ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

Ladowal Toll Plaza - ਮੁਲਾਜ਼ਮਾਂ ਦੀ ਹੜਤਾਲ ਖ਼ਤਮ - ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਮੁੜ ਹੋਇਆ ਸ਼ੁਰੂ

-Punjab-s-Most-Expensive-Ladowal


Admin / Punjab

ਲਾਈਵ ਪੰਜਾਬੀ ਟੀਵੀ ਬਿਊਰੋ : ਲਾਡੋਵਾਲ ਟੋਲ ਪਲਾਜ਼ਾ 'ਤੇ ਮੁਲਾਜ਼ਮਾਂ ਦੀ ਹੜਤਾਲ ਖ਼ਤਮ ਹੋ ਗਈ ਹੈ ਤੇ ਟੋਲ ਪਲਾਜ਼ਾ ਮੁੜ ਸ਼ੁਰੂ ਹੋ ਗਿਆ ਕੇ ਮੁਲਾਜ਼ਮਾਂ ਨੇ ਵਾਹਨਾਂ ਤੋਂ ਇਕ ਵਾਰ ਮੁੜ ਟੋਲ ਟੈਕਸ ਵਸੂਲਣਾ ਸ਼ੁਰੂ ਕਰ ਦਿੱਤਾ ਗਿਆ ਹੈ। ਅੱਜ ਸਵੇਰੇ 11 ਵਜੇ ਤੋਂ ਬਾਅਦ ਮੁਲਾਜ਼ਮਾਂ ਵੱਲੋਂ ਟੋਲ ਪਲਾਜ਼ਾ ਨੂੰ ਫ਼ਰੀ ਕਰ ਦਿੱਤਾ ਗਿਆ ਸੀ ਤੇ ਵਾਹਨਾਂ ਤੋਂ ਟੋਲ ਟੈਕਸ ਲੈਣਾ ਬੰਦ ਕਰ ਦਿੱਤਾ ਗਿਆ ਸੀ। ਪਰ ਹੁਣ ਕੰਪਨੀ ਵੱਲੋਂ ਮੰਗਾਂ ਮੰਨੇ ਜਾਣ 'ਤੇ ਉਨ੍ਹਾਂ ਵੱਲੋਂ ਦੁਬਾਰਾ ਆਪਣੀ ਡਿਊਟੀ ਸ਼ੁਰੂ ਕਰ ਦਿੱਤੀ ਗਈ ਹੈ ਤੇ ਵਾਹਨਾਂ ਤੋਂ ਟੋਲ ਟੈਕਸ ਲੈਣਾ ਸ਼ੁਰੂ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਲਾਡੋਵਾਲ ਟੋਲ ਪਲਾਜ਼ਾ ਕਰਮਚਾਰੀਆਂ ਨੇ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਟੋਲ ਪਲਾਜ਼ਾ ਅਣਮਿੱਥੇ ਸਮੇਂ ਦੇ ਲਈ ਮੁਫਤ ਕਰ ਦਿੱਤਾ ਗਿਆ ਸੀ। ਜਿਸ ਤੋਂ ਕੁਝ ਘੰਟਿਆਂ ਬਾਅਦ ਪ੍ਰਸ਼ਾਸਨ ਤੇ ਟੋਲ ਅਧਿਕਾਰੀਆਂ ਨਾਲ ਹੋਈ ਮੀਟਿੰਗ ਤੋਂ ਬਾਅਦ ਟੋਲ ਪਲਾਜ਼ਾ ਨੂੰ ਮੁੜ ਤੋਂ ਸ਼ੁਰੂ ਕਰ ਦਿੱਤਾ ਗਿਆ ਹੈ।



1 ਘੰਟਾ ਟੋਲ ਪਲਾਜ਼ਾ ਰੱਖਿਆ ਗਿਆ ਬੰਦ 


ਇਸ ਸਬੰਧੀ ਗੱਲਬਾਤ ਕਰਦਿਆਂ ਟੋਲ ਪਲਾਜ਼ਾ ਮੁਲਾਜ਼ਮ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਚਿੱਤਰ ਸਿੰਘ ਨੇ ਦੱਸਿਆ ਕਿ ਤਕਰੀਬਨ 1 ਘੰਟਾ ਟੋਲ ਪਲਾਜ਼ਾ ਬੰਦ ਰੱਖਿਆ ਗਿਆ। ਇਸ ਦੌਰਾਨ ਪੰਜਾਬ ਪੁਲਸ ਦੇ ਅਧਿਕਾਰੀਆਂ ਨੇ ਆ ਕੇ ਕੰਪਨੀ ਨਾਲ ਉਨ੍ਹਾਂ ਦੀ ਮੀਟਿੰਗ ਕਰਵਾਈ। ਮੀਟਿੰਗ ਦੌਰਾਨ ਕੰਪਨੀ ਨੇ ਮੁਲਾਜ਼ਮਾਂ ਦੀਆਂ ਮੰਗਾਂ ਮੰਨ ਲਈਆਂ ਹਨ ਤੇ ਮੁਲਾਜ਼ਮਾਂ ਤੇ ਕੰਪਨੀ ਵਿਚਾਲੇ ਸਮਝੌਤਾ ਹੋ ਗਿਆ ਹੈ। ਇਸ ਮਗਰੋਂ ਮੁਲਾਜ਼ਮਾਂ ਨੇ ਹੜਤਾਲ ਖ਼ਤਮ ਕਰ ਦਿੱਤੀ ਹੈ ਤੇ ਵਾਹਨਾਂ ਤੋਂ ਟੋਲ ਟੈਕਸ ਲੈਣਾ ਸ਼ੁਰੂ ਕਰ ਦਿੱਤਾ ਗਿਆ ਹੈ। 

Punjab s Most Expensive Ladowal Toll Plaza Has Resumed


Popular Posts
Just Now