ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

Department of Transport- Punjab 'ਚ ਟਰਾਂਸਪੋਰਟ ਵਿਭਾਗ ਦੀ ਵੱਡੀ ਕਾਰਵਾਈ, 600 ਬੱਸਾਂ ਦੇ ਪਰਮਿਟ ਰੱਦ

-Major-Action-Of-The-Department-


Admin / Punjab

ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ ਵਿਚ ਟਰਾਂਸਪੋਰਟ ਵਿਭਾਗ ਨੇ ਵੱਡੀ ਕਾਰਵਾਈ ਕਰਦਿਆਂ 600 ਬੱਸਾਂ ਦੇ ਪਰਮਿਟ ਰੱਦ ਕਰ ਦਿੱਤੇ ਹਨ। ਜਾਣਕਾਰੀ ਮੁਤਾਬਕ ਇਹ ਪਰਮਿਟ ਗੈਰ-ਕਾਨੂੰਨੀ ਤਰੀਕੇ ਨਾਲ ਜਾਰੀ ਕੀਤੇ ਗਏ ਸੀ। ਇਸ ਸਬੰਧੀ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਹ ਸਭ ਕੁਝ 2007 ਤੋਂ 2017 ਤੱਕ ਅਕਾਲੀ ਦਲ ਦੀ ਸਰਕਾਰ ਅਤੇ ਫਿਰ ਕਾਂਗਰਸ ਸਰਕਾਰ ਦੌਰਾਨ ਹੋਇਆ। ਉਨ੍ਹਾਂ ਕਿਹਾ ਕਿ ਇਸ ਵਿਚ ਕਈ ਵੱਡੇ ਟਰਾਂਸਪੋਰਟਰ ਸ਼ਾਮਲ ਹਨ।


ਉਨ੍ਹਾਂ ਕੁਝ ਟਰਾਂਸਪੋਰਟਰਾਂ ਦੇ ਨਾਂ ਵੀ ਲਏ। ਉਨ੍ਹਾਂ ਇਹ ਵੀ ਕਿਹਾ ਕਿ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਸਮੇਂ ਦੌਰਾਨ ਜਾਰੀ ਕੀਤੇ ਗਏ 30 ਫੀਸਦੀ ਪਰਮਿਟ ਰੱਦ ਕਰ ਦਿੱਤੇ ਗਏ ਹਨ, ਜੋ ਕਿ ਗੈਰ-ਕਾਨੂੰਨੀ ਸੀ। ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਇਹ ਕਾਰਵਾਈ ਪੂਰੀ ਜਾਂਚ ਤੋਂ ਬਾਅਦ ਕੀਤੀ ਹੈ। ਇਸ ਫੈਸਲੇ ਦਾ ਫਾਇਦਾ ਛੋਟੇ ਟਰਾਂਸਪੋਰਟਰਾਂ ਨੂੰ ਹੋਵੇਗਾ। ਉਹ ਫਿਰ ਤੋਂ ਆਪਣੀਆਂ ਬੱਸਾਂ ਚਲਾ ਸਕਣਗੇ। ਇਸ ਕਾਰਨ ਸਰਕਾਰ ਨੂੰ ਮਾਲੀਏ ਦਾ ਵੀ ਨੁਕਸਾਨ ਹੋ ਰਿਹਾ ਸੀ। ਇਸ ਫੈਸਲੇ ਤੋਂ ਸੂਬੇ ਦੇ ਲਗਭਗ ਸਾਰੇ ਟਰਾਂਸਪੋਰਟਰ ਖੁਸ਼ ਹਨ।



ਕਾਰਵਾਈ ਅੱਗੇ ਵੀ ਰਹੇਗੀ ਜਾਰੀ


ਗੈਰ-ਕਾਨੂੰਨੀ ਪਰਮਿਟਾਂ ਦੇ ਕਈ ਮਾਮਲੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਰਹੇ ਸੀ। ਅਜਿਹੇ ਵਿਚ ਸਰਕਾਰ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਹੈ। ਇਸ ਕਾਰਵਾਈ ਦਾ ਇੱਕ ਮੁੱਖ ਉਦੇਸ਼ ਵੱਡੇ ਬੱਸ ਅਪਰੇਟਰਾਂ ਦੀ ਅਜਾਰੇਦਾਰੀ ਨੂੰ ਖਤਮ ਕਰਨਾ ਅਤੇ ਟਰਾਂਸਪੋਰਟ ਸੈਕਟਰ ਵਿਚ ਬੇਨਿਯਮੀਆਂ ਨੂੰ ਰੋਕਣਾ ਹੈ। ਇਸ ਲਈ ਟੀਮਾਂ ਦਾ ਗਠਨ ਕੀਤਾ ਗਿਆ ਹੈ। ਨਾਲ ਹੀ ਅੱਗੇ ਵੀ ਕਾਰਵਾਈ ਜਾਰੀ ਰਹੇਗੀ। ਇਸ ਤੋਂ ਇਲਾਵਾ ਸਰਕਾਰੀ ਬੱਸਾਂ ਵਿੱਚ ਨਿਯਮਾਂ ਦੀ ਪਾਲਣਾ ਕੀਤੀ ਜਾਵੇ। ਤੇਲ ਚੋਰੀ ਅਤੇ ਹੋਰ ਚੀਜ਼ਾਂ ਨੂੰ ਰੋਕਣ ਲਈ ਵੀ ਕਾਰਵਾਈ ਕੀਤੀ ਜਾ ਰਹੀ ਹੈ। ਸਰਕਾਰ ਇਹ ਯਕੀਨੀ ਬਣਾਉਣ ਲਈ ਯਤਨਸ਼ੀਲ ਹੈ ਕਿ ਸੂਬੇ ਦੇ ਲੋਕਾਂ ਨੂੰ ਕਿਸੇ ਵੀ ਪੱਧਰ 'ਤੇ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ।

Major Action Of The Department Of Transport In Punjab The Permits Of 600 Illegal Buses Are Cancelled


Popular Posts
Just Now