ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

Panchayat Election - ਪੰਜਾਬ 'ਚ ਪੰਚਾਇਤੀ ਚੋਣਾਂ ਦਾ ਵੱਜਿਆ ਬਿਗਲ, ਦੋ ਪੜਾਵਾਂ 'ਚ ਹੋਣਗੀਆਂ ਚੋਣਾਂ, ਤਰੀਕਾਂ ਦਾ ਜਲਦ ਹੋਵੇਗਾ ਐਲਾਨ

Panchayat-Elections-In-Punjab-Th


Admin / Punjab

ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ ਵਿਚ ਪੰਚਾਇਤੀ ਚੋਣਾਂ ਦੀਆਂ ਤਰੀਕਾਂ ਨੂੰ ਲੈ ਕੇ ਤਾਜ਼ਾ ਜਾਣਕਾਰੀ ਅਨੁਸਾਰ ਸੂਬਾ ਸਰਕਾਰ ਪੰਚਾਇਤੀ ਸੰਸਥਾਵਾਂ ਦੀਆਂ ਚੋਣਾਂ ਦੋ ਪੜਾਵਾਂ ਵਿਚ ਕਰਵਾਈਆਂ ਜਾਣਗੀਆਂ। ਪਹਿਲੇ ਪੜਾਅ 'ਚ ਸਿਰਫ਼ ਪਿੰਡਾਂ ਦੇ ਸਰਪੰਚਾਂ ਤੇ ਪੰਚਾਂ ਦੀ ਚੋਣ ਹੋਣੀ ਹੈ ਅਤੇ ਅਕਤੂਬਰ ਮਹੀਨੇ ਦੇ ਅੱਧ ਤੋਂ ਬਾਅਦ ਚੋਣਾਂ ਹੋ ਸਕਦੀਆਂ ਹਨ। 


ਪੰਜਾਬ ਸਰਕਾਰ ਪੰਚਾਇਤ ਸਮਿਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਵੱਖਰੇ ਤੌਰ 'ਤੇ ਕਰਾਏਗੀ। ਪੰਚਾਇਤੀ ਚੋਣਾਂ ਮਗਰੋਂ ਹੀ ਨਗਰ ਨਿਗਮਾਂ ਆਦਿ ਦੀਆਂ ਚੋਣਾਂ ਲਈ ਰਾਹ ਪੱਧਰਾ ਹੋਣਾ ਹੈ।  ਪੰਜਾਬ ਵਿਚ ਚਾਰ ਵਿਧਾਨ ਸਭਾ ਹਲਕਿਆਂ ਵਿਚ ਜ਼ਿਮਣੀ ਚੋਣਾਂ ਵੀ ਹੋਣੀਆਂ ਹਨ ਜਿਨ੍ਹਾਂ ਦਾ ਚੋਣ ਕਮਿਸ਼ਨ ਵੱਲੋਂ ਐਲਾਨ ਕੀਤਾ ਜਾਣਾ ਬਾਕੀ ਹੈ। ਪੰਚਾਇਤੀ ਚੋਣਾਂ ਤੋਂ ਪਹਿਲਾਂ ਸਰਕਾਰ ਨੇ ਪਿੰਡਾਂ ਵਿਚ ਫ਼ੰਡ ਦੇਣੇ ਸ਼ੁਰੂ ਕਰ ਦਿੱਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਅਖ਼ਤਿਆਰੀ ਕੋਟੇ ਦੇ ਕਰੀਬ 50 ਕਰੋੜ ਦੇ ਫ਼ੰਡ ਸਾਰੇ ਹਲਕਿਆਂ ਨੂੰ ਜਾਰੀ ਕਰ ਦਿੱਤੇ ਹਨ। ਪੇਂਡੂ ਵਿਕਾਸ ਤੇ ਪੰਚਾਇਤੀ ਵਿਭਾਗ ਨੇ ਪੰਚਾਇਤੀ ਚੋਣਾਂ ਸਬੰਧੀ ਪ੍ਰਕਿਰਿਆ ਵਿੱਢੀ ਹੋਈ ਹੈ। 


ਚੋਣ ਨਿਸ਼ਾਨਾਂ ਦੀ ਸੂਚੀ ਜਾਰੀ


ਰਾਜ ਚੋਣ ਕਮਿਸ਼ਨ ਨੇ ਚੋਣ ਨਿਸ਼ਾਨਾਂ ਦੀ ਸੂਚੀ ਵੀ ਜਾਰੀ ਕਰ ਦਿੱਤੀ ਹੈ। ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਵਿਚ ਪੰਚਾਇਤੀ ਰਾਜ ਐਕਟ 1994 ਵਿਚ ਕੀਤੀਆਂ ਸੋਧਾਂ 'ਤੇ ਹਾਲੇ ਰਾਜਪਾਲ ਦੀ ਮੋਹਰ ਲੱਗਣੀ ਬਾਕੀ ਹੈ। ਸੂਬਾ ਸਰਕਾਰ ਨੇ ਇਸ ਵਾਰ ਬਿੱਲ ਰਾਹੀਂ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੇ ਅਹੁਦੇ ਦੇ ਰਾਖਵੇਂਕਰਨ ਵਿਚ ਤਬਦੀਲੀ ਕਰ ਦਿੱਤੀ ਹੈ ਜਿਸ ਵਾਸਤੇ ਹੁਣ ਬਲਾਕ ਨੂੰ ਆਧਾਰ ਬਣਾਇਆ ਜਾਵੇਗਾ ਜਦਕਿ ਪਹਿਲਾਂ ਜ਼ਿਲ੍ਹੇ ਨੂੰ ਇਕਾਈ ਮੰਨ ਕੇ ਰਾਖਵੇਂਕਰਨ ਦਾ ਰੋਸਟਰ ਤਿਆਰ ਕੀਤਾ ਜਾਂਦਾ ਸੀ। 


ਦੱਸ ਦੇਈਏ ਕਿ ਪੰਜਾਬ ਵਿਚ 13,000 ਗ੍ਰਾਮ ਪੰਚਾਇਤਾਂ ਪਹਿਲਾਂ ਹੀ ਭੰਗ ਹੋ ਚੁੱਕੀਆਂ ਹਨ। ਬਾਕੀ 153 ਵਿਚੋਂ 76 ਪੰਚਾਇਤ ਸੰਮਤੀਆਂ ਨੂੰ ਸਰਕਾਰ ਨੇ ਭੰਗ ਕਰ ਦਿੱਤਾ ਸੀ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਸੀ।


ਸਦਨ ਵਿਚ ਸੋਧ ਰਾਹੀਂ ਹੁਣ ਨਵੇਂ ਸਿਰੇ ਤੋਂ ਰੋਸਟਰ ਬਣਾਉਣ ਲਈ ਰਾਹ ਪੱਧਰਾ ਕੀਤਾ ਗਿਆ ਹੈ। ਉਮੀਦਵਾਰ ਸਿਆਸੀ ਪਾਰਟੀਆਂ ਦੇ ਚੋਣ ਨਿਸ਼ਾਨ 'ਤੇ ਚੋਣ ਨਹੀਂ ਲੜ ਸਕਣਗੇ। ਇਸ ਬਾਰੇ ਵੀ ਸੋਧ ਕੀਤੀ ਗਈ ਹੈ। ਪਤਾ ਲੱਗਾ ਹੈ ਕਿ ਪੰਚਾਇਤੀ ਚੋਣਾਂ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਮਗਰੋਂ ਕਰਾਈਆਂ ਜਾਣਗੀਆਂ। 

Panchayat Elections In Punjab The Election Will Be Held In Two Phases


Popular Posts
Just Now