Stubble burning- ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਕੇਂਦਰ ਐਕਸ਼ਨ ਮੋਡ 'ਚ, ਪੰਜਾਬ ਤੇ ਹਰਿਆਣਾ ਦੇ 26 ਜ਼ਿਲ੍ਹਿਆਂ 'ਚ flying squads ਤਾਇਨਾਤ
Admin / Punjab
ਪੰਜਾਬ ਅਤੇ ਹਰਿਆਣਾ ਸਰਕਾਰਾਂ ਨੇ 2024 ਦੇ ਮਾਨਸੂਨ ਸੀਜ਼ਨ ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਵੱਡੇ ਪੱਧਰ 'ਤੇ ਯੋਜਨਾ ਤਿਆਰ ਕੀਤੀ
ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਕੇਂਦਰ ਸਰਕਾਰ ਵੀ ਐਕਸ਼ਨ ਮੋਡ ਵਿਚ ਹੈ। ਕੇਂਦਰ ਦੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ (CAQM) ਨੇ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਤੋਂ ਰੋਕਣ ਲਈ ਪੰਜਾਬ ਦੇ 16 ਜ਼ਿਲ੍ਹਿਆਂ ਅਤੇ ਹਰਿਆਣਾ ਦੇ 10 ਜ਼ਿਲ੍ਹਿਆਂ ਵਿੱਚ ਫਲਾਇੰਗ ਸਕੁਐਡ ਤਾਇਨਾਤ ਕੀਤੇ ਹਨ।
ਇਸ ਦੌਰਾਨ, ਕੇਂਦਰ ਸਰਕਾਰ ਦੇ ਅਧਿਕਾਰੀ ਨੇ ਕਿਹਾ ਕਿ ਰਾਜਾਂ ਅਤੇ ਕੇਂਦਰ ਦਰਮਿਆਨ ਤਾਲਮੇਲ ਵਧਾਉਣ ਲਈ ਜਲਦੀ ਹੀ ਮੁਹਾਲੀ ਅਤੇ ਚੰਡੀਗੜ੍ਹ ਵਿਚ ਝੋਨੇ ਦੀ ਪਰਾਲੀ ਪ੍ਰਬੰਧਨ ਸੈੱਲ ਸਥਾਪਤ ਕੀਤੇ ਜਾਣਗੇ। ਇਹ ਫੈਸਲਾ ਸੁਪਰੀਮ ਕੋਰਟ ਵੱਲੋਂ ਪ੍ਰਦੂਸ਼ਣ ਨੂੰ ਰੋਕਣ ਲਈ CAQM ਦੀਆਂ ਕਾਰਵਾਈਆਂ 'ਤੇ ਸਵਾਲ ਚੁੱਕੇ ਜਾਣ ਤੋਂ ਬਾਅਦ ਆਇਆ ਹੈ।
CAQM ਅਧਿਕਾਰੀ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਸਰਕਾਰਾਂ ਨੇ 2024 ਦੇ ਮਾਨਸੂਨ ਸੀਜ਼ਨ ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਵੱਡੇ ਪੱਧਰ 'ਤੇ ਯੋਜਨਾ ਤਿਆਰ ਕੀਤੀ ਹੈ। ਇਸ ਤੋਂ ਇਲਾਵਾ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਉੱਡਣ ਦਸਤੇ ਅਗਲੇ ਦੋ ਮਹੀਨਿਆਂ ਲਈ ਦੋਵਾਂ ਰਾਜਾਂ ਵਿੱਚ ਤਾਇਨਾਤ ਕੀਤੇ ਗਏ ਹਨ। ਇਹ ਟੀਮਾਂ ਸੂਬਾ ਸਰਕਾਰ ਨਾਲ ਤਾਲਮੇਲ ਕਰਨਗੀਆਂ।
ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਫਲਾਇੰਗ ਸਕੁਐਡ ਤਾਇਨਾਤ ਕੀਤੇ ਗਏ ਹਨ, ਜਿਨ੍ਹਾਂ ਵਿੱਚ ਅੰਮ੍ਰਿਤਸਰ, ਬਰਨਾਲਾ, ਬਠਿੰਡਾ, ਫਰੀਦਕੋਟ, ਫਤਿਹਗੜ੍ਹ ਸਾਹਿਬ, ਫਾਜ਼ਿਲਕਾ, ਫ਼ਿਰੋਜ਼ਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਮਾਨਸਾ, ਮੋਗਾ, ਮੁਕਤਸਰ, ਪਟਿਆਲਾ, ਸੰਗਰੂਰ ਅਤੇ ਤਰਨਤਾਰਨ ਹਨ।
ਇਸ ਦੌਰਾਨ, ਕੇਂਦਰ ਸਰਕਾਰ ਦੇ ਅਧਿਕਾਰੀ ਨੇ ਕਿਹਾ ਕਿ ਰਾਜਾਂ ਅਤੇ ਕੇਂਦਰ ਵਿਚਕਾਰ ਤਾਲਮੇਲ ਵਧਾਉਣ ਲਈ ਮੁਹਾਲੀ ਅਤੇ ਚੰਡੀਗੜ੍ਹ ਵਿੱਚ ਝੋਨੇ ਦੀ ਪਰਾਲੀ ਪ੍ਰਬੰਧਨ ਸੈੱਲ ਸਥਾਪਤ ਕੀਤੇ ਜਾਣਗੇ।
Stubble Burning Flying Squads Deployed In 26 Districts Of Punjab And Haryana