ਭਾਰਤ ਨੇ ਅਕਤੂਬਰ ਵਿੱਚ 90 ਅਰਬ ਡਾਲਰ ਦੇ ਨਿਰਯਾਤ ਦਾ ਉੱਚ ਰਿਕਾਰਡ ਬਣਾਇਆ ਭਾਜਪਾ ਪੰਜਾਬ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਖਾਲਸਾ ਰਾਜ ਨੂੰ ਬਹਾਲ ਕਰਨ ਦੇ ਸੁਪਨੇ ਦੇਖਦੀ ਹੈ: ਕੇਵਲ ਢਿੱਲੋਂ ਵਿਦੇਸ਼ ਮੰਤਰਾਲੇ ਨੇ ਪੰਜਾਬ ਸੀਐਮ ਭਗਵੰਤ ਮਾਨ ਦੇ ਪਾਕਿਸਤਾਨ ਸੱਦੇ 'ਤੇ ਕਿਹਾ ਅੰਮ੍ਰਿਤਸਰ ਵਿੱਚ ਏਐਸਆਈ ਦੀ ਗੋਲੀ ਲੱਗਣ ਨਾਲ ਮੌਤ ਟਿਕਟ ਕੱਟਣ ਦੀਆਂ ਅਟਕਲਾਂ 'ਤੇ ਆਪ ਵਿਧਾਇਕ ਅਨਮੋਲ ਗਗਨ ਮਾਨ ਨੇ ਤੋੜੀ ਚੁੱਪੀ ਐਕਟਿਵਾ ਨੂੰ ਸਾਈਡ ਮਾਰਨ ਕਾਰਨ ਸੜਕ 'ਤੇ ਡਿੱਗੀਆਂ ਮਾਂ-ਧੀ, ਭੁੱਲਰ ਰਿਸ਼ਵਤ ਕੇਸ - ਗਵਾਹ ਦੇ ਪਰਿਵਾਰ ਨੂੰ ਮਿਲੀ ਧਮਕੀ: ਸੀਬੀਆਈ ਅਦਾਲਤ ਵਿੱਚ ਗਵਾਹ ਘਬਰਾਇਆ ਅਸਾਮ ਵਿੱਚ ਭਿਆਨਕ ਹਾਦਸਾ, ਮਿਨੀ ਬੱਸ ਅਤੇ ਕੰਟੇਨਰ ਦੀ ਟੱਕਰ ਵਿੱਚ 23 ਦੀ ਮੌਤ ਰਾਮਾਇਣ ਬਾਕਸ ਆਫਿਸ ਕਲੇਕਸ਼ਨ ਦਿਨ 9 ਅਨੁਮਾਨ: ਦੁਨੀਆ ਭਰ ਵਿੱਚ ₹1000 ਕਰੋੜ ਤੋਂ ਵੱਧ ਕਮਾਈ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 14-11-2026 05:30 AM

ਪੰਜਾਬ 'ਚ ਲੱਗ ਰਹੇ ਬਿਜਲੀ ਕੱਟਾਂ ਖਿਲਾਫ ਅਕਾਲੀ ਦਲ ਦਾ ਵੱਡਾ ਐਲਾਨ...

ਪੰਜਾਬ 'ਚ ਲੱਗ ਰਹੇ ਬਿਜਲੀ ਕੱਟਾਂ ਖਿਲਾਫ ਅਕਾਲੀ ਦਲ ਦਾ ਵੱਡਾ ਐਲਾਨ...


LPTV / Chandigarh

ਪੰਜਾਬ 'ਚ ਲੱਗ ਰਹੇ ਲੰਬੇ ਬਿਜਲੀ ਕੱਟਾਂ ਦੇ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ੁੱਕਰਵਾਰ ਨੂੰ ਸੂਬੇ ਦੇ ਬਿਜਲੀ ਘਰਾਂ ਅੱਗੇ ਧਰਨੇ ਦਿੱਤੇ ਜਾਣਗੇ। ਇਸ ਬਾਰੇ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਬਿਜਲੀ ਨੂੰ ਲੈ ਕੇ ਇਸ ਸਮੇਂ ਪੰਜਾਬ ਦੀ ਜਨਤਾ ਤ੍ਰਾਹ-ਤ੍ਰਾਹ ਕਰ ਰਹੀ ਹੈ।ਝੋਨੇ ਲਈ ਕਿਸਾਨਾਂ ਨੂੰ ਪੂਰੀ ਬਿਜਲੀ ਨਹੀਂ ਮਿਲ ਰਹੀ।

ਲੰਬੇ ਬਿਜਲੀ ਕੱਟਾਂ ਕਾਰਨ ਆਮ ਲੋਕ ਵੀ ਸੜਕਾਂ 'ਤੇ ਧਰਨੇ ਦੇਣ ਲਈ ਮਜ਼ਬੂਰ ਹੋ ਗਏ ਹਨ। ਦਲਜੀਤ ਚੀਮਾ ਨੇ ਕਿਹਾ ਕਿ ਹਸਪਤਾਲਾਂ 'ਚ ਬਿਜਲੀ ਕੱਟਾਂ ਕਾਰਨ ਮਰੀਜ਼ ਤੜਫ ਰਹੇ ਹਨ ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਵਿਧਾਇਕਾਂ ਨਾਲ ਸ਼ਾਹੀ ਲੰਚ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਕੈਪਟਨ ਦੀ ਬਾਕੀ ਟੀਮ ਦਿੱਲੀ ਵਿਖੇ ਦੂਜੀਆਂ ਪਾਰਟੀਆਂ ਖ਼ਿਲਾਫ਼ ਸਾਜ਼ਿਸ਼ਾਂ ਘੜਨ 'ਚ ਲੱਗੀ ਹੋਈ ਹੈ।

ਉਨ੍ਹਾਂ ਕਿਹਾ ਕਿ ਸ਼ੁੱਕਰਵਾਰ ਨੂੰ ਇਨ੍ਹਾਂ ਸਭ ਦੇ ਖ਼ਿਲਾਫ਼ ਅਕਾਲੀ ਦਲ ਵੱਲੋਂ ਬਿਜਲੀ ਬੋਰਡ ਦਫ਼ਤਰਾਂ ਸਾਹਮਣੇ ਰੋਸ ਮੁਜ਼ਾਹਰੇ ਕੀਤੇ ਜਾਣਗੇ ਤਾਂ ਜੋ ਲੋਕਾਂ ਦੀ ਆਵਾਜ਼ ਨੂੰ ਸਰਕਾਰ ਦੇ ਬੋਲੇ ਕੰਨਾਂ ਤੱਕ ਪਹੁੰਚਾਇਆ ਜਾ ਸਕੇ।

Akali Dals big announcement against the ongoing power cuts in Punjab


📢

Reach thousands of targeted visitors daily.

Punajb News advertisement banner Punajb News advertisement banner ad banner image ad banner image
Popular Posts
Just Now