ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

Phagwara- ਵਿਜੀਲੈਂਸ ਟੀਮ ਨੇ SHO ਨੂੰ ਡਰਾਈਵਰ ਸਮੇਤ ਕੀਤਾ ਗ੍ਰਿਫਤਾਰ, ਪੜ੍ਹੋ ਪੂਰੀ ਖਬਰ

Vigilance-Team-Arrested-SHO-Alon


Admin / Punjab

ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਦੇ ਅਧੀਨ ਪੈਂਦੇ ਫਗਵਾੜਾ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਫਗਵਾੜਾ ਸਿਟੀ ਥਾਣੇ ਦੇ ਐੱਸਐੱਚਓ ਨੂੰ ਗਿ੍ਫਤਾਰ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਐਸਐਚਓ ਜਤਿੰਦਰ ਨੂੰ ਵਿਜੀਲੈਂਸ ਟੀਮ ਨੇ ਸ਼ੂਗਰ ਮਿੱਲ ਨੇੜਿਓਂ ਡਰਾਈਵਰ ਸਮੇਤ ਕਾਬੂ ਕੀਤਾ ਹੈ।


ਦੱਸਿਆ ਜਾ ਰਿਹਾ ਹੈ ਕਿ ਵਿਜੀਲੈਂਸ ਨੇ ਐੱਸਐੱਚਓ ਨੂੰ ਇਕ ਕੇਸ ਨੂੰ ਦਬਾਉਣ ਦੇ ਮਾਮਲੇ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਸੀ। ਵਿਜੀਲੈਂਸ ਵਿਭਾਗ ਦੀ ਟੀਮ ਨੂੰ ਉਕਤ ਮਾਮਲੇ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਦਰ ਦੇ ਇੰਚਾਰਜ ਜਤਿੰਦਰ ਕੁਮਾਰ ਨੂੰ ਡਰਾਈਵਰ ਸਮੇਤ ਕਾਬੂ ਕਰ ਲਿਆ ਗਿਆ।


ਜਾਣਕਾਰੀ ਮਿਲੀ ਹੈ ਕਿ ਵਿਜੀਲੈਂਸ ਦੀ ਟੀਮ ਥਾਣਾ ਇੰਚਾਰਜ (ਐੱਸਐੱਚਓ) ਜਤਿੰਦਰ ਨੂੰ ਪੁੱਛਗਿੱਛ ਲਈ ਜਲੰਧਰ ਲੈ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਐੱਸਐੱਚਓ ਨੂੰ ਮੈਡੀਕਲ ਲਈ ਸਿਵਲ ਹਸਪਤਾਲ ਲਿਜਾਇਆ ਜਾ ਰਿਹਾ ਹੈ। ਵਿਜੀਲੈਂਸ ਸੂਤਰਾਂ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਪੀੜਤ ਦੀ ਸ਼ਿਕਾਇਤ 'ਤੇ ਜਾਲ ਵਿਛਾ ਕੇ ਐੱਸਐੱਚਓ ਜਤਿੰਦਰ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਐਸਐਚਓ ਜਤਿੰਦਰ ਕੁਮਾਰ ਨੇ ਸ਼ਿਕਾਇਤਕਰਤਾ ਤੋਂ ਨਸ਼ੇ ਦੇ ਮਾਮਲੇ ਵਿੱਚ ਰਿਸ਼ਵਤ ਦੀ ਮੰਗ ਕੀਤੀ ਸੀ, ਜਿਸ ਕਾਰਨ ਉਹ ਰਾਤ 9 ਵਜੇ ਦੇ ਕਰੀਬ ਸ਼ੂਗਰ ਮਿੱਲ ਨੇੜੇ ਗਿਆ ਸੀ ਤਾਂ ਵਿਜੀਲੈਂਸ ਵਿਭਾਗ ਦੀ ਟੀਮ ਨੇ ਐਸਐਚਓ ਜਤਿੰਦਰ ਕੁਮਾਰ ਨੂੰ ਨਾਲ ਲੈ ਲਿਆ ਉਸ ਦੇ ਡਰਾਈਵਰ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ ਗਿਆ।

Vigilance Team Arrested SHO Along With Driver Read Full News


Popular Posts
Just Now