Sunil Jakhar; ਚੰਡੀਗੜ੍ਹ ਭਾਜਪਾ ਦੀ ਮੀਟਿੰਗ 'ਚ ਨਹੀਂ ਪਹੁੰਚੇ ਸੁਨੀਲ ਜਾਖੜ, resignation ਦੀ ਗੱਲ ਸਿਰਫ ਅਫਵਾਹ - ਵਿਜੇ ਰੂਪਾਨੀ
Admin / Punjab
ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ ਭਾਜਪਾ ਦੀ ਮੀਟਿੰਗ ਅੱਜ ਚੰਡੀਗੜ੍ਹ ਸਥਿਤ ਪਾਰਟੀ ਹੈੱਡਕੁਆਰਟਰ ਵਿਚ ਸ਼ੁਰੂ ਹੋ ਗਈ ਹੈ। ਅਸਤੀਫ਼ੇ ਦੀਆਂ ਅਟਕਲਾਂ ਦਰਮਿਆਨ ਭਾਜਪਾ ਪ੍ਰਧਾਨ ਸੁਨੀਲ ਜਾਖੜ ਇਸ ਮੀਟਿੰਗ ਵਿਚ ਸ਼ਾਮਲ ਨਹੀਂ ਹੋਏ। ਇਸ ਬਾਰੇ ਭਾਜਪਾ ਦੇ ਇੰਚਾਰਜ ਵਿਜੇ ਰੂਪਾਨੀ ਦਾ ਕਹਿਣਾ ਹੈ ਕਿ ਸੁਨੀਲ ਜਾਖੜ ਨੇ ਅਸਤੀਫਾ ਨਹੀਂ ਦਿੱਤਾ ਹੈ ਅਤੇ ਇਹ ਸਿਰਫ ਅਫਵਾਹ ਹੈ।
ਇਸ ਦੌਰਾਨ ਵਿਜੇ ਰੂਪਾਨੀ ਨੇ ਕਿਹਾ ਕਿ ਸੁਨੀਲ ਜਾਖੜ ਨਿੱਜੀ ਕੰਮ ਲਈ ਦਿੱਲੀ ਗਏ ਹੋਏ ਹਨ। ਇਸ ਦੇ ਨਾਲ ਹੀ ਕਿਹਾ ਗਿਆ ਕਿ ਜਾਖੜ ਆਉਣ ਵਾਲੇ ਦਿਨਾਂ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਵਿਚ ਹਿੱਸਾ ਲੈਣਗੇ।
ਜਦੋਂ ਪੱਤਰਕਾਰਾਂ ਨੇ ਕਿਹਾ ਕਿ ਜਾਖੜ ਨੇ ਇਨ੍ਹਾਂ ਖ਼ਬਰਾਂ ਦਾ ਵੀ ਖੰਡਨ ਨਹੀਂ ਕੀਤਾ ਤਾਂ ਉਨ੍ਹਾਂ ਕਿਹਾ ਕਿ ਉਹ ਦਿੱਲੀ ਹਨ ਤੇ ਉਹ ਸਾਡੀ ਪਾਰਟੀ ਦੇ ਪ੍ਰਧਾਨ ਹਨ। ਉਨ੍ਹਾਂ ਦੀ ਅਗਵਾਈ ਹੇਠ ਪਾਰਟੀ ਚੱਲ ਰਹੀ ਹੈ। ਉਹ ਦੋ-ਚਾਰ ਦਿਨਾਂ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਵਿੱਚ ਹਿੱਸਾ ਲੈਣਗੇ।
Sunil Jakhar Did Not Come To Chandigarh BJP Meeting