ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

Panchayat Elections - ਪੰਜਾਬ ਦੇ 4 ਜ਼ਿਲ੍ਹਿਆਂ ਦੀਆਂ 8 ਪੰਚਾਇਤਾਂ 'ਚ ਮੁੜ ਹੋਣਗੀਆਂ ਚੋਣਾਂ, Election Commission ਨੇ ਦਿੱਤੇ ਹੁਕਮ

Panchayat Elections - ਪੰਜਾਬ ਦੇ 4 ਜ਼ਿਲ੍ਹਿਆਂ ਦੀਆਂ 8 ਪੰਚਾਇਤਾਂ '


Admin / Punjab

ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ ਵਿਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਈਆਂ। ਇਸ ਦੌਰਾਨ ਕਈ ਥਾਵਾਂ 'ਤੇ ਹਿੰਸਾ ਤੇ ਹੋਰ ਕਈ ਸਮੱਸਿਆਵਾਂ ਹੋਈਆਂ। ਜਿਸ ਤੋਂ ਬਾਅਦ ਚੋਣ ਕਮਿਸ਼ਨ ਨੇ ਜ਼ਿਲ੍ਹਿਆਂ ਦੇ ਡੀਸੀ ਤੋਂ ਰਿਪੋਰਟ ਲੈਣ ਤੋਂ ਬਾਅਦ 4 ਜ਼ਿਲ੍ਹਿਆਂ ਦੀਆਂ 8 ਪੰਚਾਇਤਾਂ ਵਿਚ ਮੁੜ ਪੰਚਾਇਤੀ ਚੋਣਾਂ ਕਰਵਾਉਣ ਦਾ ਫੈਸਲਾ ਕੀਤਾ ਹੈ। ਹਾਲਾਂਕਿ ਚੋਣਾਂ ਦੁਬਾਰਾ ਕਦੋਂ ਹੋਣਗੀਆਂ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਇਸ ਦੀ ਤਰੀਕ ਦਾ ਐਲਾਨ ਨਹੀਂ ਕੀਤਾ ਗਿਆ ਹੈ। ਇਸ ਸਬੰਧੀ ਵੀ ਜਲਦੀ ਹੀ ਫੈਸਲਾ ਲਿਆ ਜਾਵੇਗਾ। 

ਦੱਸਣਯੋਗ ਹੈ ਕਿ ਜਿਨ੍ਹਾਂ ਥਾਵਾਂ 'ਤੇ ਮੁੜ ਚੋਣਾਂ ਹੋਣੀਆਂ ਹਨ, ਉਨ੍ਹਾਂ 'ਚ ਮਾਨਸਾ, ਫ਼ਿਰੋਜ਼ਪੁਰ, ਮੋਗਾ ਅਤੇ ਪਟਿਆਲਾ ਜ਼ਿਲ੍ਹਿਆਂ ਦੀਆਂ 8 ਪੰਚਾਇਤਾਂ ਸ਼ਾਮਲ ਹਨ। ਚੋਣ ਕਮਿਸ਼ਨ ਵੱਲੋਂ ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹਾ ਮਾਨਸਾ ਦੀ ਮਾਨਸਾ ਖੁਰਦ ਪੰਚਾਇਤ ਵਿਚ ਸਰਪੰਚ ਅਤੇ 5 ਅਹੁਦਿਆਂ ਲਈ ਮੁੜ ਚੋਣ ਕਰਵਾਈ ਜਾਵੇਗੀ। 


ਇਸੇ ਤਰ੍ਹਾਂ ਫ਼ਿਰੋਜ਼ਪੁਰ ਦੇ ਪਿੰਡ ਲੋਹਕੇ ਖੁਰਦ ਵਿਚ ਮੁੜ ਪੰਚਾਇਤੀ ਚੋਣਾਂ ਹੋਣਗੀਆਂ। ਮੋਗਾ ਜ਼ਿਲ੍ਹੇ ਦੀ ਪੰਚਾਇਤ ਕੋਟਲਾ ਮੇਹਰ ਸਿੰਘ ਵਾਲਾ ਦੇ ਪੋਲਿੰਗ ਬੂਥ ਨੰਬਰ 118 ਤੇ 119 'ਤੇ ਮੁੜ ਵੋਟਿੰਗ ਦੇ ਹੁਕਮ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਪਟਿਆਲਾ ਦੇ ਪਿੰਡ ਖੁੱਡਾ ਬਲਾਕ (ਸੰਗਰੂਰ), ਗ੍ਰਾਮ ਪੰਚਾਇਤ ਗਿਰੀ ਰਾਜੂ ਬਲਾਕ ਭੁਨਰਹੇੜੀ ਅਤੇ ਗ੍ਰਾਮ ਪੰਚਾਇਤ ਕਰੀਮ ਨਗਰ ਵਿਚ ਮੁੜ ਚੋਣਾਂ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ।

Elections Will Be Held Again In 8 Panchayats Of 4 Districts Of Punjab


Popular Posts
Just Now