਈ ਅਮਰੀਕਾ ਜਾਣ ਲਈ ਏਅਰਪੋਰਟ ਪਹੁੰਚਿਆ ਸੀ। ਦੱਸਿਆ ਜਾ ਰਿਹਾ ਹੈ ਕਿ ਤਲਾਸ਼ੀ ਦੌਰਾਨ ਗੋਲੀਆਂ ਮਿਲਣ ਤੋਂ ਬਾਅਦ ਅਮਰਜੀਤ ਸਿੰਘ ਦੀ ਸਿਹਤ ਵਿਗੜ ਗਈ। ਉਸ ਨੂੰ ਤੁਰੰਤ ਮੈਡੀਕਲ ਕਾਲਜ ਵਿੱਚ ਦਾਖ਼ਲ ਕਰਵਾਇਆ ਗਿਆ। ਪੁਲਿਸ ਉਸ ਦੀ ਸਿਹਤ ਵਿੱਚ ਸੁਧਾਰ ਹੋਣ ਤੋਂ ਬਾਅਦ ਹੀ ਅਗਲੇਰੀ ਕਾਰਵਾਈ ਸ਼ੁਰੂ ਕਰੇਗੀ ਕਿ ਉਸ ਦੇ ਕੋਲ ਇਹ 9 ਐਮ.ਐਮ. ਦੀਆਂ ਗੋਲੀਆਂ ਕਿੱਥੋਂ ਆਈਆਂ। ਸੀ.ਆਈ.ਐਸ.ਐਫ ਅਧਿਕਾਰੀਆਂ ਦੀ ਸ਼ਿਕਾਇਤ 'ਤੇ ਐਫ.ਆਈ.ਆਰ. ਦਰਜ ਕਰ ਲਈ ਗਈ ਹੈ।

America Was Carrying 15 Rounds Of 9 Mm CISF Arrested NRI At Amritsar Airport


Popular Posts
Just Now