Panchayat Election- ਪੰਜਾਬ ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ, ਪੰਚਾਇਤੀ ਚੋਣਾਂ 'ਚ ਰਾਖਵੇਂਕਰਨ ਖ਼ਿਲਾਫ਼ ਦਾਇਰ ਸਾਰੀਆਂ ਪਟੀਸ਼ਨਾਂ ਰੱਦ
Admin / Panchayat Elections
ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ ਵਿਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਦੇ ਐਲਾਨ ਤੋਂ ਬਾਅਦ ਹੀ ਪੰਜਾਬ ਦੇ ਪਿੰਡਾਂ ਵਿਚ ਸਿਆਸੀ ਮਾਹੌਲ ਗਰਮਾ ਗਿਆ ਹੈ। ਪੰਚਾਇਤੀ ਚੋਣਾਂ ਵਿਚ ਚੁੱਲਾ ਟੈਕਸ, ਵੋਟਾਂ ਠੀਕ ਕਰਨ ਅਤੇ ਰਾਖਵੇਂਕਰਨ ਖ਼ਿਲਾਫ਼ ਸਮੇਤ ਕਈ ਪਟੀਸ਼ਨਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪਾਈਆਂ ਗਈਆਂ ਸੀ। ਹਾਈਕੋਰਟ ਵਿੱਚ ਕਰੀਬ 170 ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸੀ ਇਸ ਵਿੱਚ ਜ਼ਿਆਦਾਤਰ ਪਟੀਸ਼ਨਾਂ ਰਾਖਵੇਂਕਰਨ ਨਾਲ ਸਬੰਧਤ ਸਨ। ਜਿਨ੍ਹਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ ਹੈ।
ਚੁੱਲਾ ਟੈਕਸ ਦੇ ਬਕਾਏ ਦਾ ਮਾਮਲਾ ਨਿਪਟਾਉਣ ਦੇ ਆਦੇਸ਼
ਹਾਈਕੋਰਟ ਨੇ ਪੰਚਾਇਤੀ ਚੋਣਾਂ ਵਿਚ ਰਾਖੇਂਵਕਰਨ ਦੇ ਖਿਲਾਫ ਦਾਇਰ ਸਾਰੀਆਂ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਹੈ। ਇਸ ਦੇ ਨਾਲ ਹੀ ਹਾਈ ਕੋਰਟ ਵੱਲੋਂ ਸਰਕਾਰ ਨੂੰ ਉਮੀਦਵਾਰਾਂ ਦੇ ਚੁੱਲਾ ਟੈਕਸ ਦੇ ਬਕਾਏ ਦਾ ਮਾਮਲਾ ਅੱਜ ਹੀ ਨਿਪਟਾਉਣ ਦੇ ਆਦੇਸ਼ ਦਿੱਤੇ ਗਏ ਹਨ।
ਇਸ ਦੇ ਨਾਲ ਹੀ ਸਕਾਰ ਨੂੰ ਆਦੇਸ਼ ਦਿੱਤੇ ਹਨ ਕਿ ਪੂਰੇ ਪੰਜਾਬ ਭਰ ਵਿੱਚ ਜਿੱਥੇ ਵੀ ਇੱਕ ਪਰਿਵਾਰ ਦੇ ਮੈਂਬਰਾਂ ਦੀਆਂ ਵੋਟਾਂ ਵੱਖ-ਵੱਖ ਵਾਰਡਾਂ ਵਿੱਚ ਚਲੀਆਂ ਗਈਆਂ ਹਨ, ਉਸ ਨੂੰ ਪੰਜ ਦਿਨਾਂ ਵਿੱਚ ਠੀਕ ਕੀਤਾ ਜਾਵੇ।
All Petitions Filed Against Reservation In Panchayat Elections Are Rejected