ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

Farmers Protest - ਜਲੰਧਰ ਪ੍ਰਸ਼ਾਸਨ ਦੇ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਧਰਨਾ ਸਮਾਪਤ

Farmers Protest -  ਜਲੰਧਰ ਪ੍ਰਸ਼ਾਸਨ ਦੇ ਭਰੋਸੇ ਤੋਂ ਬਾਅਦ ਕਿਸਾਨਾਂ


Admin / Punjab

ਲਾਈਵ ਪੰਜਾਬੀ ਟੀਵੀ ਬਿਊਰੋ : ਡਿਪਟੀ ਕਮਿਸ਼ਨਰ ਡਾ: ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਚੱਲ ਰਹੇ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਅਤੇ ਖੱਜਲ-ਖੁਆਰੀ ਤੋਂ ਮੁਕਤ ਜੀਵਨ ਦਾ ਭਰੋਸਾ ਦਿੱਤਾ ਗਿਆ ਹੈ। ਪ੍ਰਸ਼ਾਸਨ ਦੀਆਂ ਸਰਗਰਮੀਆਂ ਤੋਂ ਬਾਅਦ ਕਿਸਾਨਾਂ ਨੇ ਜਲੰਧਰ-ਮੋਗਾ ਕੌਮੀ ਮਾਰਗ ਤੋਂ ਆਪਣਾ ਧਰਨਾ ਵਾਪਸ ਲੈ ਲਿਆ।


ਡਾ: ਅਗਰਵਾਲ ਦੀਆਂ ਹਦਾਇਤਾਂ 'ਤੇ ਐਸਡੀਐਮ-1 ਰਣਦੀਪ ਸਿੰਘ ਹੀਰ, ਡੀਐਫਐਸਸੀ ਨਰਿੰਦਰ ਸਿੰਘ ਅਤੇ ਹੋਰ ਅਧਿਕਾਰੀਆਂ ਦੀ ਟੀਮ ਨੇ ਧਰਨਾਕਾਰੀ ਕਿਸਾਨਾਂ ਨਾਲ ਮੁਲਾਕਾਤ ਕੀਤੀ। ਟੀਮ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਝੋਨੇ ਦੀ ਖਰੀਦ ਦੀ ਸਮੁੱਚੀ ਪ੍ਰਕਿਰਿਆ ਦੌਰਾਨ ਸਰਕਾਰ ਵੱਲੋਂ ਨਿਰਧਾਰਤ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਆਪਣੀ ਫ਼ਸਲ ਵੇਚਣ ਵਿਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।


ਅਧਿਕਾਰੀਆਂ ਨੇ ਕਿਸਾਨਾਂ ਨੂੰ ਦੱਸਿਆ ਕਿ ਮੰਡੀਆਂ ਵਿਚ ਸਾਰੇ ਲੋੜੀਂਦੇ ਪ੍ਰਬੰਧ ਕਰ ਲਏ ਗਏ ਹਨ ਅਤੇ ਲਿਫਟਿੰਗ ਦਾ ਕੰਮ ਸੁਚਾਰੂ ਢੰਗ ਨਾਲ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਲਿਫਟਿੰਗ ਪ੍ਰਕਿਰਿਆ ਦੌਰਾਨ ਕਿਸਾਨਾਂ ਦੀ ਸਹਾਇਤਾ ਲਈ ਬਾਰਦਾਨੇ ਜਾਂ ਹੋਰ ਕਿਸੇ ਵੀ ਸਹੂਲਤ ਦੀ ਕੋਈ ਘਾਟ ਨਹੀਂ ਹੈ। ਪ੍ਰਸ਼ਾਸਨ ਦੇ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਆਪਣਾ ਧਰਨਾ ਵਾਪਸ ਲੈ ਲਿਆ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਿਫਟਿੰਗ ਅਤੇ ਅਦਾਇਗੀ ਸਮੇਤ ਨਿਰਵਿਘਨ ਖਰੀਦ ਸੈਸ਼ਨ ਨੂੰ ਯਕੀਨੀ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ 'ਤੇ ਭਰੋਸਾ ਪ੍ਰਗਟਾਇਆ।

After The Assurance Of The Jalandhar Administration The Farmers Ended Their Protest


Popular Posts
Just Now